ਅਜੇ ਥਾਪਰ ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਸਲਾਹਕਾਰ ਨਿਯੁਕਤ
ਪਟਿਆਲਾ 15 ਮਾਰਚ (ਕੰਵਰ ਬੇਦੀ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ‘ਚ ਵਾਧਾ ਕਰਦਿਆਂ ਪਟਿਆਲਾ ਤੋਂ ਅਜੈ ਥਾਪਰ ਨੂੰ ਪਾਰਟੀ ਦਾ ਸਿਆਸੀ ਸਲਾਹਕਾਰ ਨਿਯੁਕਤ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਅਜੇ ਥਾਪਰ ਲੰਮੇ ਸਮੇਂ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਅਤੇ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਹਨ, ਜਿਨਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਪਾਰਟੀ ਪ੍ਰਧਾਨ ਨੇ ਅਜੇ ਥਾਪਰ ਦੀ ਸਿਆਸੀ ਸਲਾਹਕਾਰ ਵਜੋਂ ਨਿਯੁਕਤੀ ਕੀਤੀ ਹੈ।

