ਸ਼ਹਿਰੀ ਪ੍ਰਧਾਨ ਜੁਨੇਜਾ ਨੇ ਪਾਰਟੀ ਪ੍ਰਧਾਨ ਨੂੰ ਸ਼ਹਿਰ ਦੀਆਂ ਸਰਗਰਮੀਆਂ ਬਾਰੇ ਸੌਂਪੀ ਰਿਪੋਰਟ
ਲੋਕ ਸਭਾ ਚੋਣਾਂ ਨੂੰ ਲੈ ਕੇ ਆਗੂ ਸਾਹਿਬਾਨ ਤੇ ਵਰਕਰ ਕਮਰਕੱਸੇ ਕਰ ਲੈਣ
ਪਟਿਆਲਾ 17 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ) ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਜਿਥੇ ਸ਼੍ਰੋਮਣੀ ਅਕਾਲੀ ਦਲ ਨੇ ਕਮਰਕੱਸੇ ਕਰ ਲਏ, ਉਥੇ ਹੀ ਪਟਿਆਲਾ ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਜੁਨੇਜਾ ਵੱਲੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਮੁਲਾਕਾਤ ਦੌਰਾਨ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਵੱਲੋਂ ਸ਼ਹਿਰ ਦੀਆਂ ਪਾਰਟੀ ਸਰਗਰਮੀਆਂ ਬਾਰੇ ਸਾਰੀ ਰਿਪੋਰਟ ਪਾਰਟੀ ਪ੍ਰਧਾਨ ਨੂੰ ਸੌਂਪੀ ਗਈ। ਉਨ੍ਹਾਂ ਵੱਲੋਂ ਹੁਣ ਤੱਕ ਕੀਤੀਆਂ ਗਈਆਂ ਸਰਗਮਰੀਆਂ ਅਤੇ ਪਟਿਆਲਾ ਸ਼ਹਿਰ ਵਿਚ ਪਾਰਟੀ ਦੀ ਕੀ ਸਥਿਤੀ ਬਾਰੇ ਵੀ ਪਾਰਟੀ ਪ੍ਰਧਾਨ ਨੂੰ ਜਾਣੂੰ ਕਰਵਾਇਆ ਗਿਆ। ਲੋਕ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਸਾਰੇ ਜ਼ਿਲ੍ਹਾ ਪ੍ਰਧਾਨਾਂ ਤੋਂ ਪਾਰਟੀ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਗਈ ਹੈ।
ਪਾਰਟੀ ਪ੍ਰਧਾਨ ਨਾਲ ਮੁਲਾਕਾਤ ਤੋਂ ਬਾਦ ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ ਨੇ ਦੱਸਿਆ ਕਿ ਪਾਰਲਮਾਨੀ ਚੋਣਾਂ ਨੂੰ ਲੈ ਕੇ ਸ. ਸੁਖਬੀਰ ਸਿੰਘ ਬਾਦਲ ਨਾਲ ਜ਼ਿਲ੍ਹੇ ‘ਚ ਅਕਾਲੀ ਦਲ ਦੀ ਸਥਿਤ ਨੂੰ ਹੋਰ ਬੇਹਤਰ ਬਣਾਉਣ ਲਈ ਜਿਥੇ ਵਿਚਾਰਾਂ ਕੀਤੀਆਂ ਗਈਆਂ, ਉਥੇ ਹੀ ਪਾਰਟੀ ਪ੍ਰਧਾਨ ਨੇ ਜ਼ਿਲ੍ਹਾ ਪਟਿਆਲਾ ਲੀਡਰਸ਼ਿਪ ਦੇ ਆਗੂ ਸਾਹਿਬਾਨ ਤੇ ਵਰਕਰਾਂ ਨੂੰ ਲੋਕ ਸਭਾ ਚੋਣਾਂ ਲਈ ਤਿਆਰ ਰਹਿਣ ਦਾ ਸੱਦਾ ਵੀ ਦਿੱਤਾ ਹੈ।

