ਪਟਿਆਲਾ

ਡਾ. ਸਤਿੰਦਰ ਸਿੰਘ ਨੇ ਸੰਭਾਲਿਆ ਜਿਲ੍ਹਾ ਸਿਹਤ ਅਫਸਰ ਦਾ ਆਹੁਦਾ

ਪਟਿਆਲਾ, 22 ਫਰਵਰੀ (ਮਧੂਸਾਰ ਬਿਊਰੋ) ਡਾ. ਸਤਿੰਦਰ ਸਿੰਘ ਨੇ ਬਤੌਰ ਜਿਲ੍ਹਾ ਸਿਹਤ ਅਫਸਰ ਦਫਤਰ ਸਿਵਲ ਸਰਜਨ ਵਿੱਚ ਆਪਣਾ ਆਹੁਦਾ ਸੰਭਾਲ ਲਿਆ ਹੈ।ਜਿਕਰ ਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਕਮਿਊਨਿਟੀ ਸਿਹਤ ਕੇਂਦਰ ਬਾਦਸ਼ਾਹਪੁਰ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਵੱਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਸਨ।

ਆਹੁਦਾ ਸੰਭਾਲਣ ਉਪਰੰਤ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਉਹ ਲੋਕਾਂ ਨੂੰ ਸਾਫ ਸੁਥਰਾ ਖਾਦ-ਪਦਾਰਥ ਮੁਹੱਈਆਂ ਕਰਵਾਉਣ ਲਈ ਵਚਨਬੱਧ ਹਨ ਤੇ ਖਾਦ-ਪਦਾਰਥਾਂ ਵਿੱਚ ਕਿਸੇ ਵੀ ਕਿਸਮ ਦੀ ਮਿਲਾਵਟ ਨੂੰ ਬਰਦਾਸ਼ਿਤ ਨਹੀਂ ਕੀਤਾ ਜਾਵੇਗਾ।ਇਸ ਮੰਤਵ ਲਈ ਖਾਧ ਪਦਾਰਥਾਂ ਦੀ ਸੈਂਪਲਿੰਗ ਤੇਜ਼ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਫੂਡ ਸੇਫਟੀ ਸਟੈਂਟਰਡ ਐਕਟ ਤਹਿਤ ਖਾਦ ਪਦਾਰਥ ਵੇਚਣ ਵਾਲਿਆ ਨੂੰ ਜਾਗਰੂਕ ਕਰ ਕੇ ਵੱਧ ਤੋਂ ਵੱਧ ਖਾਦ ਪਦਾਰਥ ਵੇਚਣ ਵਾਲਿਆਂ ਦੇ ਲਾਇਸੈਂਸ ਬਨਾਏ ਜਾਣਗੇ ਅਤੇ ਰਜਿਸਟਰੇਸ਼ਨ ਕੀਤੀ ਜਾਵੇਗੀ।

Leave a Reply

Your email address will not be published. Required fields are marked *