ਪੰਜਾਬ

ਕਾਂਗਰਸ ਭਵਨ ਅੱਗੇ ਕਾਂਗਰਸੀਆਂ ਨੇ ਠੋਕਿਆ ਧਰਨਾ

ਮਹਾਤਮਾ ਗਾਂਧੀ ਦੀ ਤਸਵੀਰ ‘ਤੇ ਏਅਰਗੰਨ ਨਾਲ ਗੋਲੀ ਚਲਾਉਣ ਦਾ ਜਿਤਾਇਆ ਰੋਸ
ਚੰਡੀਗੜ੍ਹ 4 ਜਨਵਰੀ (ਜਤਿੰਦਰ) ਦੇਸ਼ ਦੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ‘ਤੇ ਏਅਰਗੰਨ ਨਾਲ ਗੋਲੀ ਚਲਾਉਣ ਦਾ ਰੋਸ ਵਜੋਂ ਕਾਂਗਸੀਆਂ ਨੇ ਕਾਂਗਰਸ ਦੇ ਮੁੱਖ ਦਫਤਰ ਦੇ ਬਾਹਰ ਧਰਨਾ ਦੇ ਕੇ ਕੇਂਦਰ ਦੀ ਮੋਦੀ ਸਰਕਾਰ ਨੂੰ ਲਾਹਨਤਾਂ ਪਾਈਆਂ। ਧਰਨੇ ਦੀ ਅਗਵਾਈ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਕਰ ਰਹੇ ਸਨ।

ਧਰਨੇ ਨੂੰ ਸੰਬੋਧਨ ਕਰਦਿਆਂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇਸ਼ ਤੇ ਸੂਬੇ ਦੇ ਲੋਕਾਂ ਦਾ ਭਾਈਚਾਰਾ ਵਿਗਾੜਨ ਵਿਚ ਲੱਗੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਪਾ ਰਹੀ ਅਤੇ ਸਰਕਾਰੀ ਅਦਾਰਿਆਂ ‘ਚ ਸਿੱਧੀ ਦਖਲਅੰਦਾਜ਼ੀ ਕਰਕੇ ਗੈਰ ਕਾਨੂੰਨੀ ਕੰਮ ਕਰ ਰਹੀ ਹੈ। ਸਿੱਧੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਕਿਸਾਨਾਂ ਨੂੰ 6000 ਰੁਪਏ ਸਾਲਾਨਾ ਸਹਾਇਤਾ ਰਾਸ਼ੀ ਦੇ ਕੇ ਕੋਝਾ ਮਜ਼ਾਕ ਕੀਤਾ ਹੈ।

Leave a Reply

Your email address will not be published. Required fields are marked *