ਪੰਜਾਬਪਟਿਆਲਾ

ਜਸਦੇਵ ਸਿੰਘ ਸੰਧੂ ਦੀ ਬਰਸੀ ਸਬੰਧੀ ਤਿਆਰੀਆਂ ਮੁਕੰਮਲ : ਤੇਜਿੰਦਰਪਾਲ ਸਿੰਘ ਸੰਧੂ

ਪਟਿਆਲਾ 4 ਅਪ੍ਰੈਲ (ਅਮਰੀਕ ਇੰਦਰ ਸਿੰਘ/ਮਧੂਸਾਰ ਬਿਊਰੋ) ਸਾਬਕਾ ਮੰਤਰੀ ਅਤੇ ਐਸ. ਐਸ. ਬੋਰਡ ਪੰਜਾਬ ਦੇ ਚੇਅਰਮੈਨ, ਦਰਵੇਸ਼ ਸਿਆਸਤਦਾਨ ਸਵ. ਸ. ਜਸਦੇਵ ਸਿੰਘ ਸੰਧੂ ਦੀ 19ਵੀਂ ਬਰਸੀ ਦੀ ਮੌਕੇ ਕੌਲੀ ਪਿੰਡ ਵਿਖੇ ਸਥਿਤ ਜਸਦੇਵ ਸਿੰਘ ਸੰਧ ਗਰੁੱਪ ਆਫ ਇੰਸਟੀਚਿਊਟ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਜਾਣਕਾਰੀ ਦਿੰਦਿਆਂ ਸਾਬਕਾ ਐਸ ਐਸ ਬੋਰਡ ਦੇ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਨੇ ਦੱਸਿਆ ਕਿ ਬਰਸੀ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉੱਚ ਕੋਟੀ ਦੀਆਂ ਧਾਰਮਿਕ ਸਖਸ਼ੀਅਤਾਂ ਤੋਂ ਇਲਾਵਾ ਉੱਚ ਕੋਟੀ ਦੇ ਰਾਜਨੀਤਿਕ ਆਗੂਆਂ ਤੋਂ ਇਲਾਵਾ ਉਚੇਚੇ ਤੌਰ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿਨ੍ਹਾਂ ‘ਚ ਮੁੱਖ ਮੰਤਰੀ ਪੰਜਾਬ, ਕੈਪਟਨ ਅਮਰਿੰਦਰ ਸਿੰਘ ਵੀ ਸ਼ਿਰਕਤ ਕਰਨਗੇ।
ਸ. ਸੰਧੂ ਨੇ ਦੱਸਿਆ ਕਿ ਬਰਸੀ ਸਮਾਗਮ ‘ਚ ਵੱਡੀ ਗਿਣਤੀ ਸੰਗਤਾਂ ਵੀ ਹਾਜ਼ਰੀ ਲਗਾਉਣੀਆਂ ਕਰਨਗੀਆਂ। ਇਸ ਮੌਕੇ ਉਨ੍ਹਾਂ ਨਾਲ ਸਰਤਾਜ ਸਿੰਘ ਸੰਧੂ, ਪੁਸ਼ਪਿੰਦਰ ਸਿੰਘ ਮਿੱਕੀ, ਚਰਨਜੀਤ ਸਿੰਘ ਸੋਹੀ, ਪ੍ਰਿੰਸੀ. ਅਸ਼ੋਕ ਸਿੰਗਲਾ, ਪੀ. ਕੇ. ਸ਼ਰਮਾ ਵੀ ਹਾਜ਼ਰ ਸਨ।

Leave a Reply

Your email address will not be published. Required fields are marked *