ਦੇਸ਼-ਵਿਦੇਸ਼ਪੰਜਾਬ

ਡੈਮੋਕ੍ਰੇਟਿਕ ਅਲਾਇੰਸ ਨੇ ਉਮੀਦਵਾਰ ਐਲਾਨੇ

ਸੁਖਪਾਲ ਖਹਿਰਾ ਨੇ ਪ੍ਰੈਸ ਕਾਨਫਰੰਸ ਕਰਕੇ ਕੀਤਾ ਐਲਾਨ
ਡਾ. ਧਰਮਵੀਰ ਗਾਂਧੀ ਪਟਿਆਲਾ ਤੋਂ ਉਮੀਦਵਾਰ
ਚੰਡੀਗੜ੍ਹ 11 ਮਾਰਚ (ਜਤਿੰਦਰ) ਆਮ ਆਦਮੀ ਪਾਰਟੀ ਤੋਂ ਕਿਨਾਰਾਕਸ਼ੀ ਕਰ ਕੇ ਗਏ ਸੁਖਪਾਲ ਸਿੰਘ ਖਹਿਰਾ ਅਤੇ ਡਾ ਧਰਮਵੀਰ ਗਾਂਧੀ ਦੀ ਅਗਵਾਈ ਹੇਠ ਬਣੇ ਡੈਮੋਕ੍ਰੇਟਿਕ ਅਲਾਇੰਸ ਨੇ ਸੱਤ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

ਪ੍ਰੈਸ ਕਾਨਫਰੰਸ ਕਰਕੇ ਸੁਖਪਾਲ ਖਹਿਰਾ ਨੇ ਦੱਸਿਆ ਜਿਨਾਂ ਉਮੀਦਵਾਰਾਂ ਨੂੰ ਟਿਕਟਾਂ ਦਿੱਤੀ ਗਈ ਉਨ੍ਹਾਂ ਵਿਚੋਂ ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ, ਖਡੂਰ ਸਾਹਿਬ ਤੋਂ ਪਰਮਜੀਤ ਕੌਰ ਖਾਲੜਾ, ਫਤਹਿਗੜ੍ਹ ਸਾਹਿਬ ਰਿਜ਼ਰਵ ਸੀਟ ਤੋਂ ਮਨਵਿੰਦਰ ਸਿੰਘ ਗਿਆਸਪੁਰਾ, ਫਰੀਦਕੋਟ ਤੋਂ ਮਾਸਟਰ ਬਲਦੇਵ ਸਿੰਘ, ਸ੍ਰੀ ਆਨੰਦਪੁਰ ਸਾਹਿਬ ਤੋਂ ਬਸਪਾ ਦੇ ਬਿਕਰਮ ਸਿੰਘ ਸੋਢੀ, ਹੁਸ਼ਿਆਰਪੁਰ ਰਾਖਵਾਂ ਹਲਕਾ ਤੋਂ ਚੌਧਰੀ ਖੁਸ਼ੀ ਰਾਮ ਤੇ ਜਲੰਧਰ ਰਿਜ਼ਰਵ ਲੋਕ ਸਭਾ ਹਲਕੇ ਤੋਂ ਬਲਵਿੰਦਰ ਕੁਮਾਰ ਨੂੰ ਚੁਣਿਆ ਗਿਆ….ਖਹਿਰਾ ਦਾ ਕਹਿਣਾ ਛੇ ਜਥੇਬੰਦੀਆਂ ਗੱਠਜੋੜ ‘ਚ ਸ਼ਾਮਲ ਐ… ਖਹਿਰਾ ਨੇ ਆਖਿਆ ਅਕਾਲੀ ਦਲ ਟਕਸਾਲੀ ਦੇ ਆਗੂ ਜੇਕਰ ਪੰਜਾਬ ਪ੍ਰਤੀ ਗੰਭੀਰ ਹਨ ਤਾਂ ਉਹ ਆਪਣੇ ਵੱਲੋਂ ਐਲਾਨਿਆਂ ਦੋਵੇਂ ਸੀਟਾਂ ਨੂੰ ਵਾਪਸ ਲੈ ਕੇ ਨਵੇਂ ਸਿਰੇ ਤੋਂ ਡੈਮੋਕ੍ਰੇਟਿਕ ਅਲਾਇੰਸ ਨਾਲ ਮੁੜ ਗੱਲ ਚਲਾ ਸਕਦੇ ਐ….

Leave a Reply

Your email address will not be published. Required fields are marked *