ਬਹਿਬਲ ਕਲਾਂ ਗੋਲੀਕਾਂਡ ਮਾਮਲਾ : ਆਈਜੀ ਉਮਰਾਨੰਗਲ ਪੁਲਿਸ ਦੀ ਗ੍ਰਿਫਤ ‘ਚ
ਚੰਡੀਗੜ੍ਹ 18 ਫਰਵਰੀ (ਮਧੂਸਾਰ ਬਿਊਰੋ) ਬਹਿਬਲ ਕਲਾਂ ਗੋਲ਼ੀਕਾਂਡ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਹੇਠ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਵਿਸ਼ੇਸ਼ ਜਾਂਚ ਟੀਮ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਅਕਤੂਬਰ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਿੱਚ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਸਮੇਂ ਉਮਰਾਨੰਗਲ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਵਜੋਂ ਤਾਇਨਾਤ ਸਨ। ਬਹਿਬਲ ਕਲਾਂ ਵਿੱਚ ਕੀਤੀ ਗਈ ਪੁਲਿਸ ਕਾਰਵਾਈ ਵਿੱਚ ਸ਼ਮੂਲੀਅਤ ਦੇ ਇਲਜ਼ਾਮ ਵੀ ਉਨ੍ਹਾਂ ‘ਤੇ ਲੱਗੇ ਸਨ। ਇਸ ਬਾਰੇ ਪਿਛਲੇ ਦਿਨੀਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਸੀ। ਇਸ ਮਗਰੋਂ ਉਨ੍ਹਾਂ ਨੂੰ ਅੱਜ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।ਉਮਰਾਨੰਗਲ ਨੂੰ ਫਰੀਦਕੋਟ ਦੇ ਥਾਣਾ ਸਦਰ ਵਿਖੇ ਰੱਖਿਆ ਗਿਆ, ਜਿਥੋਂ ਉਨ੍ਹਾਂ ਨੂੰ ਸਵੇਰੇ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।

