ਪੰਜਾਬਪਟਿਆਲਾ

ਪੰਜਾਬ ‘ਚ 19 ਮਈ ਨੂੰ ਹੋਣਗੀਆਂ ਲੋਕ ਸਭਾ ਚੋਣਾਂ, ਚੋਣ ਜ਼ਾਬਤਾ ਲਾਗੂ

ਚੰਡੀਗੜ੍ਹ 10 ਮਾਰਚ (ਮਧੂਸਾਰ ਬਿਊਰੋ) ਚੋਣ ਕਮਿਸ਼ਨ ਨੇ ਪੰਜਾਬ ਵਿਚ 19 ਮਈ ਨੂੰ ਲੋਕ ਸਭਾ ਚੋਣਾਂ ਕਰਵਾਉਣ ਦਾ ਐਲਾਨ ਕੀਤਾ ਹੈ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਦੇ ਐਲਾਨ ਤੋਂ ਬਾਅਦ ਦੇਸ਼ ਭਰ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।

ਪੰਜਾਬ ਵਿਚ ਕੁੱਲ 13 ਲੋਕ ਸਭਾ ਸੀਟਾਂ ‘ਤੇ ਇਕੋ ਪੜਾਅ ਵਿਚ ਚੋਣਾਂ ਹੋਣਗੀਆਂ। ਕੁੱਲ ਸੱਤ ਗੇੜਾਂ ਵਿਚ ਲੋਕ ਸਭਾ ਚੋਣਾਂ ਹੋਣਗੀਆਂ ਅਤੇ ਪਹਿਲੇ ਗੇੜ ਦੀਆਂ ਵੋਟਾਂ 11 ਅਪ੍ਰੈਲ ਨੂੰ ਹੋਣਗੀਆਂ। ਪੰਜਾਬ ਵਿਚ 19 ਮਈ ਨੂੰ ਵੋਟਿੰਗ ਹੋਵੇਗੀ। 23 ਮਈ 2019 ਨੂੰ ਨਤੀਜਿਆਂ ਦਾ ਐਲਾਨ ਹੋਵੇਗਾ। ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੇਸ਼ ਵਿਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ 25 ਮਾਰਚ 2019 ਉਮੀਦਵਾਰਾਂ ਲਈ ਨਾਮਜ਼ਦਗੀਆਂ ਭਰਨ ਦਾ ਆਖਰੀ ਦਿਨ ਹੋਵੇਗਾ।
ਫਿਲਹਾਲ ਅਜੇ ਤਕ ਕਿਸੇ ਵੀ ਸਿਆਸੀ ਪਾਰਟੀ ਵਲੋਂ ਸਾਰੀਆਂ 13 ਸੀਟਾਂ ‘ਤੇ ਆਪਣੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ। ਸਿਰਫ ਆਮ ਆਦਮੀ ਪਾਰਟੀ ਵਲੋਂ ਹੀ ਪੰਜਾਬ ਦੀਆਂ 5 ਸੀਟਾਂ ‘ਤੇ ਉਮੀਦਵਾਰ ਐਲੇ ਗਏ ਹਨ ਜਦਕਿ ਮੁੱਖ ਵਿਰੋਧੀ ਪਾਰਟੀਆਂ ਕਾਂਗਰਸ ਅਤੇ ਅਕਾਲੀ ਦਲ ਵਲੋਂ ਅਜੇ ਤਕ ਕਿਸੇ ਸੀਟ ‘ਤੇ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ।
ਦੂਜੇ ਪਾਸੇ ਹਮਖਿਆਲੀ ਪਾਰਟੀਆਂ ਵਲੋਂ ਬਣਾਏ ਗਏ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ 9 ਸੀਟਾਂ ਦੀ ਵੰਡ ਕੀਤੀ ਗਈ ਹੈ ਹਾਲਾਂਕਿ ਇਨ੍ਹਾਂ ਵਲੋਂ ਕਿਸੇ ਸੀਟ ‘ਤੇ ਉਮੀਦਵਾਰ ਦਾ ਨਾਂ ਦਾ ਐਲਾਨ ਨਹੀਂ ਕੀਤਾ ਗਿਆ ਹੈ।

Leave a Reply

Your email address will not be published. Required fields are marked *