ਪੰਜਾਬ

ਬਾਜਵਾ ਦੀ ਜ਼ੀਰਾ ਨੂੰ ਨਸੀਹਤ, ਆਪਣੀ ਗੱਲ ਰਾਹੁਲ ਗਾਂਧੀ ਕੋਲ ਰੱਖੋ

ਚੰਡੀਗੜ੍ਹ 18 ਜਨਵਰੀ (ਮਧੂਸਾਰ ਬਿਊਰੋ) ਮੁਅੱਤਲ ਵਿਧਾਇਕ ਕੁਲਬੀਰ ਜ਼ੀਰਾ ਅਤੇ ਕਾਂਗਰਸ ਦਰਮਿਆਨ ਸਿਆਸੀ ਜੰਗ ਜਾਰੀ ਹੈ। ਮੈਂਬਰ ਰਾਜ ਸਭਾ ਪ੍ਰਤਾਪ ਸਿੰਘ ਬਾਜਵਾ ਨੇ ਨਸੀਹਤ ਦਿੰਦਿਆਂ ਕਿਹਾ ਕਿ ਜ਼ੀਰਾ ਨੂੰ ਆਪਣੀ ਗੱਲ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਕੋਲ ਰੱਖਣੀ ਚਾਹੀਦੀ ਹੈ।

ਬਾਜਵਾ ਨੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਤੋਂ ਬਾਹਰ ਕਰਨ ਦੇ ਮਾਮਲੇ ‘ਚ ਕਿਹਾ ਕਿ ਹਰ ਪਾਰਟੀ ਦੇ ਮੈਂਬਰ ਨੂੰ ਆਪਣਾ ਪੱਖ ਰੱਖਣ ਦਾ ਹੱਕ ਹੈ। ਬਾਜਵਾ ਐੱਸ.ਟੀ.ਐੱਫ. ਮੁਸਤਫਾ ਵਲੋਂ ਪੰਜਾਬ ਪੁਲਸ ‘ਤੇ ਚੁੱਕੇ ਗਏ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਜੇਕਰ ਕੰਮ ‘ਚ ਕੋਈ ਕਮੀ ਹੈ ਤਾਂ ਉਸ ਦਾ ਜਵਾਬ ਮੁਖ ਮੰਤਰੀ ਤੇ ਪੰਜਾਬ ਪੁਲਸ ਦੇ ਡੀ.ਜੀ.ਪੀ. ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਆਪਣੇ ਹੱਕ ਦੀ ਲੜਾਈ ਲੜ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਉਨ੍ਹਾਂ ਨੂੰ ਹੱਕ ਦਿਵਾਉਣ ਲਈ ਹਰ ਲੜਾਈ ਲੜਨਗੇ।

Leave a Reply

Your email address will not be published. Required fields are marked *