ਦੇਸ਼-ਵਿਦੇਸ਼ਪੰਜਾਬ

ਡੀਜੀਪੀ ਸੁਰੇਸ਼ ਅਰੋੜਾ ਨੇ ਕਿਹਾ, ਐਕਸਟੈਨਸ਼ਨ ਨਹੀਂ ਕਰਾਂਗਾ ਸਵੀਕਾਰ

ਚੰਡੀਗੜ੍ਹ 18 ਜਨਵਰੀ (ਮਧੂਸਾਰ ਬਿਊਰੋ) ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਸੁਰੇਸ਼ ਅਰੋੜਾ ਨੇ ਆਪਣੇ ਸੇਵਾਕਾਲ ਵਿੱਚ ਕੀਤੇ ਵਾਧੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ। ਡੀਜੀਪੀ ਸੁਰੇਸ਼ ਅਰੋੜਾ ਨੇ ਸਰਕਾਰ ਨੂੰ ਚਿੱਠੀ ਲਿਖੀ ਹੈ ਕਿ ਉਹ ਆਪਣੇ ਕਾਰਜਕਾਲ ਵਿੱਚ ਹੋਰ ਵਾਧਾ ਨਹੀਂ ਚਾਹੁੰਦੇ, ਇਸ ਲਈ ਐਕਸਟੈਨਸ਼ਨ ਸਵੀਕਾਰ ਨਹੀਂ ਕਰਨਗੇ।

ਅਰੋੜਾ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਨਵੇਂ ਡੀਜੀਪੀ ਦੀ ਨਿਯੁਕਤੀ ਤੋਂ ਪਹਿਲਾਂ ਉਨ੍ਹਾਂ ਨੂੰ ਫਾਰਗ ਕਰ ਦਿੱਤਾ ਜਾਵੇ। ਇਸ ‘ਤੇ ਸਰਕਾਰ ਨੇ ਕਿਹਾ ਹੈ ਕਿ ਯੂਪੀਐਸਸੀ ਨੂੰ ਜਲਦ ਹੀ ਪੁਲਿਸ ਮੁਖੀ ਲੱਗਣ ਦੇ ਕਾਬਲ ਅਫ਼ਸਰਾਂ ਦਾ ਪੈਨਲ ਭੇਜਿਆ ਜਾਵੇਗਾ ਤਾਂ ਜੋ ਪੰਜਾਬ ਨੂੰ ਨਵਾਂ ਡੀਜੀਪੀ ਮਿਲ ਸਕੇ।
ਜ਼ਿਕਰਯੋਗ 16 ਤਾਰੀਖ਼ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੁਰੇਸ਼ ਅਰੋੜਾ ਦੇ ਕਾਰਜਕਾਲ ਵਿੱਚ ਇੱਕ ਸਾਲ ਦਾ ਵਾਧਾ ਕਰ ਦਿੱਤਾ ਸੀ। ਗ੍ਰਹਿ ਮੰਤਰਾਲੇ ਦੀ ਚਿੱਠੀ ਮੁਤਾਬਕ ਅਰੋੜਾ ਸਤੰਬਰ 2019 ਤਕ ਆਪਣੇ ਅਹੁਦੇ ‘ਤੇ ਬਣੇ ਰਹਿ ਸਕਦੇ ਸਨ।

Leave a Reply

Your email address will not be published. Required fields are marked *