ਟ੍ਰੈਫਿਕ ਦੇ ਨਿਯਮ ਲਾਗੂ ਕਰਨ ਲਈ ਹਰੇਕ ਇਨਸਾਨ ਨੂੰ ਸਹਿਯੋਗ ਦੀ ਲੋੜ ਹੈ: ਮੈਡਮ ਪੂਸਪਾ ਦੇਵੀ ਪਟਿਆਲਾ
ਪਟਿਆਲਾ 5 ਅਪ੍ਰੈਲ (ਮਧੂਸਾਰ ਬਿਊਰੋ) ਇੰਸਪੈਕਟਰ ਮੈਡਮ ਪੂਸਪਾ ਦੇਵੀ ਟ੍ਰੈਫਿਕ ਐਜ਼ੂਕੇਸ਼ਨ ਸੈਲ ਪਟਿਆਲਾ ਵੱਲੋਂ ਅੱਜ Àਵਰ ਲੇਡੀ ਫਾਤਿਮਾ ਕਾਨਵੈਂਟ ਸਕੂਲ ਅਜੀਤ ਨਗਰ ਪਟਿਆਲਾ ਦੇ ਵਿਦਿਆਰਥੀ ਅਤੇ ਅਧਿਆਪਕਾਂ ਸਕੂਲ ਦੇ ਵੱਖ ਵੱਖ ਬੱਚੇ ਲੈ ਕੇ ਜਾਣ ਵਾਲੇ ਵਹੀਕਲਾ ਦੇ ਡਰਾਇਵਰਾ ਅਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟ੍ਰੈਫਿਕ ਨਿਯਮਾਂ ਦਾ ਉਲਘੰਣ ਕਰਨ ਵਾਲਿਆ ਦਾ ਵਿਡਿÀ ਬਣਾ ਕੇ ਜਾਂ ਫੋਟੋ ਖਿਚ ਕੇ ਕੋਈ ਵੀ ਨਾਗਰਿਕ ਟ੍ਰੈਫਿਕ ਪੁਲਿਸ ਪਟਿਆਲਾ ਦੀ ਐਪ ਦੇ ਭੇਜ ਸਕਦਾ ਹੈ ਅਤੇ ਟ੍ਰੈਫਿਕ ਅਧਿਕਾਰੀ ਮੌਕੇ ਤੇ ਪਹੁੰਚ ਕੇ ਟ੍ਰੈਫਿਕਾਂ ਨਿਯਮਾਂ ਦੀ ਉਲਘੰਣਾਂ ਕਰਨ ਵਾਲੇ ਤੇ ਕਾਰਵਾਈ ਕੀਤੀ ਜਾਵੇਗੀ।
ਇੰਸਪੈਕਟਰ ਮੈਡਮ ਪੂਸਪਾ ਦੇਵੀ ਟ੍ਰੈਫਿਕ ਐਜ਼ੂਕੇਸ਼ਨ ਸੈਲ ਪਟਿਆਲਾ ਨੇ ਕਿਹਾ ਕਿ ਟ੍ਰੈਫਿਕ ਨਿਯਮਾਂ ਨੂੰ ਲਾਗੂ ਕਰਨ ਲਈ ਹਰੇਕ ਇਨਸਾਨ ਨੂੰ ਪੁਲਿਸ ਦਾ ਸਹਿਯੋਗ ਦੇਣਾ ਚਾਹੀਦਾ ਹੈ।ਉਹਨਾਂ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ ਕੋਈ ਵੀ ਵਿਅਕਤੀ ਟ੍ਰੈਫਿਕ ਨਿਯਮਾਂ ਦੀ ਉਲਘੰਣਾ ਕਰਦਾ ਹੈ ਤਾਂ ਉਸ ਨੂੰ ਆਪਣੀ ਕੀਮਤੀ ਜਿੰਦਗੀ ਬਚਾਉਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਸਕੂਲ ਦੇ ਅਧਿਆਪਕਾਂ, ਵਿਦਿਆਰਥੀਆਂ ਨੇ ਖੜੇ ਹੋ ਕੇ ਪ੍ਰਣ ਕੀਤਾ ਕਿ ਉਹ ਟ੍ਰੈਫਿਕ ਨਿਯਮਾਂ ਅਨੁਸਾਰ ਹੀ ਕਾਨੂੰਨ ਦੀ ਪਾਲਣਾ ਕਰਨਗੇ। ਸਕੂਲ ਦੇ ਪ੍ਰਿੰਸੀਪਲ ਸਿਸਟਰ ਸਲੀਨ ਨੇ ਕਿਹਾ ਕਿ ਮੈਡਮ ਪੂਸ਼ਪਾ ਦੇਵੀ ਲੰਮੇ ਸਮੇ ਤੋਂ ਇਮਾਨਦਾਰੀ ਮਿਹਨਤ ਨਾਲ ਆਪਣੀ ਡਿਉਟੀ ਨਿਭਾਉਣ ਵਾਲੀ ਮਹਿਲਾ ਪੁਲਿਸ ਅਫ਼ਸਰ ਨੇ ਸਕੂਲ ਵਿੱਚ ਆ ਕੇ ਸਕੂਲ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਦੇ ਨਿਯਮਾਂ ਸਬੰਧੀ ਪ੍ਰੇਰਿਤ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਏ.ਐਸ.ਆਈ ਬਲਜੀਤ ਸਿੰਘ ਨੇ ਕਿਹਾ ਕਿ ਉਹ ਲਗਾਤਾਰ ਪਟਿਆਲਾ ਸ਼ਹਿਰ ਦੇ ਵੱਖ ਵੱਖ ਸਕੂਲਾਂ ਵਿੱਚ ਜਾ ਕਿ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗੁਰਕ ਕਰ ਰਹੇ ਹਨ। ਇਸ ਮੌਕੇ Àਵਰ ਲੇਡੀ ਫਾਤਿਮਾ ਸਕੂਲ ਦੇ ਸਮੂਹ ਅਧਿਆਪਕ ਪ੍ਰਬੰਧਕ ਕਮੇਟੀ ਅਤੇ ਵਿਦਿਆਰਥੀ ਹਾਜ਼ਰ ਸਨ।

