ਪਟਿਆਲਾ

ਹਿਊਮਨ ਰਾਈਟਸ ਕਾਂਗਰਸ ਪ੍ਰਨੀਤ ਕੌਰ ਨਾਲ ਖੜ੍ਹੀ ਹੈ ਬੁਲਟ ਪਰੂਫ ਕੰਧ ਵਾਂਗ : ਰਾਮ ਸਿੰਗਲਾ

ਪਟਿਆਲਾ 4 ਅਪ੍ਰੈਲ (ਮਧੂਸਾਰ ਬਿਊਰੋ) ਮੁੱਖ ਮੰਤਰੀ ਪੰਜਾਬ ਕੈ. ਅਮਰਿੰਦਰ ਸਿੰਘ ਦੀ ਧਰਮ ਪਤਨੀ ਮਹਾਰਾਣੀ ਪ੍ਰਨੀਤ ਕੌਰ ਦੇ ਖਿਲਾਫ ਇਕ ਰਾਜਨੀਤਕ ਪਾਰਟੀ ਦੇ ਆਗੂ ਵਲੋਂ ਦਿੱਤੇ ਗਏ ਨਿੰਦਣਯੋਗ ਬਿਆਨ ‘ਤੇ ਇਤਰਾਜ ਕਰਦਿਆਂ ਹਿਊਮਨ ਰਾਈਟਸ ਪੰਜਾਬ ਕਾਂਗਰਸ ਪੰਜਾਬ ਦੇ ਵਾਈਸ ਚੇਅਰਮੈਨ ਰਾਮ ਕੁਮਾਰ ਸਿੰਗਲਾ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਪ੍ਰਨੀਤ ਕੌਰ ਨਾਲ ਬੁਲਟ ਪਰੂਫ ਕੰਧ ਵਾਂਗ ਖੜ੍ਹੀ ਹੈ ਕਿਉਂਕਿ ਪ੍ਰਨੀਤ ਕੌਰ ਤਿੰਨ ਵਾਰ ਮੈਂਬਰ ਪਾਰਲੀਮੈਂਟ ਰਹਿਣ ਤੋਂ ਇਲਾਵਾ ਸਾਬਕਾ ਵਿਦੇਸ਼ ਰਾਜ ਮੰਤਰੀ ਅਤੇ ਮੌਜੂਦਾ ਸਮੇਂ ਵਿਚ ਮੁੱਖ ਮੰਤਰੀ ਪੰਜਾਬ ਦੀ ਧਰਮ ਪਤਨੀ ਹਨ।

ਮੁੱਖ ਮੰਤਰੀ ਪੰਜਾਬ ਨੇ ਆਪਣੇ ਦੋ ਸਾਲ ਦੇ ਕਾਰਜਕਾਲ ਦੌਰਾਨ ਨਸ਼ਿਆਂ ਦੇ ਸੌਦਾਗਰਾਂ ਅਤੇ ਹਿੰਸਕ ਗਤੀਵਿਧੀਆਂ ਵਿਚ ਸ਼ਾਮਲ ਸ਼ਰਾਰਤੀ ਅਨਸਰਾਂ ‘ਤੇ ਬੜੀ ਜਲਦੀ ਹੀ ਕਾਬੂ ਪਾਇਆ ਹੈ, ਜਿਸ ਤੋਂ ਬਾਅਦ ਸੁਰੱਖਿਆ ਏਜੰਸੀਆਂ ਨੇ ਮੁੱਖ ਮੰਤਰੀ ਸਮੇਤ ਪ੍ਰਨੀਤ ਕੌਰ ਦੀ ਸੁਰੱਖਿਆ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸ ਨੂੰ ਕਿਸ ਤਰ੍ਹਾਂ ਦੀ ਸੁਰੱਖਿਆ ਦੇਣੀ ਹੈ, ਇਹ ਹਮੇਸ਼ਾ ਹੀ ਸੁਰੱਖਿਆ ਏਜੰਸੀ ਦਾ ਕੰਮ ਹੁੰਦਾ ਹੈ। ਪ੍ਰਨੀਤ ਕੌਰ ਮੌਜੂਦਾ ਸਮੇਂ ਵਿਚ ਪਟਿਆਲਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਦੀ ਚੋਣ ਲੜ ਰਹੇ ਹਨ ਅਤੇ ਉਨ੍ਹਾਂ ਨੇ ਚੋਣ ਪ੍ਰਚਾਰ ਲਈ ਜਗ੍ਹਾ-ਜਗ੍ਹਾ ਜਾਣਾ ਹੁੰਦਾ ਹੈ, ਜਿਸ ਕਰਕੇ ਸੁਰੱਖਿਆ ਏਜੰਸੀਆਂ ਨੇ ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਉਨ੍ਹਾਂ ਨੂੰ ਬੁਲਟ ਪਰੂਫ ਗੱਡੀ ਦੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕੁੱਝ ਆਗੂਆਂ ਵਲੋਂ ਇਸ ਗੱਲ ਨੂੰ ਵਧਾ ਚੜਾ ਕੇ ਪੇਸ਼ ਕੀਤਾ ਜਾ ਰਿਹਾ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਗੱਲ ਹੈ ਅਤੇ ਜਿਨ੍ਹਾਂ ਆਗੂਆਂ ਨੇ ਇਹ ਗਲਤ ਬਿਆਨਬਾਜ਼ੀ ਕੀਤੀ ਹੈ ਖੁਦ ਉਨ੍ਹਾਂ ਨੇ ਪੰਜਾਬ ਪੁਲਸ ਤੋਂ ਆਪਣੀ ਸੁਰੱਖਿਆ ਲਈ ਪੁਲਸ ਮੁਲਾਜ਼ਮ ਲਏ ਹੋਏ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿਚ ਪ੍ਰਨੀਤ ਕੌਰ ਸਮੁੱਚੇ ਵਿਰੋਧੀਆਂ ਨੂੰ ਪਛਾੜਦੇ ਹੋਏ ਪਟਿਆਲਾ ਹਲਕੇ ਤੋਂ ਵੱਡੀ ਜਿੱਤ ਪ੍ਰਾਪਤ ਕਰਨਗੇ। ਇਸ ਮੌਕੇ ਯਾਦਵਿੰਦਰ ਕਾਂਸਲ, ਦਿਲਪ੍ਰੀਤ ਸਿੰਘ, ਸਰਬਜੀਤ ਸਿੰਘ, ਹਰਸ਼ ਸਿੰਗਲਾ, ਨੀਰਜ ਕੁਮਾਰ, ਮਨਪ੍ਰੀਤ ਸਿੰਘ, ਮਨੋਜ ਕੁਮਾਰ, ਅਸ਼ਵਨੀ ਕੁਮਾਰ, ਅਮਿਤ ਕੁਮਾਰ, ਹੈਪੀ, ਰਜਿੰਦਰ ਸਿੰਘ, ਦਰਸ਼ਨ ਕੁਮਾਰ, ਪ੍ਰੇਮ ਕੁਮਾਰ, ਰਾਜੇਸ਼ ਗੋਇਲ, ਸ਼ਿਵ ਕੁਮਾਰ ਸਿੰਗਲਾ, ਦਿਸ਼ਾਂਤ ਕਾਂਸਲ, ਐਡ. ਗੁਰਵਿੰਦਰ ਕਾਂਸਲ ਅਤੇ ਮੀਡੀਆ ਇੰਚਾਰਜ ਜਸਵਿੰਦਰ ਜੁਲਕਾ ਹਾਜ਼ਰ ਸਨ।

Leave a Reply

Your email address will not be published. Required fields are marked *