ਪੰਜਾਬ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਰੋਹਾਂ ਨੂੰ ਸਮਰਪਿਤ ‘ਟੇਬਲ ਕੈਲੰਡਰ’ ਜਾਰੀ

ਚੰਡੀਗੜ (ਮਧੂਸਾਰ ਬਿਊਰੋ) ਕਾਂਗਰਸ ਵਿਧਾਨਕਾਰਾਂ ਨਾਲ ਚਾਰ ਦਿਨਾਂ ਪ੍ਰੀ-ਬਜਟ ਮੀਟਿੰਗਾਂ ਨੂੰ ਸਮੇਟਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਮਾਲਵਾ-2 ਦੇ ਅੱਠ ਜ਼ਿਲ੍ਹਿਆਂ ਦੇ ਵਿਕਾਸ ਲਈ 202.35 ਕਰੋੜ ਦੇ ਬੰਧਨਮੁਕਤ (ਅਨਟਾਈਡ) ਫੰਡ ਦਾ ਐਲਾਨ ਕੀਤਾ।

ਮਾਲਵਾ-2 ਖਿੱਤੇ ਦੇ ਅੱਠ ਜ਼ਿਲਿਅ•ਾਂ- ਬਠਿੰਡਾ, ਫਰੀਦਕੋਟ, ਫ਼ਾਜ਼ਿਲਕਾ, ਫ਼ਿਰੋਜ਼ਪੁਰ, ਮੋਗਾ, ਮਾਨਸਾ, ਸੰਗਰੂਰ ਤੇ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨਕਾਰਾਂ ਨਾਲ ਵਿਸਥਾਰਤ ਵਿਚਾਰ-ਵਟਾਂਦਰੇ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹ•ਾਂ ਨੂੰ ‘ਸਮਾਰਟ ਪਿੰਡ ਮੁਹਿੰਮ’ ਅਤੇ ‘ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ’ (ਯੂ ਈ ਆਈ ਪੀ) ਤਹਿਤ ਕੀਤੇ ਜਾ ਸਕਣ ਵਾਲੇ ਕੰਮਾਂ ਦੀ ਸੂਚੀ ਆਪੋ-ਆਪਣੇ ਜ਼ਿਲ•੍ਹੇ ਦੇ ਡਿਪਟੀ ਕਮਿਸ਼ਨਰਾਂ ਨੂੰ 31 ਜਨਵਰੀ ਤੱਕ ਸੌਂਪਣ ਲਈ ਆਖਿਆ ਤਾਂ ਜੋ ਇਨ•ਾਂ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਆਖਿਆ ਕਿ ਅੱਠਾਂ ਜ਼ਿਲਿ•੍ਹਆਂ ਦੇ ਹਰੇਕ ਐਮ ਐਲ ਏ ਨੂੰ ਦੋ ਕਿਸ਼ਤਾਂ ‘ਚ 5 ਕਰੋੜ ਰੁਪਏ ਦੀ ਗਰਾਂਟ ਮੁਹੱਈਆ ਕਰਵਾਈ ਜਾਵੇਗੀ, ਜਿਸ ਤਹਿਤ ਪਹਿਲੀ ਵਿਕਾਸ ਕਾਰਜਾਂ ਦੀ ਸ਼ੁਰੂਆਤ ‘ਤੇ ਅਤੇ ਦੂਸਰੀ ਸੰਪੂਰਨਤਾ ਭਾਵ ਵਰਤੋਂ ਸਰਟੀਫ਼ਿਕੇਟ ਦੀ ਸ਼ਰਤ ਪੂਰੀ ਹੋਣ ਤੋਂ ਬਾਅਦ। ਇਸ ਤੋਂ ਇਲਾਵਾ 300 ਕਰੋੜ ਰੁਪਏ ਹੋਰ ਸ਼ਹਿਰੀ ਖੇਤਰਾਂ ‘ਚ ਯੂ ਈ ਆਈ ਪੀ ਅਧੀਨ ਖਰਚੇ ਜਾਣਗੇ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਕਾਸ ਦੀ ਇਸ ਲੜੀ ਨੂੰ ਸਮਾਂਬੱਧ ਤੇ ਨਤੀਜਾਮੁਖੀ ਢੰਗ ਨਾਲ ਨੇਪਰੇ ਚਾੜ੍ਹ•ਨ ਲਈ ਸੂਬੇ ਦਾ ਬਲਾਕ ਪੱਧਰੀ ਪਲਾਨ ਤਿਆਰ ਲਈ ਵੀ ਆਖਿਆ। ਉਨ੍ਹ•ਾਂ ਕਿਹਾ ਕਿ ਇਹ ਪਲਾਨ ਵਿਧਾਨਕਾਰਾਂ ਨੂੰ ਵਿਕਾਸ ਕਾਰਜ ਤਰਤੀਬ ਬੱਧ ਤਰੀਕੇ ਨਾਲ ਮਨਜੂਰ ਕਰਵਾਉਣ ਤੇ ਫੰਡਾਂ ਦੀ ਵਰਤੋਂ ਯਕੀਨੀ ਬਣਾਉਣ ‘ਚ ਮੱਦਦ ਕਰੇਗਾ।
ਉਨ੍ਹ•ਾਂ ਨੇ ਵਿਧਾਇਕਾਂ ਨੂੰ ਇਹ ਵੀ ਜਾਣੂੰ ਕਰਵਾਇਆ ਕਿ ਸਮਾਜਿਕ ਸੁਰੱਖਿਆ ਵਿਭਾਗ ਨਾਲ ਸਬੰਧਤ ਪੈਨਸ਼ਨਾਂ ਦਾ ਸਮੁੱਚਾ ਬਕਾਇਆ ਜਨਵਰੀ, 2019 ਤੱਕ ਅਦਾ ਕੀਤਾ ਜਾ ਚੁੱਕਾ ਹੈ ਅਤੇ ਹਰੇਕ ਮਹੀਨੇ 19.5 ਲੱਖ ਪੈਨਸ਼ਨਰਾਂ ਵਾਸਤੇ 155 ਕਰੋੜ ਰੁਪਏ ਜਾਰੀ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਮੁੱਖ ਪ੍ਰਮੁੱਖ ਸਕੱਤਰ ਨੂੰ ਆਖਿਆ ਕਿ ਉਹ ਸ਼ਹਿਰੀ ਵਿਕਾਸ ਕਾਰਜਾਂ ਦੇ ਚੱਲ ਰਹੇ ਕੰਮ-ਕਾਰ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਵਾਸਤੇ ਸਥਾਨਕ ਸਰਕਾਰ ਮਹਿਕਮੇ ਅਤੇ ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰਾਂ ਨਾਲ ਇਨ•੍ਹਾਂ ਦੀ ਤਾਜ਼ਾ ਸਥਿਤੀ ਦੀ ਸਮੀਖਿਆ ਕਰਨ।
ਇਸ ਮੌਕੇ ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਰੋਹਾਂ ਦੀ ਲੜੀ ਵਜੋਂ ਦੇਸ਼ ਤੇ ਵਿਦੇਸ਼ ‘ਚ ਉਨ•੍ਹਾਂ ਨਾਲ ਸਬੰਧਤ ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ‘ਤੇ ਆਧਾਰਿਤ ‘ਟੇਬਲ ਕੈਲੰਡਰ’ ਵੀ ਜਾਰੀ ਕੀਤਾ।
ਵਿਚਾਰ-ਚਰਚਾ ਵਿੱਚ ਹਿੱਸਾ ਲੈਂਦਿਆਂ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਾਰਪੋਰੇਟ ਸਮਾਜਿਕ ਜ਼ਿੰਮੇਵਾਰੀ (ਸੀ.ਐਸ.ਆਰ.) ਬੋਰਡ ਦੇ ਗਠਨ ਦਾ ਸੁਝਾਅ ਦਿੱਤਾ ਜਿਸ ਨਾਲ ਉਦਯੋਗ ਵੱਲੋਂ ਦਿੱਤੇ ਫੰਡਾਂ ਨੂੰ ਸਹੀ ਢੰਗ ਨਾਲ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਖਰਚੇ ਜਾਣਗੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਇਲਾਕੇ ਲਈ ਮੈਡੀਕਲ ਕਾਲਜ ਨੂੰ ਪ੍ਰਵਾਨਗੀ ਦੇਣ ਦੀ ਅਪੀਲ ਕੀਤੀ।
ਧੂਰੀ ਦੇ ਵਿਧਾਇਕ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਮੁੱਖ ਮੰਤਰੀ ਨੂੰ ਰੇਲਵੇ ਓਵਰ ਬ੍ਰਿਜ ਦਾ ਫੌਰੀ ਨਿਰਮਾਣ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਆਪਣੇ ਹਲਕੇ ਵਿੱਚ ਖੇਡ ਸਟੇਡੀਅਮ ਦੇ ਨਿਰਮਾਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਸਥਾਨਕ ਕਿਸਾਨਾਂ ਪਾਸੋਂ ਆਲੂ ਖਰੀਦਣ ਲਈ ਬਹੁ-ਕੌਮੀ ਕੰਪਨੀਆਂ ਨਾਲ ਸਮਝੌਤਾ ਕਰਨ ਦਾ ਰਾਹ ਲੱਭਿਆ ਜਾਵੇ।
ਅਮਰਗੜ੍ਹ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਆਪਣੇ ਹਲਕੇ ਵਿੱਚ ਇਕ ਸੀਨੀਅਰ ਸੈਕੰਡਰੀ ਸਕੂਲ ਅਤੇ ਸਬ-ਡਵੀਜ਼ਨਲ ਦਫ਼ਤਰ ਦੇ ਨਿਰਮਾਣ ਦੀ ਅਪੀਲ ਕੀਤੀ। ਉਨ੍ਹਾਂ ਨੇ ਦ੍ਰਿੜਬਾ ਅਨਾਜ ਮੰਡੀ ਨੂੰ ਅਪਗ੍ਰੇਡ ਕਰਨ ਦੀ ਵੀ ਮੰਗ ਉਠਾਈ।
ਬੱਲੂਆਣਾ ਦੇ ਵਿਧਾਇਕ ਨੱਥੂ ਰਾਮ ਨੇ ਉਨ੍ਹਾਂ ਦੇ ਹਲਕੇ ਵਿੱਚ ਬਿਜਲੀ ਸਬੰਧੀ ਫੰਡ ਮਨਜ਼ੂਰ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਬੱਲੂਆਣਾ ਨੂੰ ਸਬ-ਤਹਿਸੀਲ ਦਾ ਦਰਜਾ ਦੇਣ ਤੋਂ ਇਲਾਵਾ ਲੜਕੀਆਂ ਲਈ ਇਕ ਕਾਲਜ ਦੀ ਵੀ ਮੰਗ ਕੀਤੀ।
ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਵੋਕੇਸ਼ਨਲ ਸਰਕਾਰੀ ਕਾਲਜ ਅਤੇ ਨਹਿਰਾਂ ਦੀ ਸਫਾਈ ਲਈ ਹੋਰ ਫੰਡ ਦੇਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੜਕਾਂ ਚੌੜੀਆਂ ਕਰਨ ਲਈ ਵੀ ਹੋਰ ਫੰਡ ਮੰਗੇ। ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਨੇ ਮਮਦੋਦ ਲਈ ਆਈ.ਟੀ.ਆਈ. ਤੋਂ ਇਲਾਵਾ ਆਪਣੇ ਹਲਕੇ ਵਿੱਚ ਅੱਗ ਬੁਝਾਊ ਸੇਵਾਵਾਂ ਮੁਹੱਈਆ ਕਰਵਾਉਣ ਲਈ ਹੋਰ ਫੰਡ ਦੇਣ ਦੀ ਅਪੀਲ ਕੀਤੀ।
ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਪੀ.ਜੀ.ਆਈ. ਸੈਟੇਲਾਈਟ ਸੈਂਟਰ ਲਈ 25 ਏਕੜ ਜ਼ਮੀਨ ਦੇਣ ਦੀ ਪ੍ਰਵਾਨਗੀ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਆਪਣੇ ਹਲਕੇ ਵਿੱਚ ਸੜਕਾਂ ਦੀ ਮੁਰੰਮਤ ਕਰਨ ਲਈ ਲੋੜੀਂਦੇ ਫੰਡ ਦੇਣ ਦੀ ਮੰਗ ਕੀਤੀ।
ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਨੇ ਮੁੱਖ ਮੰਤਰੀ ਨੂੰ ਮੈਡੀਕਲ ਕਾਲਜ ਫਰੀਦਕੋਟ ਵਿਖੇ ਸਹੂਲਤਾਂ ਅਪਗ੍ਰੇਡ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਇਤਿਹਾਸਕ ਸ਼ਹਿਰ ਫਰੀਦਕੋਟ ਨੂੰ ਹੈਰੀਟੇਜ ਟੂਰਿਸਟ ਸਰਕਟ ਹੇਠ ਲਿਆਉਣ ਦੀ ਮੰਗ ਕੀਤੀ।
ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਰਾਜਾ ਵੜਿੰਗ ਨੇ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਅਪਗ੍ਰੇਡ ਕਰਨ ਲਈ ਹੋਰ ਫੰਡ ਦੇਣ ਦੀ ਅਪੀਲ ਕੀਤੀ।
ਮੀਟਿੰਗ ਵਿੱਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ, ਸੁਖਜਿੰਦਰ ਸਿੰਘ ਰੰਧਾਵਾ, ਵਿਜੈਇੰਦਰ ਸਿੰਗਲਾ ਅਤੇ ਗੁਰਪ੍ਰੀਤ ਸਿੰਘ ਕਾਂਗੜ ਸ਼ਾਮਲ ਸਨ। ਇਸ ਤੋਂ ਇਲਾਵਾ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫ.ਜਨਰਲ.(ਰਿਟਾ.) ਟੀ.ਐਸ. ਸ਼ੇਰਗਿੱਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਕਰ ਤੇ ਆਬਕਾਰੀ ਐਮ.ਪੀ ਸਿੰਘ, ਵਧੀਕ ਮੁੱਖ ਸਕੱਤਰ ਸਿਹਤ ਸਤੀਸ਼ ਚੰਦਰਾ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਡਾ. ਰੌਸ਼ਨ ਸੁੰਕਾਰੀਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *