ਦੇਸ਼-ਵਿਦੇਸ਼ਪੰਜਾਬ

ਆਪ ਨੂੰ ਵੱਡਾ ਝਟਕਾ, ਵਿਧਾਇਕ ਬਲਦੇਵ ਸਿੰਘ ਨੇ ਦਿੱਤਾ ਅਸਤੀਫਾ

ਚੰਡੀਗੜ੍ਹ 16 ਜਨਵਰੀ (ਮਧੂਸਾਰ ਬਿਊਰੋ) ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦਿੰਦੇ ਹੋਏ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਦੇਸ਼ ਵਿਚ ਆਪਣੀ ਧਾਂਕ ਜਮਾਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਪੰਜਾਬ ‘ਚ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ।

ਸੂਬੇ ਦੇ ਜੈਤੋਂ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਬਲਦੇਵ ਸਿੰਘ ਨੇ ਆਪਣਾ ਅਸਤੀਫਾ ਈ-ਮੇਲ ਰਾਹੀਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ। ਉਨ੍ਹਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਉੱਪਰ ਵੱਡਾ ਇਲਜ਼ਾਮ ਲਾਇਆ ਹੈ।ਉਨ੍ਹਾਂ ਨੇ ਕੇਜਰੀਵਾਲ ਨੂੰ ਚਿੱਠੀ ‘ਚ ਲਿਖਿਆ, “ਪਾਰਟੀ ‘ਚ ਆਉਣ ਦਾ ਮਕਸਦ ਪੰਜਾਬ ਦੇ ਲੋਕਾਂ ਦੀ ਭਲਾਈ ਕਰਨਾ ਸੀ, ਪਰ ਪਾਰਟੀ ਆਪਣੇ ਵਿਚਾਰਾਂ ਤੋਂ ਭਟਕ ਚੁੱਕੀ ਹੈ।”

Leave a Reply

Your email address will not be published. Required fields are marked *