ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਨਿੱਘੀ ਵਿਦਾਇਗੀ
ਸੇਵਾ ਮੁਕਤ ਹੋਏ ਮੁਲਾਜ਼ਮਾਂ ਨੂੰ ਸਮੁੱਚੇ ਸਟਾਫ ਨੇ ਕੀਤਾ ਸਨਮਾਨਤ
ਪਟਿਆਲਾ 1 ਅਗਸਤ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਾਂ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੇਵਾਵਾਂ ਨਿਭਾਉਣ ਵਾਲੇ ਡਰਾਈਵਰ ਇੰਦਰਪਾਲ ਸਿੰਘ ਅਤੇ ਹੈਲਪਰ ਕਰਮ ਸਿੰਘ ਦੇ ਸੇਵਾ ਮੁਕਤ ਹੋਣ ‘ਤੇ ਨਿੱਘੀ ਵਿਦਾਇਗੀ ਦਿੱਤੀ ਗਈ।
ਨਿੱਘੀ ਵਿਦਾਇਗੀ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਵੱਲੋਂ ਸੇਵਾ ਮੁਕਤ ਹੋਏ ਦੋਵਾਂ ਮੁਲਾਜ਼ਮਾਂ ਦੇ ਚੰਗੇ ਭਵਿੱਖ ਦੀ ਅਰਦਾਸ ਕਰਕੇ ਕਾਮਨਾ ਕੀਤੀ। ਇਸ ਮੌਕੇ ਸਮੁੱਚੇ ਸਟਾਫ ਅਤੇ ਪ੍ਰਬੰਧਕਾਂ ‘ਚ ਮੈਨੇਜਰ ਕਰਨੈਲ ਸਿੰਘ, ਐਡੀਸ਼ਨਲ ਕਰਮ ਸਿੰਘ, ਕਰਨੈਲ ਸਿੰਘ, ਅਮਰਪਾਲ ਸਿੰਘ ਵੱਲੋਂ ਸੇਵਾ ਮੁਕਤ ਮੁਲਾਜ਼ਮਾਂ ਨੂੰ ਸਨਮਾਨਤ ਕੀਤਾ ਗਿਆ। ਇਸ ਦੌਰਾਨ ਸੇਵਾ ਮੁਕਤ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਿਰੋਪਾਓ ਦੀ ਬਖਸ਼ਿਸ਼ ਕੀਤੀ ਗਈ।
ਸੇਵਾ ਮੁਕਤ ਹੋਏ ਮੁਲਾਜ਼ਮਾਂ ਦੇ ਸਬੰਧ ‘ਚ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਕਿਹਾ ਕਿ ਸੇਵਾ ਮੁਕਤ ਹੋਏ ਦੋਵੇਂ ਮੁਲਾਜ਼ਮਾਂ ਨੇ ਆਪਣੀ ਡਿਊਟੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈ ਹੈ, ਜਿਨ੍ਹਾਂ ਤੋਂ ਹੋਰਨਾਂ ਮੁਲਾਜ਼ਮਾਂ ਨੂੰ ਵੀ ਪ੍ਰੇਰਨਾ ਲੈਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇੰਦਰਪਾਲ ਸਿੰਘ ਨੇ 21 ਸਾਲ ਅਤੇ ਕਰਮ ਸਿੰਘ ਨੇ 13 ਸਾਲ ਸ਼ਾਨਦਾਰ ਸੇਵਾਵਾਂ ਦਿੱਤੀਆਂ ਹਨ।
ਮੁਲਾਜ਼ਮਾਂ ਦੀ ਸੇਵਾ ਮੁਕਤੀ ‘ਤੇ ਭਾਈ ਅਜਮੇਰ ਸਿੰਘ, ਸੁਖਦੇਵ ਸਿੰਘ ਕਾਹਲਵਾਂ, ਜਗਦੇਵ ਸਿੰਘ ਤਲਵੰਡੀ, ਨਰਿੰਦਰ ਸਿੰਘ ਫੌਜੀ, ਲਖਵਿੰਦਰ ਸਿੰਘ, ਰਣਧੀਰ ਸਿੰਘ, ਆਤਮ ਪ੍ਰਕਾਸ਼ ਸਿੰਘ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਰਾਮ ਸਿੰਘ ਚੱਠਾ ਤੋਂ ਇਲਾਵਾ ਸਮੁੱਚੇ ਸਟਾਫ਼ ਦੇ ਮੁਲਾਜ਼ਮ ਹਾਜ਼ਰ ਸਨ।

