ਸਾਬਕਾ ਐਸਪੀ ਸਲਵਿੰਦਰ ਨੂੰ ਬਲਾਤਕਾਰ ਕੇਸ ‘ਚ 10 ਸਾਲ ਕੈਦ
ਪਠਾਨਕੋਟ ਅੱਤਵਾਦੀ ਹਮਲੇ ਮਗਰੋਂ ਚਰਚਾ ਵਿੱਚ ਆਏ ਸਾਬਕਾ ਐਸਪੀ ਸਲਵਿੰਦਰ ਸਿੰਘ ਨੂੰ ਬਲਾਤਕਾਰ ਕੇਸ ਵਿੱਚ 10 ਸਾਲ ਕੈਦ ਤੇ 50 ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
ਗੁਰਦਾਸਪੁਰ ਅਦਾਲਤ ਨੇ ਬਲਾਤਕਾਰ ਦੇ ਕੇਸ ਦਾ ਫੈਸਲਾ ਸੁਣਾਉਂਦਿਆਂ ਸਲਵਿੰਦਰ ਨੂੰ ਇਹ ਸਜ਼ਾ ਸੁਣਾਈ। ਸਲਵਿੰਦਰ ‘ਤੇ ਮਹਿਲਾ ਨੇ ਬਲਾਤਕਾਰ ਦੇ ਇਲਜ਼ਾਮ ਲਾਏ ਸੀ।…ਅਦਾਲਤ ਵੱਲੋਂ ਸਲਵਿੰਦਰ ਨੂੰ 15 ਫਰਵਰੀ ਨੂੰ ਦੋਸ਼ੀ ਕਰਾਰ ਦਿੱਤਾ ਸੀ। ਅੱਜ ਇਸ ਕੇਸ ਵਿੱਚ ਸਜ਼ਾ ਦਾ ਐਲਾਨ ਕੀਤਾ ਗਿਆ। ਸਲਵਿੰਦਰ ਉੱਪਰ ਮਹਿਲਾ ਪੁਲਿਸ ਕਰਮਚਾਰੀਆਂ ਨੇ ਵੀ ਛੇੜਛਾੜ ਦੇ ਇਲਜ਼ਾਮ ਲਾਏ ਸੀ। ਵਿਵਾਦਾਂ ਵਿੱਚ ਘਿਰਨ ਕਰਕੇ ਸਲਵਿੰਦਰ ਨੂੰ ਜਬਰੀ ਸੇਵਾਮੁਕਤ ਕਰ ਦਿੱਤਾ ਸੀ।

