ਪੰਜਾਬਪਟਿਆਲਾ

ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

ਸਾਰੇ ਵਿਭਾਗ ਆਪਣੀ ਪੂਰੀ ਸਮਰੱਥਾ ਨਾਲ ਕੰਮ ਕਰਨ –ਡੀ.ਸੀ.
ਸਰਕਾਰੀ ਮੁਲਾਜ਼ਮਾਂ ਨੂੰ ਆਪਣਾ ਸਟੇਸ਼ਨ ਨਾ ਛੱਡਣ ਦੀ ਹਦਾਇਤ, ਛੁੱਟੀਆਂ ਰੱਦ
ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਵਾਲਿਆਂ ਖਿਲਾਫ ਹੋਵੇਗੀ ਐਫ.ਆਈ.ਆਰ. ਦਰਜ – ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ
ਜ਼ਿਲ੍ਹੇ ‘ਚ ਸੱਤ ਕੰਟਰੋਲ ਰੂਮ ਸਥਾਪਤ
ਪਟਿਆਲਾ 16 ਜੁਲਾਈ (ਰਮਨਦੀਪ ਕੌਰ/ਮਧੂਸਾਰ ਬਿਊਰੋ) ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਬਰਸਾਤ ਦੇ ਮੌਸਮ ਕਾਰਨ ਜ਼ਿਲ੍ਹੇ ਦੇ ਕਈ ਖੇਤਰਾਂ ਵਿਚ ਪਾਣੀ ਇਕੱਠਾ ਹੋਣ ਕਰਕੇ ਹੜ੍ਹਾਂ ਵਰਗੀ ਬਣੀ ਸਥਿਤੀ ਨਾਲ ਨਜਿੱਠਣ ਲਈ ਸਿਵਲ, ਪੁਲਿਸ ਤੇ ਫੌਜ ਦੇ ਸੀਨੀਅਰ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਕੇ ਪੂਰੀ ਸਥਿਤੀ ਦਾ ਜਾਇਜਾ ਲਿਆ ਅਤੇ ਹਦਾਇਤ ਕੀਤੀ ਕਿ ਕੋਈ ਵੀ ਸਰਕਾਰੀ ਅਧਿਕਾਰੀ/ਕਰਮਚਾਰੀ ਆਪਣਾ ਸਟੇਸ਼ਨ ਨਹੀਂ ਛੱਡੇਗਾ ਅਤੇ ਉਨ੍ਹਾਂ ਅਗਲੇ ਹੁਕਮਾਂ ਤੱਕ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆ ਰੱਦ ਕਰਨ ਦੀ ਵੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਵਾਲਿਆਂ ਖਿਲਾਫ ਐਫ.ਆਈ.ਆਰ. ਦਰਜ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੌਕਤ ਅਹਿਮਦ ਪਰੈ ਅਤੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਵੀ ਮੌਜੂਦ ਸਨ।

ਸ੍ਰੀ ਕੁਮਾਰ ਅਮਿਤ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਪੂਰੀ ਸਮਰੱਥਾ ਨਾਲ ਆਪਣਾ ਕੰਮ ਕਰਨ ਦੀ ਹਦਾਇਤ ਕਰਦਿਆ ਕਿਹਾ ਕਿ ਹਰੇਕ ਵਿਭਾਗ ਆਪਣੀ ਜਿੰਮੇਵਾਰੀ ਸਮੇਂ ਸਿਰ ਪੂਰੀ ਕਰੇ। ਉਨ੍ਹਾਂ ਕਿਹਾ ਕਿ ਸਥਿਤੀ ਨਾਲ ਨਜਿੱਠਣ ਲਈ ਡਰੇਨੇਜ ਵਿਭਾਗ ਨੋਡਲ ਵਿਭਾਗ ਵਜੋਂ ਕੰਮ ਕਰੇਗਾ ਅਤੇ ਸਬ-ਡਵੀਜ਼ਨ ਪੱਧਰ ‘ਤੇ ਐਸ.ਡੀ.ਐਮਜ਼ ਨੋਡਲ ਅਫ਼ਸਰ ਹੋਣਗੇ ਅਤੇ ਸਮੂਹ ਵਿਭਾਗ ਆਪਣੇ ਨੋਡਲ ਅਫ਼ਸਰ ਦੇ ਸੰਪਰਕ ਵਿਚ ਰਹਿਣਗੇ। ਉਨ੍ਹਾਂ ਕਿਹਾ ਕਿ ਪਿੰਡ ਪੱਧਰ ‘ਤੇ ਵੀ ਕਮੇਟੀਆਂ ਬਣਾਈਆਂ ਜਾਣ ਜਿਸ ਵਿਚ ਪਟਵਾਰੀ, ਪੰਚਾਇਤ ਸਕੱਤਰ, ਸਿਵਲ ਸਰਜਨ ਦਾ ਨੁਮਾਇੰਦਾ, ਪਸ਼ੂ ਪਾਲਣ ਵਿਭਾਗ ਅਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਨੁਮਾਇੰਦਾ ਇਸ ਟੀਮ ਵਿਚ ਸ਼ਾਮਲ ਹੋਵੇਗਾ। ਉਨ੍ਹਾਂ ਹਦਾਇਤ ਕੀਤੀ ਕਿ ਪਾਣੀ ਨਾਲ ਪ੍ਰਭਾਵਿਤ ਹੋਏ ਖੇਤਰਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਇਆ ਜਾਵੇ ਅਤੇ ਉਨ੍ਹਾਂ ਦੇ ਖਾਣ-ਪੀਣ ਦਾ ਪੂਰਾ ਪ੍ਰਬੰਧ ਰੱਖਿਆ ਜਾਵੇ ਅਤੇ ਪਟਵਾਰੀਆਂ ਵੱਲੋਂ ਗਰਦਾਵਰੀ ਕਰਕੇ ਨੁਕਸਾਨ ਦੀ ਰਿਪੋਰਟ ਤਿਆਰ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਹਾਜ਼ਰ ਫੌਜ ਦੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲੋੜ ਪੈਣ ‘ਤੇ ਫੌਜ ਦੀਆਂ ਸੇਵਾਵਾਂ ਲਈਆਂ ਜਾ ਸਕਦੀਆਂ ਹਨ।
ਇਸ ਮੌਕੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਪੁਲਿਸ ਪ੍ਰਸਾਸ਼ਨ ਵੱਲੋਂ ਹਰੇਕ ਸਥਿਤੀ ਨਾਲ ਨਜਿੱਠਣ ਲਈ ਲੋੜੀਦੇ ਪ੍ਰਬੰਧ ਕੀਤੇ ਗਏ ਹਨ ਅਤੇ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੇ ਕੁਦਰਤੀ ਵਹਾਅ ਨੂੰ ਰੋਕਣ ਵਾਲਿਆ ਖਿਲਾਫ ਸਖਤ ਕਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਪੱਧਰ ‘ਤੇ ਡੀ.ਐਸ.ਪੀ. ਐਸ.ਡੀ.ਐਮਜ਼ ਦੇ ਸੰਪਰਕ ਵਿਚ ਹਨ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਨੂੰ ਦਵਾਈਆਂ ਦਾ ਅਤੇ ਡਾਕਟਰੀ ਟੀਮਾਂ ਦਾ ਪ੍ਰਬੰਧ ਰੱਖਣ ਦੀ ਹਦਾਇਤ ਕੀਤੀ ਅਤੇ ਡੀ.ਐਫ.ਐਸ.ਸੀ. ਨੂੰ ਖਾਣ-ਪੀਣ ਦਾ ਸਮਾਨ, ਪਸ਼ੂ ਪਾਲਣ ਵਿਭਾਗ ਨੂੰ ਹਰੇ-ਚਾਰੇ ਤੇ ਪਸ਼ੂਆਂ ਦੀ ਦਵਾਈਆਂ, ਮੰਡੀ ਬੋਰਡ ਨੂੰ ਪਾਣੀ ਦੇ ਟੈਂਕਰ ਸਮੇਤ ਹੋਰਨਾ ਵਿਭਾਗਾਂ ਨੂੰ ਆਪਣੇ-ਆਪਣੇ ਵਿਭਾਗ ਅਧੀਨ ਆਉਂਦੀਆਂ ਜਿੰਮੇਵਾਰੀਆਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆ ਕਿਹਾ ਕਿ ਕਿਸੇ ਤਰ੍ਹਾਂ ਦੀ ਅਫ਼ਵਾਹ ਨਾ ਫੈਲਾਈ ਜਾਵੇ ਤੇ ਇਸ ‘ਤੇ ਬਿਨ੍ਹਾਂ ਪੁਸ਼ਟੀ ਕੀਤਿਆਂ ਵਿਸ਼ਵਾਸ਼ ਨਾ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਬਰਸਾਤਾਂ ਦੇ ਮੌਸਮ ਕਾਰਨ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਵਾਸਤੇ ਜ਼ਿਲ੍ਹਾ ਪੱਧਰ ਦਾ ਕੰਟਰੋਲ ਰੂਮ ਕਮਰਾ ਨੰਬਰ 122, ਬਲਾਕ ਏ, ਮਿੰਨੀ ਸਕੱਤਰੇਤ ਪਟਿਆਲਾ ਵਿਖੇ ਸਥਾਪਿਤ ਕੀਤਾ ਗਿਆ ਹੈ। ਜਿਸ ਦਾ ਟੈਲੀਫੋਨ ਨੰਬਰ 0175-2350550 ਅਤੇ ਈ.ਮੇਲ. ਆਈ.ਡੀ. floodpatiala0gmail.com ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਤਹਿਸੀਲ ਪੱਧਰ ‘ਤੇ ਵੀ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਜਿਹਨਾਂ ਵਿੱਚ ਤਹਿਸੀਲ ਪਟਿਆਲਾ ਵਿਖੇ ਸਥਾਪਤ ਕੀਤੇ ਹੜ੍ਹ ਕੰਟਰੋਲ ਰੂਮ ਦਾ ਟੈਲਫੋਨ ਨੰਬਰ 0175-2311321 ਅਤੇ ਈ.ਮੇਲ ਆਈ.ਡੀ. patialatehsildar0gmail.com, ਸਬ ਡਵੀਜ਼ਨ ਦੂਧਨਸਾਧਾਂ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 0175-2632615 ਅਤੇ ਈ.ਮੇਲ. ਆਈ.ਡੀ. dudhansadhantehsil0gmail.com, ਸਬ ਡਵੀਜ਼ਨ ਰਾਜਪੁਰਾ ਵਿਖੇ ਸਥਾਪਤ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01762-224132 ਅਤੇ ਈ.ਮੇਲ.ਆਈ.ਡੀ. tehsildar.rjp0gmail.com, ਨਾਭਾ ਸਬ ਡਵੀਜ਼ਨ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01765-220654 ਅਤੇ ਈ.ਮੇਲ. ਆਈ.ਡੀ. tehsilofficenabha0gmail.com, ਸਬ ਡਵੀਜ਼ਨ ਸਮਾਣਾ ਵਿਖੇ ਸਥਾਪਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-221190 ਅਤੇ ਈ.ਮੇਲ. ਆਈ.ਡੀ sub.registrarsamana0gmail.com ਅਤੇ ਸਬ ਡਵੀਜ਼ਨ ਪਾਤੜਾਂ ਵਿਖੇ ਸਥਾਪਿਤ ਕੀਤੇ ਕੰਟਰੋਲ ਰੂਮ ਦਾ ਟੈਲੀਫੋਨ ਨੰਬਰ 01764-243403 ਅਤੇ ਈ.ਮੇਲ. ਆਈ.ਡੀ. tehsilofficepatran0gmail.com ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਜ਼ਿਲ੍ਹੇ ਵਿੱਚ ਹੜ੍ਹਾਂ ਬਾਰੇ ਕੋਈ ਸੂਚਨਾ ਮਿਲਦੀ ਹੈ ਤਾਂ ਸਥਾਪਤ ਕੀਤੇ ਗਏ ਇਹਨਾਂ ਕੰਟਰੋਲ ਰੂਮਾਂ ‘ਤੇ ਤੁਰੰਤ ਦਿੱਤੀ ਜਾਵੇ ਅਤੇ ਜੇਕਰ ਹੜ੍ਹਾਂ ਸਬੰਧੀ ਕੋਈ ਸੂਚਨਾ ਲੈਣੀ ਹੈ ਤਾਂ ਵੀ ਉਕਤ ਨੰਬਰਾਂ ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਐਸ.ਪੀ ਸਿਟੀ ਹਰਮਨ ਹਾਂਸ, ਮੇਜਰ ਵਿਜੈਦਰ ਸਿੰਘ, ਐਸ.ਡੀ.ਐਮ. ਦੁਧਨਸਾਧਾਂ ਸ੍ਰੀ ਅਜੈ ਅਰੋੜਾ, ਐਸ.ਡੀ.ਐਮ. ਪਟਿਆਲਾ ਸ੍ਰੀ ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ. ਸਮਾਣਾ ਸ੍ਰੀ ਨਮਨ ਮੜਕਨ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਪਰਮਜੀਤ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਮਿਸ ਇਨਾਇਤ ਗੁਪਤਾ ਸਮੇਤ ਸਮੂਹ ਵਿਭਗਾਂ ਦੇ ਮੁੱਖੀ ਮੌਜੂਦ ਸਨ।

Leave a Reply

Your email address will not be published. Required fields are marked *