ਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵਿਖੇ ਵਿਦਿਆਰਥੀਆਂ ਨਾਲ ਰੂ-ਬ-ਰੂ ਪ੍ਰੋਗਰਾਮ ਦਾ ਆਯੋਜਨ

ਪਟਿਆਲਾ 4 ਅਪ੍ਰੈਲ (ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਦੇ ਪੋਸਟ ਗ੍ਰੈਜੂਏਟ ਅੰਗ੍ਰੇਜ਼ੀ, ਸੱਭਿਆਚਾਰ ਅਧਿਐਨ ਅਤੇ ਵਿਦੇਸ਼ੀ ਭਾਸ਼ਾਵਾਂ ਵਿਭਾਗ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਦਾ ਵਿਦਿਆਰਥੀਆਂ ਨਾਲ ਰੂ-ਬ-ਰੂ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।

ਇਸ ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਵੱਧ ਚੜ ਕੇ ਭਾਗ ਲਿਆ। ਡਾ. ਧਰਮਿੰਦਰ ਸਿੰਘ ਉੱਭਾ ਨੇ ਸੰਬੋਧਿਤ ਹੁੰਦੇ ਕਿਹਾ ਕਿ ਵਿਦਿਆਰਥੀਆਂ ਅੰਦਰ ਸਿਰਜਣਾਤਮਕ ਰੁਚੀਆਂ ਦਾ ਵਿਕਾਸ ਕਰਨ ਲਈ ਜ਼ਰੂਰੀ ਹੈ ਕਿ ਉਨ੍ਹਾਂ ਅੰਦਰ ਸਿਰਜਣਾਤਮਕ ਸਹਿਤ ਪੜ੍ਹਨ ਦੀ ਰੁਚੀ ਪੈਦਾ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਕਾਲਜ ਹਮੇਸ਼ਾ ਹੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹਿੰਦਾ ਹੈ। ਡਾ. ਉੱਭਾ ਨੇ ਵਿਦਿਆਰਥੀਆਂ ਨਾਲ ਆਪਣੇ ਜੀਵਨ ਨਾਲ ਜੁੜੇ ਤਜ਼ਰਬੇ ਵੀ ਸਾਂਝੇ ਕੀਤੇ। ਉਨ੍ਹਾਂ ਨੇ ਵਿਭਾਗ ਵੱਲੋਂ ਚਲਾਏ ਜਾ ਰਹੇ ਟਰਾਂਸਲੇਸ਼ਨ, ਸਪੋਕਨ ਇੰਗਲਿਸ਼, ਕਰੀਏਟਿਵ ਰਾਈਟਿੰਗ ਨਾਲ ਸਬੰਧਤ ਤਿੰਨ ਮਹੀਨਿਆਂ ਦੇ ਸਰਟੀਫਿਕੇਟ ਕੋਰਸ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਦਾ ਸਲੋਗਨ ਲੇਖਣ ਮੁਕਾਬਲਾ ਵੀ ਕਰਵਾਇਆ ਗਿਆ।
ਵਿਭਾਗ ਦੇ ਮੁਖੀ ਡਾ. ਦੀਪਇੰਦਰਜੀਤ ਰੰਧਾਵਾ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਹੁੰਦੇ ਜੀਵਨ ਵਿੱਚ ਕੁਝ ਨਾ ਕੁਝ ਸਿਰਜਣਾਤਮਕ ਕੰਮ ਕਰਦੇ ਰਹਿਣ ਲਈ ਪ੍ਰੇਰਿਆ ਅਤੇ ਵਿਭਾਗ ਵੱਲੋਂ ਚਲਾਏ ਜਾ ਰਹੇ ਨਵੇਂ ਕੋਰਸਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਵੀ ਕਿਹਾ। ਵਿਭਾਗ ਦੇ ਅਧਿਆਪਕ ਪ੍ਰੋ. ਜਸਪ੍ਰੀਤ ਕੌਰ ਨੇ ਵਿਭਾਗ ਵੱਲੋਂ ਹੁਣ ਤੱਕ ਆਯੋਜਿਤ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *