ਕੈਪਟਨ ਦਾ ਦਾਅਵਾ, ਹਰ ਸਥਿਤੀ ਨਾਲ ਨਜਿੱਠਾਂਗੇ
ਮੁੱਖ ਮੰਤਰੀ ਸਰਹੱਦੀ ਇਲਾਕੇ ਦੇ ਲੋਕਾਂ ਨਾਲ ਕਰਨਗੇ ਮੁਲਾਕਾਤ
ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ
ਚੰਡੀਗੜ੍ਹ 27 ਫਰਵਰੀ (ਮਧੂਸਾਰ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ‘ਤੇ ਸਥਿਤੀ ਦੇ ਮੱਦੇਨਜ਼ਰ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਫੌਜ, ਸੀਮਾ ਸੁਰੱਖਿਆ ਬਲ (ਬੀ.ਐਸ.ਐਫ) ਅਤੇ ਆਈ.ਟੀ.ਬੀ.ਪੀ ਅਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਾਅਵਾ ਕੀਤਾ ਕਿ ਅਸੀਂ ਹਰ ਸਥਿਤੀ ਨਾਲ ਨਜਿੱਠਾਂਗੇ…ਤੁਹਾਨੂੰ ਦੱਸ ਦੇਈਏ ਮੁੱਖ ਮੰਤਰੀ ਅਗਲੇ ਦੋ ਦਿਨਾਂ ‘ਚ ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਫਰੀਦਕੋਟ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਸਰਹੱਦੀ ਇਲਾਕਿਆਂ ਵਿੱਚ ਲੋਕਾਂ ‘ਚ ਵਿਸ਼ਵਾਸ ਪੈਦਾ ਕਰਨ ਲਈ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਥਿਤੀ ਦੇ ਨਾਲ ਨਿਪਟਣ ਲਈ ਫੌਜ ਨੂੰ ਸੂਬੇ ਵੱਲੋਂ ਹਰ ਮਦਦ ਦੇਣ ਦੀ ਪੇਸ਼ਕਸ਼ ਕੀਤੀ ਹੈ।

