ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬ

ਹੜ੍ਹ ਪੀੜਤ ਦੀ ਮਦਦ ਲਈ ਸੰਗਤ ਇਕਜੁੱਟ ਹੋ ਕੇ ਫਰਜ਼ ਨਿਭਾਵੇ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ 20 ਅਗਸਤ (ਸੋਨੂੰ ਨਰੂਲਾ/ਮਧੂਸਾਰ ਬਿਊਰੋ) ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਕਿਹਾ ਕਿ ਪੰਜਾਬ ਵਿਚ ਕੁਦਰਤੀ ਆਫਤ ਹੜ੍ਹਾਂ ਦੀ ਮਾਰ ਹੇਠ ਪਿੰਡਾਂ ਦੇ ਪੀੜਤਾਂ ਦੀ ਮਦਦ ਲਈ ਸਮੂਹ ਸੰਗਤਾਂ ਨੂੰ ਇੱਕਜੁੱਟ ਹੋਕੇ ਮੁਕਾਬਲਾ ਕਰਨ ਅਤੇ ਉਨ੍ਹਾਂ ਦੀ ਮਦਦ ਲਈ ਅੱਗੇ ਆਉਣ, ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਕਰਨਾ ਸਾਡਾ ਫਰਜ਼ ਹੈ।ਇਸ ਲਈ ਪੰਥ ਆਪਣੀ ਜਿੰਮੇਵਾਰੀ ਪਛਾਣੇ ਅਤੇ ਜਿੰਮੇਵਾਰੀ ਨਿਭਾਏ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਥੇ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਦਿਹਾੜਾ ਮਨਾਉਣ ਜਾ ਰਹੇ ਹਾਂ, ਉਥੇ ਹੀ ਕੁਦਰਤੀ ਕਰੋਪੀ ਮਾਰ ਝੱਲ ਰਹੇ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਪੱਖੋ ਮਦਦ ਕਰਕੇ ਇਸ ਦਿਹਾੜੇ ਦੇ ਅਰਥਾਂ ਨੂੰ ਅਮਲੀ ਰੂਪ ਵਿਚ ਲਾਗੂ ਕਰ ਰਹੇ ਹੋਵਾਂਗੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਸਿੱਖ ਸੰਗਤਾਂ ਨੂੰ ਸੰਦੇਸ਼ ਵੀ ਇਹੀ ਦਿੱਤਾ ਹੈ ਕਿ ਮੁਸ਼ਕਿਲ ਘੜੀ ਵਿਚ ਲੋੜਵੰਦ ਦੀ ਮਦਦ ਕੀਤੀ ਜਾਵੇ ਤਾਂ ਜੋ ਪੀੜਤਾਂ ਦੇ ਦੁੱਖ ਦੇ ਹਿੱਸੇ ਨੂੰ ਵੰਡਾਇਆ ਜਾ ਸਕੇ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਪੰਥ ਦੀਆਂ ਵੱਡੀਆਂ ਤੇ ਮਜ਼ਬੂਤ ਸੰਸਥਾਵਾਂ ਨੂੰ ਕੁਦਰਤੀ ਆਫਤ ਦਾ ਮੁਕਾਬਲਾ ਕਰਨ ਲਈ ਸਿੱਖ ਸੰਗਤਾਂ ਦੀ ਅਗਵਾਈ ਕਰਨੀ ਚਾਹੀਦੀ ਹੈ।

Leave a Reply

Your email address will not be published. Required fields are marked *