ਪੰਜਾਬਪਟਿਆਲਾ

ਸਰਕਾਰੀ ਕਾਲਜ ਲੜਕੀਆਂ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ

ਵੋਟਰ ਜਾਗਰੂਕਤਾ ਲਈ ਵਿਦਿਆਰਥਣਾਂ ਨੇ ਕੱਢਿਆ ਕੈਪ ਮਾਰਚ
62 ਰੋਲ ਆਫ ਆਨਰ, 86 ਨੂੰ ਕਾਲਜ ਕੱਲਰ ਤੇ 76 ਵਿਦਿਆਰਥਣਾਂ ਨੂੰ ਮੈਰਿਟ ਸਰਟੀਫਿਕੇਟ ਪ੍ਰਦਾਨ
ਪਟਿਆਲਾ, 27 ਮਾਰਚ (ਮਧੂਸਾਰ ਬਿਊਰੋ) ਸਰਕਾਰੀ ਕਾਲਜ ਲੜਕੀਆਂ ਵਿਖੇ ਅੱਜ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਉਨ੍ਹਾਂ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਹਰ ਵਿਦਿਆਰਥੀ ਨੂੰ ਆਪਣੇ ਮਨ ਅੰਦਰ ਇਕ ਟੀਚਾ ਜ਼ਰੂਰ ਨਿਸ਼ਚਤ ਕਰਨਾ ਚਾਹੀਦਾ ਹੈ ਅਤੇ ਉਸ ਟੀਚੇ ਨੂੰ ਪ੍ਰਾਪਤ ਕਰਨ ਲਈ ਵੱਧ ਤੋਂ ਵੱਧ ਮਿਹਨਤ ਕਰਨੀ ਚਾਹੀਦੀ ਹੈ, ਜੇਕਰ ਅਸੀਂ ਟੀਚਾ ਮਿੱਥ ਕਿ ਮਿਹਨਤ ਆਰੰਭ ਕਰਦੇ ਹਾਂ ਤਾਂ ਸਾਨੂੰ ਨਿਸ਼ਚਤ ਤੌਰ ‘ਤੇ ਸਫ਼ਲਤਾ ਪ੍ਰਾਪਤ ਹੁੰਦੀ ਹੈ। ਉਨ੍ਹਾਂ ਵਿਦਿਆਰਥਣਾਂ ਨੂੰ ਆਪਣੇ ਹੁਨਰ ਨੂੰ ਪਹਿਚਾਨਣ ਲਈ ਵੀ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਵਿਦਿਆਰਥਣਾਂ ਨੂੰ ਪੜਾਈ ਦੇ ਨਾਲ-ਨਾਲ ਖੇਡਾਂ ਅਤੇ ਸਮਾਜਿਕ ਗਤੀਵਿਧੀਆਂ ਵਿੱਚ ਵੀ ਵੱਧ ਚੜ੍ਹਕੇ ਹਿੱਸਾ ਲੈਣ ਲਈ ਕਿਹਾ। ਇਸ ਮੌਕੇ ਵਿਦਿਆਰਥਣਾਂ ਵੱਲੋਂ ਵੋਟਰ ਜਾਗਰੂਕਤਾ ਪੈਦਾ ਕਰਨ ਲਈ ਇੱਕ ਕੈਪ ਮਾਰਚ ਵੀ ਕੱਢਿਆ ਗਿਆ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਚਿਰਜੀਵ ਕੌਰ ਨੇ ਮੁੱਖ ਮਹਿਮਾਨ ਸਮੇਤ ਪਹੁੰਚੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ ਅਤੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਉਨ੍ਹਾਂ ਕਾਲਜ ਦੇ ਅਕਾਦਮਿਕ, ਸਭਿਆਚਾਰਕ ਅਤੇ ਖੇਡ ਪ੍ਰਾਪਤੀ ਵਿੱਚ ਕੀਤੇ ਸ਼ਾਨਦਾਰ ਪ੍ਰਦਰਸ਼ਨ ‘ਤੇ ਚਾਨਣਾ ਪਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ 224 ਹੋਣਹਾਰ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ। ਜਿਸ ਵਿੱਚ ਕਾਲਜ ਦੀਆਂ 62 ਵਿਦਿਆਰਥਣਾਂ ਨੂੰ ਰੋਲ ਆਫ ਆਨਰ, 86 ਵਿਦਿਆਰਥਣਾਂ ਨੂੰ ਕਾਲਜ ਕੱਲਰ ਅਤੇ 76 ਵਿਦਿਆਰਥਣਾਂ ਨੂੰ ਮੈਰਿਟ ਸਰਟੀਫਿਕੇਟ ਪ੍ਰਦਾਨ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਇਨਾਮ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।
ਸਾਲਾਨਾ ਸਮਾਰੋਹ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਚਿੱਤਰ ਕਲਾ ਪ੍ਰਦਰਸ਼ਨੀ ਵੀ ਲਗਾਈ ਗਈ ਅਤੇ ਗਲੋਬਲ ਹਿਊਮਨ ਸਰਵਿਸਿਸ ਸੰਸਥਾ ਦੇ ਸਹਿਯੋਗ ਨਾਲ ਕਾਲਜ ਵਿਖੇ 550 ਸਾਗਵਾਨ ਦੇ ਬੂਟੇ ਲਗਾਉਣ ਦੀ ਵੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪ੍ਰੋ. ਰੇਨੂੰ ਗੋਇਲ ਤੇ ਡਾ. ਅਮਨਦੀਪ ਕੌਰ ਸਮੇਤ ਸਮੂਹ ਕਾਲਜ ਸਟਾਫ ਤੇ ਵਿਦਿਆਰਥਣਾਂ ਮੌਜੂਦ ਸਨ।

Leave a Reply

Your email address will not be published. Required fields are marked *