ਪੰਜਾਬ

ਪਾਕਿਸਤਾਨ ਜਾਣ ਲਈ ਸ਼ਰਧਾਲੂ ਹੁਣ 20 ਅਗਸਤ ਤੱਕ ਦੇ ਸਕਦੇ ਹਨ ਪਾਸਪੋਰਟ

ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ ਵਿਚ ਪਾਕਿਸਤਾਨ ਭੇਜਿਆ ਜਾਣਾ ਹੈ ਜਥਾ
ਅੰਮ੍ਰਿਤਸਰ, 12 ਅਗਸਤ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁਣ ਸੰਗਤਾਂ ਦੇ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਵਿਚ 10 ਦਿਨਾਂ ਦਾ ਵਾਧਾ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਦੀ ਤਰ੍ਹਾਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ ਮਹੀਨੇ ਵਿਚ ਜਥਾ ਭੇਜਿਆ ਜਾਣਾ ਹੈ। ਇਸ ਲਈ ਸ਼ਰਧਾਲੂ ਆਪਣੇ ਪਾਸਪੋਰਟ 20 ਅਗਸਤ 2019 ਤੀਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਮੁੱਖ ਦਫਤਰ ਵਿਖੇ ਯਾਤਰਾ ਵਿਭਾਗ ‘ਚ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ 10 ਅਗਸਤ ਤੱਕ ਪਾਸਪੋਰਟ ਮੰਗੇ ਗਏ ਸਨ ਅਤੇ ਹੁਣ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਇਸ ਸਮੇਂ 10 ਦਿਨਾਂ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੀ ਸਿਫਾਰਸ਼ ਸਹਿਤ ਆਪਣਾ ਪਛਾਣ ਪੱਤਰ ਵੀ ਜਮ੍ਹਾਂ ਕਰਵਾਉਣ। ਸ਼ਰਧਾਲੂਆਂ ਵੱਲੋਂ ਪਛਾਣ ਪੱਤਰ ਲਈ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ।

Leave a Reply

Your email address will not be published. Required fields are marked *