ਪੰਜਾਬਪਟਿਆਲਾ

ਬਿਜਲੀ ਦਰਾਂ ਦੇ ਵਿਰੋਧ ‘ਚ 17 ਜੁਲਾਈ ਨੂੰ ਮਿੰਨੀ ਸਕੱਤਰੇਤ ਦਾ ਘਿਰਾਓ ਕਰਾਂਗੇ : ਰੱਖੜਾ

ਸਮੁੱਚੀ ਲੀਡਰਸ਼ਿਪ ਦੀ ਹਾਜ਼ਰੀ ‘ਚ ਕੀਤਾ ਫੈਸਲਾ
ਪਟਿਆਲਾ 6 ਜੁਲਾਈ (ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲ ਦੀ ਕੋਰ ਕਮੇਟੀ ਦੀ ਬੈਠਕ ‘ਚ ਕੀਤੇ ਫੈਸਲੇ ਮੁਤਾਬਕ ਸਰਕਾਰ ਵੱਲੋਂ ਕੀਤੇ ਬਿਜਲੀ ਦਰਾਂ ਦੇ ਵਿਰੋਧ ‘ਚ ਸ਼੍ਰੋਮਣੀ ਅਕਾਲੀ ਦਲ 17 ਜੁਲਾਈ ਮਿੰਨੀ ਸਕੱਤਰੇਤ ਦਾ ਘਿਰਾਓ ਕਰਕੇ ਧਰਨਾ ਠੋਕੇਗਾ, ਜਿਸ ‘ਚ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਸਮੇਤ ਹਲਕੇ ਦੇ ਲੋਕ ਵੱਡੀ ਗਿਣਤੀ ‘ਚ ਸ਼ਿਰਕਤ ਕਰਨਗੇ। ਇਹ ਪ੍ਰਗਟਾਵਾ ਸਾਬਕਾ ਵਿਧਾਇਕ ਸੁਰਜੀਤ ਸਿੰਘ ਰੱਖੜਾ ਵੱਲੋਂ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਨਾਲ ਕੀਤੀ ਬੈਠਕ ਦੌਰਾਨ ਕੀਤਾ ਗਿਆ।

ਗੱਲਬਾਤ ਦੌਰਾਨ ਰੱਖੜਾ ਨੇ ਕਿਹਾ ਕਿ ਸਮੁੱਚੇ ਦੇਸ਼ ਤੋਂ ਵੱਧ ਬਿਜਲੀ ਪੰਜਾਬ ‘ਚ ਮਹਿੰਗੀ ਹੈ, ਆਟਾ ਦਾਲ ਸਕੀਮ ਨੂੰ ਬੰਦ ਕੀਤਾ ਜਾ ਰਿਹਾ ਹੈ। ਇਸ ਤਰ੍ਹਾਂ ਹੋਰ ਅਕਾਲੀ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਹੂਲਤਾਂ ਨੂੰ ਪੰਜਾਬ ਦੀ ਮੌਜੂਦਾ ਸਰਕਾਰ ਨੇ ਬੰਦ ਕਰ ਦਿੱਤਾ ਹੈ ਅਤੇ ਲੋਕਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਜਿਸ ਨਾਲ ਸੂਬੇ ਦੇ ਲੋਕ ਕਾਂਗਰਸ ਤੋਂ ਬੁਰੀ ਤਰ੍ਹਾਂ ਦੁਖੀ ਬੈਠੇ ਹਨ। ਉਨ੍ਹਾਂ ਆਖਿਆ ਕਿ ਪੰਜਾਬ ਦੇ ਲੋਕਾਂ ਦੀ ਮੰਗ ‘ਤੇ ਹੀ ਅਕਾਲੀ ਦਲ ਨੇ ਸੰਘਰਸ਼ ਸ਼ੁਰੂ ਕੀਤਾ ਹੈ ਜਿਸ ਤਹਿਤ 17 ਜੁਲਾਈ ਨੂੰ ਹੋ ਰਹੇ ਇਸ ਧਰਨੇ ਵਿਚ ਵਿਸ਼ੇਸ਼ ਤੌਰ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਪੁੱਜਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮੇਲ ਸਿੰਘ ਟੌਹੜਾ, ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਬੀਬੀ ਵਨਿੰਦਰ ਕੌਰ ਲੂੰਬਾ, ਸੁਰਜੀਤ ਸਿੰਘ ਅਬਲੋਵਾਲ, ਸਤਵੀਰ ਸਿੰਘ ਖੱਟੜਾ, ਕਬੀਰ ਦਾਸ, ਰਣਧੀਰ ਸਿੰਘ ਰੱਖੜਾ, ਵਿਸ਼ਨੂੰ ਸ਼ਰਮਾ, ਅਜੀਤਪਾਲ ਸਿੰਘ ਕੋਹਲੀ, ਅਮਰਿੰਦਰ ਸਿੰਘ ਬਜਾਜ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਸਪਾਲ ਸਿੰਘ ਕਲਿਆਣ, ਨਿਰਮਲ ਸਿੰਘ ਹਰਿਆਊ, ਮਹਿੰਦਰ ਸਿੰਘ ਲਾਲਵਾ, ਸੁਰਜੀਤ ਸਿੰਘ ਗੜੀ, ਜਸਮੇਰ ਸਿੰਘ ਲਾਛੜੂ, ਸਤਵਿੰਦਰ ਸਿੰਘ ਟੌਹੜਾ, ਇੰਦਰਜੀਤ ਸਿੰਘ ਰੱਖੜਾ, ਸ਼ਿਵਰਾਜ ਸਿੰਘ ਵਿਰਕ, ਹੈਰੀ ਮੁਖਮੈਲਪੁਰ, ਹਰਿੰਦਰਪਾਲ ਸਿੰਘ ਟੌਹੜਾ, ਬਲਤੇਜ ਸਿੰਘ ਖੋਖ ਅਤੇ ਹੋਰ ਆਗੂ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *