ਐੱਸ ਓ ਆਈ ਮਾਤਾ ਗੁਜਰੀ ਕਾਲਜ ਵੱਲੋਂ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਕੀਤਾ ਯਾਦ
ਫਤਿਹਗੜ੍ਹ ਸਾਹਿਬ, 22 ਮਾਰਚ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਐਸ ਓ ਆਈ ਵੱਲੋਂ ਅੱਜ ਮਾਤਾ ਗੁਜਰੀ ਕਾਲਜ ਵਿੱਚ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ ਜਿਸ ਵਿੱਚ ਕਾਲਜ ਦੇ ਵਿਦਿਆਰਥੀ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ ਇਸ ਮੌਕੇ ਜਿੱਥੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾ ਅਤੇ ਸਤਿਕਾਰ ਦੇ ਫੁੱਲ ਭੇਟ ਕੀਤੇ ਗਏ ਉੱਥੇ ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ।
ਇਸ ਮੌਕੇ ਤੇ ਕਾਲਜ ਦੇਐੱਸ ਓ ਆਈ ਦੇ ਪ੍ਰਧਾਨ ਸਿਮਰਨ ਸਿੰਘ ਟਿਵਾਣਾ ਨੇ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੇ ਸਿਧਾਂਤਾਂ ਅਤੇ ਸੋਚ ਤੇ ਚਲਨ ਦੀ ਲੋੜ ਹੈ ਸ਼ਹੀਦ ਭਗਤ ਸਿੰਘ ਨੌਜਵਾਨ ਪੀੜ੍ਹੀ ਲਈ ਹਮੇਸ਼ਾ ਹੀ ਪ੍ਰੇਰਣਾ ਸਰੋਤ ਰਹੇ ਹਨ ਨੌਜਵਾਨ ਪੀੜ੍ਹੀ ਖਾਸ ਕਰਕੇ ਵਿਦਿਆਰਥੀ ਵਰਗ ਨੂੰ ਸਮਾਜ ਵਿੱਚ ਫੈਲੀਆਂ ਹੋਈਆਂ ਸਮਾਜਿਕ ਕੁਰੀਤੀਆਂ ਦੇ ਖਿਲਾਫ ਇਕੱਠੇ ਹੋ ਕੇ ਲੜਨ ਦੀ ਲੋੜ ਹੈ ਸਿਮਰ ਸਿੰਘ ਟਿਵਾਣਾ ਨੇ ਕਿਹਾ ਕਿ ਅੱਜ ਐੱਸ ਓ ਆਈ ਜਥੇਬੰਦੀ ਵੱਲੋਂ ਸਮੁੱਚੇ ਕਾਲਜ ਦੇ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਜਾ ਕੇ ਜਿੱਥੇ ਭਗਤ ਸਿੰਘ ਦੀ ਸੋਚ ਬਾਰੇ ਜਾਣੂ ਕਰਵਾਇਆ ਉੱਥੇ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਦੇ ਖਿਲਾਫ਼ ਵੀ ਲੜਨ ਦੀ ਇੱਕ ਮੁੱਠ ਹੋ ਕੇ ਅਪੀਲ ਕੀਤੀ.ਇਸ ਮੌਕੇ ਐੱਸਓਆਈ ਵੱਲੋਂ ਕਾਲਜ ਦੇ ਪ੍ਰਿੰਸੀਪਲ ਨੂੰ ਸ਼ਹੀਦ ਭਗਤ ਸਿੰਘ ਦੀ ਇੱਕ ਫੋਟੋ ਵੀ ਭੇਂਟ ਕੀਤੀ ਗਈ । ਇਸ ਮੌਕੇ ਅਰਸ਼ਦੀਪ ਸਿੰਘ ਚਨਾਰਥਲ ਲਵੀ ਟਿਵਾਣਾ ਹਰਮਨਪ੍ਰੀਤ ਸਿੰਘ ਚੀਮਾ ਰੂਬਲ ਟਿਵਾਣਾ .ਗੁਰਜੋਤ ਕੌਰ .ਕਾਜਲ ਤਾਨੀਆ. ਜਸ਼ਨਦੀਪ ਕੌਰ .ਰੀਆ ਮਨਪ੍ਰੀਤ ਕੌਰ ਭੰਗੂ .ਪ੍ਰਭਜੋਤ ਸਿੰਘ ਟਿਵਾਣਾ ਮੀਤ ਪ੍ਰਧਾਨ ਆਦਿ ਹਾਜ਼ਰ ਸਨ

