ਪੰਜਾਬ ਪੁਲਿਸ ਦੇ ਨਵੇਂ ਮੁਖੀ ਬਣੇ ‘ਦਿਨਕਰ ਗੁਪਤਾ’
ਕੈਪਟਨ ਨੇ ਦਿਨਕਰ ਗੁਪਤਾ ਨੂੰ ਚੁਣਿਆ ਨਵਾਂ ਪੁਲਿਸ ਮੁਖੀ
ਚੰਡੀਗੜ੍ਹ 7 ਫਰਵਰੀ (ਮਧੂਸਾਰ ਬਿਊਰੋ) ਦਿਨਕਰ ਗੁਪਤਾ ਪੰਜਾਬ ਦੇ ਨਵੇਂ ਡੀਜੀਪੀ ਹੋਣਗੇ। ਸਰਕਾਰ ਨੇ 1987 ਦੇ ਪੁਲਿਸ ਅਧਿਕਾਰੀ ਦਿਨਕਰ ਗੁਪਤਾ ਨੂੰ ਪੰਜਾਬ ਪੁਲਿਸ ਮੁਖੀ ਬਣਾ ਦਿੱਤਾ ਗਿਆ। ਹੁਣ ਦਿਨਕਰ ਗੁਪਤਾ ਡੀਜੀਪੀ ਸੁਰੇਸ਼ ਅਰੋੜਾ ਦੀ ਦੀ ਥਾਂ ਲੈਣਗੇ। ਯੂਪੀਐਸਸੀ ਵੱਲੋਂ ਭੇਜੇ ਪੈਨਲ ਵਿੱਚ 1985 ਬੈਚ ਦੇ ਪੁਲਿਸ ਅਧਿਕਾਰੀ ਮੁਹੰਮਦ ਮੁਸਤਫ਼ਾ ਤੇ 1986 ਬੈਚ ਦੇ ਅਧਿਕਾਰੀ ਸਿਧਾਰਥ ਚਟੌਪਾਧਿਆਏ ਲਾਂਭੇ ਕਰ ਦਿੱਤਾ ਸੀ।
ਤੁਹਾਨੁੰ ਦੱਸ ਦੇਈਏ ਪੰਜਾਬ ਦੇ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਸੰਘ ਲੋਕ ਸੇਵਾ ਕਮਿਸ਼ਨ (ਯੂਪੀਐਸਸੀ) ਵੱਲੋਂ ਰਾਜ ਸਰਕਾਰ ਨੂੰ ਤਿੰਨ ਆਈਪੀਐਸ ਅਧਿਕਾਰੀਆਂ ਦਾ ਪੈਨਲ ਭੇਜਿਆ ਸੀ। ਇਸ ਪੈਨਲ ਵਿੱਚ 1987 ਬੈਚ ਦੇ ਪੁਲਿਸ ਅਧਿਕਾਰੀ ਦਿਨਕਰ ਗੁਪਤਾ, ਮਿਥਲੇਸ਼ ਕੁਮਾਰ ਤਿਵਾੜੀ ਤੇ ਵਿਰੇਸ਼ ਕੁਮਾਰ ਭਾਵੜਾ ਦੇ ਨਾਮ ਸ਼ਾਮਲ ਸਨ। ਇਸ ਪੈਨਲ ਵਿੱਚੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿਨਕਰ ਗੁਪਤਾ ਨੂੰ ਚੁਣਿਆ ਹੈ।
ਇਸ ਦੇ ਨਾਲ ਹੀ ਇਹ ਮਾਮਲਾ ਅਦਾਲਤ ਵਿੱਚ ਜਾਣ ਦਾ ਆਸਾਰ ਬਣ ਗਏ ਹਨ ਕਿਉਂਕਿ ਗੁਪਤਾ ਦੀ ਚੋਣ ਕਈ ਸੀਨੀਅਰ ਅਫਸਰਾਂ ਨੂੰ ਪਾਸੇ ਕਰਕੇ ਹੋਈ ਹੈ। ਦਰਅਸਲ
ਪਤਾ ਲੱਗਾ ਹੈ ਕਿ ਜਿਨ੍ਹਾਂ ਸੀਨੀਅਰ ਆਈਪੀਐਸ ਅਧਿਕਾਰੀਆਂ ਨੂੰ ਪੈਨਲ ਵਿੱਚ ਨਜ਼ਰਅੰਦਾਜ਼ ਕੀਤਾ ਗਿਆ ਹੈ ਉਨ੍ਹਾਂ ਅਧਿਕਾਰੀਆਂ ਨੇ ਪੈਨਲ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦਾ ਫੈਸਲਾ ਕਰ ਲਿਆ ਹੈ। ਇਨ੍ਹਾਂ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੈਨਲ ਦੀ ਚੋਣ ਕੀਤੇ ਜਾਣ ਸਮੇਂ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਅਣਦੇਖੀ ਕੀਤੇ ਜਾਣ ਦਾ ਖ਼ਦਸ਼ਾ ਹੈ।ਇਨ੍ਹਾਂ ਅਧਿਕਾਰੀਆਂ ਦਾ ਕਹਿਣਾ ਹੈ ਕਿ ਬਿਨਾਂ ਸ਼ੱਕ ਡੀਜੀਪੀ ਦੀ ਨਿਯੁਕਤੀ ਕਿਸੇ ਵੀ ਸੂਬੇ ਦੇ ਮੁੱਖ ਮੰਤਰੀ ਦਾ ਅਧਿਕਾਰ ਖੇਤਰ ਹੈ ਤੇ ਇਸ ਨੂੰ ਕੋਈ ਚੁਣੌਤੀ ਨਹੀਂ ਦਿੱਤੀ ਜਾ ਸਕਦੀ ਪਰ ਯੂਪੀਐਸਸੀ ਵੱਲੋਂ ਜੇ ਕਿਸੇ ਪੁਲਿਸ ਅਧਿਕਾਰੀ ਨਾਲ ਬਿਨਾਂ ਠੋਸ ਕਾਰਨ ਦੇ ਹੀ ਨਾਇਨਸਾਫ਼ੀ ਕੀਤੀ ਜਾਂਦੀ ਹੈ ਤਾਂ ਉਸ ਖਿਲਾਫ਼ ਅਦਾਲਤੀ ਲੜਾਈ ਲੜਨ ਤੋਂ ਬਿਨਾਂ ਕੋਈ ਚਾਰਾ ਬਾਕੀ ਨਹੀਂ ਬਚਦਾ ਹੈ।

