ਪੰਜਾਬਪਟਿਆਲਾ

ਜਸਟਿਸ ਰਵੀ ਰੰਜਨ ਪਰਿਵਾਰ ਸਮੇਤ ਇਤਿਹਾਸਕ ਅਸਥਾਨ ‘ਤੇ ਨਮਮਸਤਕ

ਪ੍ਰਬੰਧਕਾਂ ਵੱਲੋਂ ਸਿਰੋਪਾਓ ਦੇ ਕੇ ਕੀਤਾ ਸਨਮਾਨਤ
ਪਟਿਆਲਾ 1 ਅਗਸਤ (ਮਧੂਸਾਰ ਬਿਊਰੋ) ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਰਵੀ ਰੰਜਨ ਅੱਜ ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਅਤੇ ਇਤਿਹਾਸਕ ਕਾਲਾ ਮਾਤਾ ਮੰਦਰ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਸੈਸ਼ਨ ਜੱਜ ਰਾਜਿੰਦਰ ਅਗਰਵਾਲ, ਸੀ.ਜੀ.ਐਮ. ਪਟਿਆਲਾ ਵੀ ਹਾਜ਼ਰ ਸਨ।

ਜਸਟਿਸ ਰਵੀ ਰੰਜਨ ਨੇ ਕਾਲੀ ਮਾਤਾ ਮੰਦਰ ਮੱਕਾ ਟੇਕਿਆ, ਜਿਥੇ ਉਨ੍ਹਾਂ ਨੂੰ ਮੰਦਰ ਕਮੇਟੀ ਨੇ ਸਨਮਾਨਤ ਕੀਤਾ। ਇਸ ਉਪਰੰਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਹਿਬ ਪਹੁੰਚ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਅਰਦਾਸ ਕੀਤੀ ਅਤੇ ਹਜ਼ੂਰੀ ਰਾਗੀ ਸਿੰਘਾਂ ਪਾਸੋਂ ਬਾਣੀ ਵੀ ਸਰਵਣ ਕੀਤੀ। ਪੰਗਤ ਅਤੇ ਸੰਗਤ ਕਰਨ ਉਪਰੰਤ ਹੈਡ ਗ੍ਰੰਥੀ ਗਿਆਨੀ ਭਾਈ ਪ੍ਰਨਾਮ ਸਿੰਘ ਨੇ ਜਸਟਿਸ ਰਵੀ ਰੰਜਨ ਸਮੇਤ ਸਮੁੱਚੇ ਪਰਿਵਾਰ ਨੂੰ ਸਿਰੋਪਾਓ ਦੀ ਬਖਸ਼ਿਸ਼ ਕੀਤੀ।
ਇਸ ਮੌਕੇ ਗੱਲਬਾਤ ਕਰਦਿਆਂ ਜਸਟਿਸ ਰਵੀ ਰੰਜਨ ਨੇ ਆਖਿਆ ਕਿ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਕੇ ਜਿਥੇ ਉਨ੍ਹਾਂ ਨੂੰ ਕਾਫੀ ਖੁਸ਼ੀ ਪ੍ਰਾਪਤੀ ਹੋਈ ਹੈ, ਉਥੇ ਹੀ ਪਰਿਵਾਰ ਸਮੇਤ ਮੱਥਾ ਟੇਕਣ ਨਾਲ ਕਾਫੀ ਆਨੰਦ ਤੇ ਸਕੂਨ ਮਿਲਿਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਭਾਈ ਅਜਮੇਰ ਸਿੰਘ, ਭਾਈ ਪ੍ਰਿਤਪਾਲ ਸਿੰਘ ਤੇ ਸ਼੍ਰੋਮਣੀ ਕਮੇਟੀ ਸਟਾਫ ਦੇ ਅਧਿਕਾਰੀ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *