ਪਟਿਆਲਾ

ਸਿਹਤਮੰਦ ਸੂਬੇ ਲਈ ਨਾਗਰਿਕਾਂ ਦਾ ਸਿਹਤਮੰਦ ਹੋਣਾ ਜਰੂਰੀ – ਕੇ.ਕੇ ਮਲਹੋਤਰਾ

ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾ ਕੇ ਦਿੱਤੀਆਂ ਸਿਹਤ ਸੇਵਾਵਾਂ
ਪਟਿਆਲਾ 12 ਫਰਵਰੀ (ਮਧੂਸਾਰ ਬਿਊਰੋ) ਤੰਦਰੁਸਤ ਪੰਜਾਬ ਸਿਹਤ ਮੁਹਿੰਮ ਤਹਿਤ ਅੱਜ ਧਰਮਪੁਰਾ ਬਜਾਰ ਵਿਖੇ ਜਿਲ੍ਹਾ ਸਿਹਤ ਵਿਭਾਗ ਵੱਲੋਂ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਲਗਾਇਆ ਗਿਆ ਜਿਸ ਵਿੱਚ ਮੁਫ਼ਤ ਦਵਾਈਆਂ ਦੇਣ ਦੇ ਨਾਲ ਨਾਲ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਟੈਸਟ ਵੀ ਕੀਤੇ ਗਏ।

ਜਿਸ ਵਿੱਚ ਜਿਲ੍ਹਾ ਕਾਂਗਰਸ ਪ੍ਰਧਾਨ ਸ਼ਹਿਰੀ ਕੇ.ਕੇ. ਮਲਹੋਤਰਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਡਿਪਟੀ ਮੇਅਰ ਵਿਨਤੀ ਸੰਗਰ, ਬੀ.ਸੀ. ਸੈੱਲ ਦੇ ਪ੍ਰਧਾਨ ਸੋਨੂੰ ਸੰਗਰ, ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼ਹਿਰੀ ਪ੍ਰਧਾਨ ਕੇ.ਕੇ. ਮਲਹੋਤਰਾ ਅਤੇ ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦਾ ਇੱਕ ਵਧੀਆ ਉਪਰਾਲਾ ਹੈ ਅਤੇ ਇਨ੍ਹਾਂ ਜਾਗਰੂਕਤਾ ਵੈਨਾਂ ਰਾਹੀਂ ਸਿਹਤ ਸੇਵਾਵਾਂ ਅਤੇ ਸਿਹਤ ਸਕੀਮਾਂ ਸਬੰਧੀ ਦਿੱਤੀ ਜਾ ਰਹੀ ਜਾਣਕਾਰੀ ਤੋਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਸਿਹਤਮੰਦ ਨਾਗਰਿਕ ਹੀ ਸਿਹਤਮੰਦ ਸੂਬੇ ਦੇ ਨਿਰਮਾਣ ਕਰ ਸਕਦੇ ਹਨ ਇਸ ਲਈ ਜੇਕਰ ਪੰਜਾਬ ਦੇ ਵਸਨੀਕ ਸਿਹਤਮੰਦ ਹੋਣਗੇ ਤਾਂ ਹੀ ਉਹ ਪੰਜਾਬ ਰਾਜ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਦੇ ਸਕਣਗੇ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਤੰਦਰੁਸਤ ਬਨਾਉਣ ਲਈ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਜੀ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਕਿਹਾ ਕਿ ਤੰਦਰੁਸਤ ਪੰਜਾਬ ਸਿਹਤ ਮਿਸ਼ਨ ਤਹਿਤ ਆਈ ਇਸ ਵੈਨ ਵੱਲੋਂ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਊਨ ਅਧੀਨ ਆਉਂਦੇ ਸਾਰੇ ਅਰਬਨ ਪ੍ਰਾਇਮਰੀ ਸਿਹਤ ਕੇਂਦਰਾਂ ਦੇ ਏਰੀਏ ਨੂੰ ਕਵਰ ਕੀਤਾ ਜਾਵੇਗਾ ਅਤੇ ਮੁਫ਼ਤ ਮੈਡੀਕਲ ਚੈੱਕਅੱਪ ਕੈਂਪ ਵੀ ਲਗਾਏ ਜਾਣਗੇ।ਉਨ੍ਹਾਂ ਕਿਹਾ ਕਿ ਇਸ ਵੈਨ ਨਾਲ ਸਲੱਮ ਏਰੀਏ ਵਿੱਚ ਰਹਿੰਦੇ ਲੋਕਾਂ ਤੱਕ ਵੱਧ ਤੋਂ ਵੱਧ ਅਪਰੋਚ ਬਣਾਈ ਜਾਵੇਗੀ ਅਤੇ ਉਨ੍ਹਾਂ ਦੇ ਏਰੀਏ ਵਿੱਚ ਜਾਂਚ ਕੈਂਪ ਲਗਾ ਕੇ ਉਨ੍ਹਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਸ ਮੌਕੇ ਉਨ੍ਹਾਂ ਜਨਨੀ ਸੁਰੱਖਿਆ ਯੋਜਨਾਂ, ਜਨਨੀ ਸ਼ਿਸ਼ੁ ਸੁਰੱਖਿਆ ਕਾਰੀਆਕ੍ਰਮ, ਟੀ.ਬੀ, ਨਸ਼ਿਆਂ ਦੇ ਮਾਰੂ ਪ੍ਰਭਾਵਾ ਸਬੰਧੀ ਵੀ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਰਕਾਰੀ ਨਰਸਿੰਗ ਸਕੂਲ ਰਜਿੰਦਰਾ ਹਸਪਤਾਲ ਦੀਆਂ ਵਿਦਿਆਰਥਣਾਂ ਵੱਲੋਂ ਮੋਟਾਪੇ ਨਾਲ ਹੋਣ ਵਾਲੇ ਰੋਗਾਂ ਨੂੰ ਰੋਕਣ ਅਤੇ ਚੰਡੀਗ੍ਹੜ ਤੋਂ ਆਈ ਲੋਕਾਈ ਕਲਾਮੰਚ ਦੀ ਟੀਮ ਵੱਲੋਂ ਤਪਦਿਕ ਰੋਗ ਦੇ ਲੱਛਣਾਂ, ਇਲਾਜ਼ ਅਤੇ ਬਚਾਅ ਸਬੰਧੀ ਨੁੱਕੜ ਨਾਟਕ ਵੀ ਪੇਸ਼ ਕੀਤੇ ਗਏ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਨਵਜਿੰਦਰ ਸੋਢੀ, ਡਾ. ਗੁਰਪ੍ਰੀਤ ਨਾਗਰਾ, ਡਾ. ਨਿਧੀ ਸ਼ਰਮਾ, ਡਾ. ਦਰਸ਼ਨ ਸਿੰਘ,ਡਾ. ਸੰਜੀਵ, ਡਾ. ਅਨੁਪਮਾਂ, ਡਾ. ਹਰਮਿੰਦਰ ਸੋਢੀ, ਡਾ. ਸਨੀ ਚੋਪੜਾ, ਜਿਲ੍ਹਾ ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ, ਜਿਲ੍ਹਾ ਬੀ.ਸੀ.ਸੀ. ਫੈਸੀਲੀਟੇਟਰ ਅਮਰਜੀਤ ਸਿੰਘ, ਮੈਡੀਕਲ , ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਹਾਜ਼ਰ ਸਨ।

Leave a Reply

Your email address will not be published. Required fields are marked *