ਪੰਜਾਬਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਆਯੋਜਿਤ ਦੂਜੀ ਖ਼ਾਲਸਾ ਕਾਲਜ ਗਲੋਬਲ ਪੰਜਾਬੀ ਕਾਨਫ਼ਰੰਸ ਦਾ ਸ਼ੁਭ ਆਗਾਜ਼

ਪਟਿਆਲਾ, 7 ਮਾਰਚ (ਕੰਵਰ ਬੇਦੀ/ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਵੱਲੋਂ ਆਯੋਜਿਤ ਦੂਜੀ ਖ਼ਾਲਸਾ ਕਾਲਜ ਗਲੋਬਲ ਪੰਜਾਬੀ ਕਾਨਫ਼ਰੰਸ ਦਾ ਸ਼ੁਭ ਆਗਾਜ਼ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿ੍ਰਤਸਰ ਸਾਹਿਬ ਨੇ ਉਦਘਾਟਨੀ ਸਮਾਰੋਹ ਦੌਰਾਨ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।

ਕਾਲਜ ਵੱਲੋਂ ਆਯੋਜਿਤ ਇਹ ਕਾਨਫ਼ਰੰਸ ਸ੍ਰੀ ਗਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਇਸ ਕਾਨਫ਼ਰੰਸ ਦੇ ਉਦਘਾਟਨੀ ਸੈਸ਼ਨ ਦੀ ਪ੍ਰਧਾਨਗੀ ਸ. ਬਲਵਿੰਦਰ ਸਿੰਘ ਜੀ ਭੂੰਦੜ, ਮੈਂਬਰ ਪਾਰਲੀਮੈਂਟ, ਨੇ ਕੀਤੀ ਅਤੇ ਕੁੰਜੀਵਤ ਭਾਸ਼ਣ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੇ ਦਿੱਤਾ। ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਸਾਰਿਆਂ ਨੂੰ ਜੀ ਆਇਆਂ ਕਿਹਾ ਅਤੇ ਕਾਨਫ਼ਰੰਸ ਦੇ ਉਦੇਸ਼ ‘ਤੇ ਚਾਨਣਾ ਪਾਇਆ। ਇਸ ਮੌਕੇ ਕਾਨਫ਼ਰੰਸ ਦਾ ਸੋਵੀਨਰ ਵੀ ਰਿਲੀਜ਼ ਕੀਤਾ ਗਿਆ ਅਤੇ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਸੰਪਾਦਿਤ ਕੀਤੀ ਗਈ ਪੁਸਤਕ ‘ਪੰਜਾਬੀ ਭਾਸ਼ਾ, ਸਥਿਤੀ ਤੇ ਸੰਭਾਵਨਾਵਾਂ’ ਵੀ ਰਿਲੀਜ਼ ਕੀਤੀ ਗਈ। ਇਹ ਪੁਸਤਕ ਕਾਲਜ ਵੱਲੋਂ ਪਿਛਲੇ ਸਾਲ ਦੌਰਾਨ ਆਯੋਜਿਤ ਪਹਿਲੀ ਖ਼ਾਲਸਾ ਕਾਲਜ ਗਲੋਬਲ ਪੰਜਾਬੀ ਕਾਨਫ਼ਰੰਸ ਵਿੱਚ ਪੜ੍ਹੇ ਗਏ ਚੋਣਵੇਂ ਪੇਪਰਾਂ ਦਾ ਸੰਗ੍ਰਹਿ ਹੈ। ਇਸ ਕਾਨਫ਼ਰੰਸ ਦਾ ਆਗਾਜ਼, ਮਾਂ ਬੋਲੀ ਦੀ ਜਾਗੋ ਜਗਾ ਕੇ ਕੀਤਾ ਗਿਆ। ਸ. ਸੁਰਜੀਤ ਸਿੰਘ ਰੱਖੜਾ, ਆਨਰੇਰੀ ਸਕੱਤਰ, ਕਾਲਜ ਗਵਰਨਿੰਗ ਬਾਡੀ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਕਾਨਫ਼ਰੰਸ ਦੇ ਉਦਘਾਟਨੀ ਸਮਾਰੋਹ ਦੌਰਾਨ ਡਾ. ਰਤਨ ਸਿੰਘ ਜੱਗੀ ਨੂੰ ਸਾਹਿਤਕ ਖੇਤਰ ਵਿੱਚ ਪਾਏ ਯੋਗਦਾਨ ਸਦਕਾ ਖ਼ਾਲਸਾ ਕਾਲਜ ਗਲੋਬਲ ਪੰਜਾਬ ਰਤਨ ਐਵਾਰਡ-2019 ਨਾਲ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸਰਵਣ ਸਿੰਘ ਨੂੰ ਉਨ੍ਹਾਂ ਦੇ ਸਾਹਿਤ ਅਤੇ ਖੇਡਾਂ ਵਿੱਚ, ਡਾ. ਗੁਰਨਾਮ ਸਿੰਘ ਨੂੰ ਗੁਰਮਤਿ ਸੰਗੀਤ ਦੇ ਖੇਤਰ ਵਿੱਚ, ਪ੍ਰੋ. ਗੁਰਭਜਨ ਗਿੱਲ ਨੂੰ ਪੰਜਾਬੀ ਸਾਹਿਤ ਦੇ ਖੇਤਰ ਵਿੱਚ, ਡਾ. ਸਤੀਸ਼ ਕੁਮਾਰ ਵਰਮਾ ਨੂੰ ਪੰਜਾਬੀ ਰੰਗ ਮੰਚ ਅਤੇ ਨਾਟਕ ਦੇ ਖੇਤਰ ਵਿੱਚ ਅਤੇ ਡਾ. ਵਨੀਤਾ ਨੂੰ ਅਲੋਚਨਾ, ਅਨੁਵਾਦ ਅਤੇ ਪੰਜਾਬੀ ਸਾਹਿਤ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਖ਼ਾਲਸਾ ਕਾਲਜ ਗਲੋਬਲ ਪੰਜਾਬੀ ਗੌਰਵ ਐਵਾਰਡ-2019 ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਦਰਸ਼ਨ ਸਿੰਘ ਧਾਲੀਵਾਲ ਨੂੰ ਪੰਜਾਬੀਅਤ ਦੀ ਪ੍ਰਫੁੱਲਤਾ ਲਈ ਪਾਏ ਯੋਗਦਾਨ ਲਈ, ਸ. ਐੱਸ.ਪੀ.ਐੱਸ. ਓਬਰਾਏ ਨੂੰ ਵਿਸ਼ਵ ਪੱਧਰ ‘ਤੇ ਮਾਨਵਤਾ ਦੀ ਸੇਵਾ ਕਰਨ ਲਈ, ਸ਼੍ਰੀ ਰਬਿੰਦਰ ਨਾਰਾਇਣ ਨੂੰ ਮੀਡੀਆ ਦੇ ਸਾਧਨ ਰਾਹੀਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੂੰ ਵਿਸ਼ਵ ਭਰ ਵਿੱਚ ਪ੍ਰਚਾਰਨ ਅਤੇ ਪ੍ਰਸਾਰਨ ਵਿੱਚ ਪਾਏ ਯੋਗਦਾਨ ਲਈ ਸ. ਸੁੱਖੀ ਬਾਠ ਨੂੰ ਕੈਨੇਡਾ ਵਿੰਚ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੀ ਪ੍ਰਫੁੱਲਤਾ ਲਈ ਪਾਏ ਯੋਗਦਾਨ ਲਈ ਮਾਣ ਪੰਜਾਬ ਦਾ ਐਵਾਰਡ-2019 ਨਾਲ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *