ਪਟਿਆਲਾ

25 ਜਨਵਰੀ ਕੌਮੀ ਵੋਟਰ ਦਿਵਸ ਮੌਕੇ ਪੰਜਾਬੀ ਯੂਨੀਵਰਸਿਟੀ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ

ਵੋਟਰਾਂ ਨੂੰ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਦੀ ਚੁਕਾਈ ਜਾਵੇਗੀ ਸਹੁੰ
ਪਟਿਆਲਾ, 21 ਜਨਵਰੀ (ਕੰਵਰ ਬੇਦੀ/ਮਧੂਸਾਰ ਬਿਊਰੋ) ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ 25 ਜਨਵਰੀ 2019 ਨੂੰ ਪੂਰੇ ਭਾਰਤ ਵਿੱਚ ਨੋਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਸਮਾਗਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਇੰਸ ਆਡੀਟੋਰੀਅਮ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਵੋਟਰ ਦਿਵਸ ਮੌਕੇ ਤਹਿਸੀਲ ਪੱਧਰ ‘ਤੇ ਉਪ ਮੰਡਲ ਮੈਜਿਸਟ੍ਰੇਟ ਅਤੇ ਬੂਥ ਪੱਧਰ ‘ਤੇ ਬੂਥ ਲੇਵਲ ਅਫਸਰਾਂ ਵੱਲੋਂ ਵੋਟਰ ਦਿਵਸ ਮਨਾਇਆ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰ ਦਿਵਸ ਮੌਕੇ ਨੌਜਵਾਨ ਵੋਟਰਾਂ ਨੂੰ ਵੋਟ ਦੇ ਸਹੀ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦੇ ਭਾਸ਼ਣ ਅਤੇ ਪੇਟਿੰਗ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ 1 ਜਨਵਰੀ 2019 ਦੇ ਆਧਾਰ ‘ਤੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਪਹਿਲੀ ਵਾਰ ਵੋਟਰ ਵਜੋਂ ਦਰਜ ਹੋਏ ਨੌਜਵਾਨਾਂ ਨੂੰ ਵੋਟਰ ਸ਼ਨਾਖਤੀ ਕਾਰਡ ਜਾਰੀ ਕੀਤੇ ਜਾਣਗੇ ਅਤੇ ਹਾਜ਼ਰ ਵੋਟਰਾਂ ਨੂੰ ਆਪਣੀ ਸਮਝ ਅਨੁਸਾਰ ਵੋਟ ਦੇ ਸਹੀ ਇਸਤੇਮਾਲ ਦੀ ਸਹੁੰ ਵੀ ਚੁਕਾਈ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਦੀ ਉਮਰ 1 ਜਨਵਰੀ 2019 ਨੂੰ 18 ਸਾਲ ਦੀ ਹੋ ਗਈ ਹੈ ਅਤੇ ਉਨ੍ਹਾਂ ਦੀ ਅਜੇ ਤੱਕ ਵੋਟ ਨਹੀਂ ਬਣੀ ਹੈ ਤਾਂ ਆਪਣੀ ਵੋਟ ਬਣਵਾਉਣ ਸਬੰਧੀ ਫਾਰਮ ਨੰਬਰ 6 ਭਰਕੇ ਆਪਣੇ ਏਰੀਏ ਦੇ ਬੂਥ ਲੇਵਲ ਅਫਸਰ ਜਾਂ ਚੋਣ ਹਲਕੇ ਦੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਵਿਖੇ ਜਮਾਂ ਕਰਵਾ ਦੇਣ ਤਾਂ ਜੋ ਵੋਟਰ ਸੂਚੀਆਂ ਦੀ ਲਗਾਤਾਰ ਸੁਧਾਈ ਦੌਰਾਨ ਇਨ੍ਹਾਂ ਦੀਆਂ ਵੋਟਾਂ ਬਣਾਈਆ ਜਾ ਸਕਣ ਅਤੇ ਆਉਣ ਵਾਲੀਆਂ ਲੋਕ ਸਭਾ ਦੀਆਂ ਆਮ ਚੋਣਾਂ ਦੌਰਾਨ ਆਪਣੀ ਵੋਟ ਦਾ ਇਸਤੇਮਾਲ ਕਰਕੇ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਕੇ ਇਸ ਦੀ ਮਜਬੂਤੀ ਵਿੱਚ ਯੋਗਦਾਨ ਪਾਉਣ।

Leave a Reply

Your email address will not be published. Required fields are marked *