ਪਟਿਆਲਾ

ਡੀ.ਪੀ.ਆਰ.ਓ. ਪਟਿਆਲਾ ਇਸ਼ਵਿੰਦਰ ਸਿੰਘ ਗਰੇਵਾਲ ਨੂੰ ਸਦਮਾ, ਪਿਤਾ ਦਾ ਦੇਹਾਂਤ

ਸਰਦਾਰ ਮਨਜੀਤ ਸਿੰਘ ਗਰੇਵਾਲ ਨੂੰ ਅੰਤਿਮ ਸਸਕਾਰ ਮੌਕੇ ਸੇਜਲ ਅੱਖਾਂ ਨਾਲ ਵਿਦਾਈ
ਪਟਿਆਲਾ, 20 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ) ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ. ਇਸ਼ਵਿੰਦਰ ਸਿੰਘ ਗਰੇਵਾਲ ਨੂੰ ਅੱਜ ਸਵੇਰੇ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜੀ ਸ. ਮਨਜੀਤ ਸਿੰਘ ਗਰੇਵਾਲ (84 ਸਾਲ), ਕੁਝ ਅਰਸਾ ਬਿਮਾਰ ਰਹਿਣ ਤੋਂ ਬਾਅਦ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ।

ਉਨ੍ਹਾਂ ਦੀ ਮ੍ਰਿਤਕ ਦੇਹ ਦੇ ਅੰਤਿਮ ਸਸਕਾਰ ਇੱਥੇ ਰਾਜਪੁਰਾ ਰੋਡ ‘ਤੇ ਸਥਿਤ ਬੀਰ ਜੀ ਦੇ ਸਮਸ਼ਾਨਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਮੁਤਾਬਕ ਕਰ ਦਿੱਤਾ ਗਿਆ। ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਸ. ਸਰਵਿੰਦਰ ਸਿੰਘ ਅਤੇ ਸ. ਇਸ਼ਵਿੰਦਰ ਸਿੰਘ ਗਰੇਵਾਲ ਨੇ ਦਿਖਾਈ ਤੇ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ।
ਸ. ਮਨਜੀਤ ਸਿੰਘ ਗਰੇਵਾਲ ਆਪਣੀ ਧਰਮ ਸੁਪਤਨੀ ਸਰਦਾਰਨੀ ਰਣਜੀਤ ਕੌਰ, ਦੋ ਸਪੁੱਤਰਾਂ ਅਤੇ ਦੋ ਧੀਆਂ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਸਵਰਗੀ ਸ. ਮਨਜੀਤ ਸਿੰਘ ਗਰੇਵਾਲ ਨੇ ਲੰਮਾ ਸਮਾਂ ਸਹਿਕਾਰਤਾ ਵਿਭਾਗ ‘ਚ ਬਤੌਰ ਇੰਸਪੈਕਟਰ ਸੇਵਾ ਨਿਭਾਈ ਅਤੇ ਉਹ ਇੱਕ ਮਿਹਨਤੀ, ਬਹੁਤ ਹੀ ਇਮਾਨਦਾਰ ਤੇ ਸਿਰੜੀ ਅਧਿਕਾਰੀ ਵਜੋਂ ਜਾਣੇ ਜਾਂਦੇ ਸਨ। ਉਹ ਬਹੁਤ ਹੀ ਮਿਲਾਪੜੇ ਸੁਭਾਅ ਦੇ ਮਾਲਕ ਸਨ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਹੀ ਤਤਪਰ ਰਹਿੰਦੇ ਸਨ।
ਪਰਿਵਾਰਕ ਸੂਤਰਾਂ ਮੁਤਾਬਕ ਸ. ਮਨਜੀਤ ਸਿੰਘ ਗਰੇਵਾਲ ਦੇ ਫੁੱਲ ਚੁਗਣ ਅਤੇ ਅੰਗੀਠਾ ਸੰਭਾਲਣ ਦੀ ਰਸਮ ਮਿਤੀ 22 ਜਨਵਰੀ ਦਿਨ ਮੰਗਲਵਾਰ ਨੂੰ ਸਵੇਰੇ 8.30 ਵਜੇ ਬੀਰ ਜੀ ਦੇ ਸਮਸ਼ਾਨਘਾਟ ਵਿਖੇ ਨਿਭਾਈ ਜਾਵੇਗੀ ਅਤੇ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਦਿਨ ਐਤਵਾਰ, 27 ਜਨਵਰੀ ਨੂੰ ਬਾਅਦ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ 9ਵੀਂ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਹੋਵੇਗੀ।
ਸ. ਮਨਜੀਤ ਸਿੰਘ ਗਰੇਵਾਲ ਦੀ ਮ੍ਰਿਤਕ ਦੇਹ ਦੇ ਅੰਤਮ ਸਸਕਾਰ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਧਰਮ ਸੁਪਤਨੀ ਅਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਸ. ਗਰੇਵਾਲ ਦੀ ਮ੍ਰਿਤਕ ਦੇਹ ‘ਤੇ ਰੀਥ ਰੱਖ ਕੇ ਸ਼ਰਧਾਂਜਲੀ ਭੇਂਟ ਕੀਤੀ। ਮੁੱਖ ਮੰਤਰੀ ਦੀ ਤਰਫ਼ੋਂ ਉਨ੍ਹਾਂ ਦੇ ਓ.ਐਸ.ਡੀ. ਸ੍ਰੀ ਰਾਜੇਸ਼ ਸ਼ਰਮਾ ਨੇ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਤਰਫ਼ੋਂ ਉਨ੍ਹਾਂ ਦੇ ਨਿਜੀ ਸਕੱਤਰ ਸ੍ਰੀ ਬਹਾਦਰ ਖ਼ਾਨ ਨੇ, ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵੀ ਰੀਥਾਂ ਰੱਖਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਸੇ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ. ਗੁਰਕਿਰਤ ਕ੍ਰਿਪਾਲ ਸਿੰਘ ਦੀ ਤਰਫ਼ੋਂ ਵਿਭਾਗ ਦੇ ਵਧੀਕ ਡਾਇਰੈਕਟਰ ਸ. ਉਪਿੰਦਰ ਸਿੰਘ ਲਾਂਬਾ, ਡਾਇਰੈਕਟਰ ਸ੍ਰੀਮਤੀ ਅਨਿਨਦਿਤਾ ਮਿਤਰਾ ਦੀ ਤਰਫ਼ੋਂ ਡਿਪਟੀ ਡਾਇਰੈਕਟਰ ਸ. ਰਣਦੀਪ ਸਿੰਘ ਆਹਲੂਵਾਲੀਆ ਸਮੇਤ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਸਮੁੱਚੇ ਪਟਿਆਲਾ ਜ਼ਿਲ੍ਹੇ ਦੇ ਪੱਤਰਕਾਰ ਭਾਈਚਾਰੇ ਦੀ ਤਰਫ਼ੋਂ ਸ੍ਰੀ ਯੋਗਿੰਦਰ ਮੋਹਨ, ਸ. ਗਗਨਦੀਪ ਸਿੰਘ ਅਹੂਜਾ, ਸ੍ਰੀ ਰਾਜੇਸ਼ ਪੰਜੋਲਾ, ਸ. ਸਰਬਜੀਤ ਸਿੰਘ ਭੰਗੂ ਤੇ ਸ੍ਰੀ ਆਤਿਸ਼ ਗੁਪਤਾ ਨੇ ਅਤੇ ਸ੍ਰੀ ਕਾਲੀ ਦੇਵੀ ਮੰਦਿਰ ਵੱਲੋਂ ਸ੍ਰੀ ਸ਼ਿਵ ਨਾਰਾਇਣ ਜਾਂਗੜਾ ਤੇ ਸ੍ਰੀ ਸੁਭਾਸ਼ ਭਾਰਤੀ ਨੇ ਰੀਥਾਂ ਰੱਖਕੇ ਸਰਧਾਂਜਲੀ ਅਰਪਿਤ ਕੀਤੀ।
ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ. ਮਨਜੀਤ ਸਿੰਘ ਗਰੇਵਾਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਗਰੇਵਾਲ ਪਰਿਵਾਰ ਨਾਲ ਹਮਦਰਦੀ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸਵਰਗੀ ਸ. ਗਰੇਵਾਲ ਦੇ ਅਕਾਲ ਚਲਾਣੇ ਨੂੰ ਗਰੇਵਾਲ ਪਰਿਵਾਰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਕੈਪਟਨ ਅਮਰਿੰਦਰ ਸੰਿਘ ਨੇ ਪਰਮਾਤਮਾਂ ਕੋਲ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪੀੜਤ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਿਸ਼ ਕਰਨ।
ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ, ਜੰਗਲਾਤ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਸਮੇਤ ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਵਿਧਾਇਕ ਰਾਜਪੁਰਾ ਸ੍ਰੀ ਹਰਦਿਆਲ ਸਿੰਘ ਕੰਬੋਜ, ਵਿਧਾਇਕ ਘਨੌਰ ਸ੍ਰੀ ਮਦਨ ਲਾਲ ਜਲਾਲਪੁਰ, ਵਿਧਾਇਕ ਪਾਤੜਾਂ ਸ੍ਰੀ ਨਿਰਮਲ ਸਿੰਘ, ਵਿਧਾਇਕ ਸਮਾਣਾ ਸ੍ਰੀ ਰਜਿੰਦਰ ਸਿੰਘ ਤੇ ਵਿਧਾਇਕ ਸਨੌਰ ਸ੍ਰੀ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਸ. ਗਰੇਵਾਲ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਜਦੋਂਕਿ ਮੁੱਖ ਮੰਤਰੀ ਦੇ ਸਲਾਹਕਾਰ ਸ. ਭਰਤਇੰਦਰ ਸਿੰਘ ਚਾਹਲ ਅਤੇ ਮੀਡੀਆ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਵੀ ਸ. ਇਸ਼ਵਿੰਦਰ ਸਿੰਘ ਗਰੇਵਾਲ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਹਮਦਰਦੀ ਜਤਾਈ ਹੈ।
ਇਸੇ ਦੌਰਾਨ ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ, ਡਵੀਜਨਲ ਕਮਿਸ਼ਨਰ ਸ੍ਰੀ ਦੀਪਿੰਦਰ ਸਿੰਘ, ਆਈ.ਜੀ. ਸ. ਏ.ਐਸ. ਰਾਏ, ਸਾਬਕਾ ਸੂਚਨਾ ਕਮਿਸ਼ਨਰ ਸ. ਹਰਿੰਦਰਪਾਲ ਸਿੰਘ ਹੈਰੀਮਾਨ, ਸੂਚਨਾ ਕਮਿਸ਼ਨਰ ਸ੍ਰੀ ਸੰਜੀਵ ਗਰਗ, ਬਿਜਲੀ ਨਿਗਮ ਦੇ ਸੀ.ਐਮ.ਡੀ. ਇੰਜ. ਬੀ.ਐਸ. ਸਰਾਂ, ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਓ.ਐਸ.ਡੀ. ਸ. ਗੁਰਦਰਸ਼ਨ ਸਿੰਘ ਬਾਹੀਆ ਸਮੇਤ ਹੋਰ ਵੱਡੀ ਗਿਣਤੀ ਸ਼ਖ਼ਸੀਅਤਾਂ ਨੇ ਵੀ ਸ. ਗਰੇਵਾਲ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਕੋਲ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ।
ਸ. ਮਨਜੀਤ ਸਿੰਘ ਗਰੇਵਾਲ ਦੇ ਅੰਤਿਮ ਸਸਕਾਰ ਮੌਕੇ ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸਬ ਡਵੀਜਨਾਂ ਤੋਂ ਪੱਤਰਕਾਰ ਭਾਈਚਾਰੇ ਦੇ ਵੱਡੀ ਗਿਣਤੀ ਨੁਮਾਇੰਦਿਆਂ ਸਮੇਤ ਸ੍ਰੀ ਬਲਵਿੰਦਰ ਅੱਤਰੀ, ਸ. ਜੋਗਿੰਦਰ ਸਿੰਘ ਕਾਕੜਾ, ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਸ੍ਰੀ ਸੰਦੀਪ ਮਲਹੋਤਰਾ, ਸਾਬਕਾ ਮੰਤਰੀ ਸ. ਸੁਰਜੀਤ ਸਿੰਘ ਰੱਖੜਾ ਦੀ ਤਰਫ਼ੋਂ ਸਾਬਕਾ ਚੇਅਰਮੈਨ ਸ. ਸੁਰਜੀਤ ਸਿੰਘ ਅਬਲੋਵਾਲ ਐਸ.ਐਸ. ਬੋਰਡ ਦੇ ਸਾਬਕਾ ਚੇਅਰਮੈਨ ਸ. ਤੇਜਿੰਦਰ ਪਾਲ ਸਿੰਘ ਸੰਧੂ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਐਸ.ਪੀ. ਸਥਾਨਕ ਸ. ਹਰਵਿੰਦਰ ਸਿੰਘ ਵਿਰਕ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਸ. ਹਰਮੀਤ ਸਿੰਘ ਹੁੰਦਲ, ਐਸ.ਪੀ ਮੁਕਤਸਰ ਸਾਹਿਬ ਸ. ਪ੍ਰੀਤੀਪਾਲ ਸਿੰਘ, ਐਡਵੋਕੇਟ ਸ. ਬਲਵੰਤ ਸਿੰਘ ਜੰਡੂ, ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਸ. ਰਾਮਿੰਦਰ ਜੀਤ ਸਿੰਘ ਵਾਸੂ, ਪ੍ਰੋ. ਐਸ.ਸੀ. ਸ਼ਰਮਾ, ਡੀ.ਐਸ.ਪੀ. ਮੁੱਖ ਮੰਤਰੀ ਸੁਰੱਖਿਆ ਸ. ਪ੍ਰਿਤਪਾਲ ਸਿੰਘ, ਡੀ.ਐਸ.ਪੀ. ਸ੍ਰੀ ਯੋਗੇਸ਼ ਕੁਮਾਰ, ਰਾਜਪਾਲ ਪੰਜਾਬ ਦੇ ਲੋਕ ਸੰਪਰਕ ਅਫ਼ਸਰ ਸ੍ਰੀਮਤੀ ਸ਼ਿਖਾ ਨੇਹਰਾ, ਸਾਬਕਾ ਡੀ.ਪੀ.ਆਰ.ਓ. ਸ. ਉਜਾਗਰ ਸਿੰਘ ਤੇ ਸ. ਸੁਰਜੀਤ ਸਿੰਘ ਦੁਖੀ, ਡੀ.ਪੀ.ਆਰ.ਓ. ਸੰਗਰੂਰ ਸ. ਅਮਨਦੀਪ ਸਿੰਘ ਪੰਜਾਬੀ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀ.ਈ.ਓ. ਸ. ਚਰਨਜੋਤ ਸਿੰਘ ਵਾਲੀਆ, ਪੰਜਾਬ ਰਾਜ ਬਿਜਲੀ ਨਿਗਮ ਦੇ ਅਧੀਨ ਸਕੱਤਰ ਲੋਕ ਸੰਪਰਕ ਸ. ਮਨਮੋਹਨ ਸਿੰਘ, ਡੇਅਰੀ ਵਿਕਾਸ ਵਿਭਾਗ ਦੇ ਨੋਡਲ ਅਫ਼ਸਰ ਸ੍ਰੀ ਅਸ਼ੋਕ ਰੌਣੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ, ਅਧਿਆਪਕਾਂ ਸਮੇਤ ਵੱਡੀ ਗਿਣਤੀ ਰਿਸ਼ਤੇਦਾਰ, ਦੋਸਤ ਮਿੱਤਰ ਤੇ ਹੋਰ ਪਤਵੰਤੇ ਹਾਜ਼ਰ ਸਨ।

Leave a Reply

Your email address will not be published. Required fields are marked *