ਪਟਿਆਲਾ

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਕੌਮੀ ਖੇਡ ਦਿਵਸ ਮੌਕੇ ਖੇਡ ਮੁਕਾਬਾਲੇ ਕਰਵਾਏ

ਫਤਹਿਗੜ੍ਹ ਸਾਹਿਬ 30 ਅਗਸਤ (ਮਧੂਸਾਰ ਬਿਊਰੋ) ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਸਰੀਰਕ ਸਿੱਖਿਆ ਅਤੇ ਖੇਡ ਟੈੱਕਨਾਲੋਜੀ ਵਿਭਾਗ ਵੱਲੋਂ ਕੌਮੀ ਖੇਡ ਦਿਵਸ ਮੌਕੇ ਤੇ 28 ਅਤੇ 29 ਅਗਸਤ 2019 ਨੂੰ ਅੰਤਰ ਵਿਭਾਗ ਫੱੁਟਬਾਲ ਅਤੇ ਬਾਸਕਟ ਬਾਲ ਟੂਰਨਾਮੈਂਟ ਆਯੋਜਤ ਕੀਤਾ ਗਿਆ।

ਇਹ ਖੇਡ ਦਿਵਸ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤਾ ਗਿਆ। ਇਸ ਪ੍ਰੋਗਰਾਮ ਦਾ ਆਯੋਜਨ ‘ਫਿੱਟ ਇੰਡੀਆ ਮੂਵਮੈਂਟ’ ਤਹਿਤ ਕੀਤਾ ਗਿਆ। ਇਸ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਵਿਚ ਯੂਨੀਵਟਸਿਟੀ ਦੇ ਵਾਈਸ-ਚਾਂਸਲਰ ਡਾ. ਪਰਿਤ ਪਾਲ ਸਿੰਘ ਨੇ ਮੁੱਖ ਮਹਿਮਾਨ ਵੱਜੋਂ ਅਤੇ ਡਾ. ਐਸ.ਐਸ. ਬਿਲਿੰਗ, ਮੁਖੀ ਮੈਥੇਮੈਟਿਕਸ ਵਿਭਾਗ, ਡਾ. ਤੇਜਬੀਰ ਸਿੰਘ, ਮੁੱਖੀ ਭੌਤਿਕ ਵਿਗਿਆਨ ਵਿਭਾਗ ਅਤੇ ਪ੍ਰੋਫੈਸਰ ਇੰਚਾਰਜ, ਪ੍ਰੀਖਿਆਵਾਂ, ਡਾ. ਸਰਪ੍ਰੀਤ ਸਿੰਘ, ਡੀਨ ਵਿਦਿਆਰਥੀ ਭਲਾਈ, ਡਾ. ਸੀ. ਰਾਜੇਸ਼, ਮੁੱਖੀ ਬਾਇਓਟੈਕਨੋਜੀ ਵਿਭਾਗ ਅਤੇ ਡਾ. ਬੀਰਬਿਕਰਮ ਸਿੰਘ, ਲੋਕ ਸੰਪਕਰ ਅਫਸਰ ਨੇ ਵਿਸ਼ੇਸ ਮਹਿਮਾਨ ਵੱਜੋਂ ਸ਼ਾਮਿਲ ਹੋਏ।ਉਦਘਾਟਨੀ ਸਮਾਰੋਹ ਤੋਂ ਬਾਅਦ ਮੌਕੇ ਤੇ ਹਾਜ਼ਿਰ ਪਤਵੰਤਿਆਂ ਵੱਲੋਂ ਵਾਈਸ-ਚਾਂਸਲਰ ਦੀ ਅਗਵਾਈ ਅਧੀਨ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਰੁੱਖ ਲਗਾਓ ਮੁਹਿੰਮ ਤਹਿਤ’ ਯੂਨੀਵਰਸਿਟੀ ਸਟੇਡੀਅਮ ਦੇ ਆਲੇ-ਦੁਆਲੇ ਵੱਖ-ਵੱਖ ਕਿਸਮਾਂ ਦੇ ਪੌਦੇ ਵੀ ਲਗਾਏ ਗਏ। ਇਸ ਮੌਕੇ ਵਿਦਿਆਰਥੀਆਂ ਨੇ ਗੱਤਕੇ ਦੇ ਜੌਹਰ ਵੀ ਦਿਖਾਏ ਅਤੇ ਆਪਣੀ ਜ਼ੋਰਦਾਰ ਪੇਸ਼ਕਾਰੀਆਂ ਨਾਲ ਸਮਾਂ ਬੰਨ੍ਹ ਦਿੱਤਾ।
ਇਸ ਪ੍ਰੋਗਰਾਮ ਦੌਰਾਨ ਰਵਾਇਤੀ ਖੇਡਾਂ ਰੱਸੀ ਟੱਪਣਾ, ਰੱਸਾ ਕੱਸੀ ਆਦਿ ਮੁਕਾਬਲਿਆਂ ਵਿੱਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ 200 ਤੋਂ ਵੱਧ ਖਿਡਾਰੀਆਂ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਦੇ ਕਈ ਸਕੂਲਾਂ ਨੇ ਹਿੱਸਾ ਲਿਆ ਅਤੇ ਆਪਣੀ ਖੇਡ ਦੇ ਜੌਹਰ ਦਿਖਾਏ।ਬਾਬਾ ਜੋਰਾਵਰ ਸਿੰਘ ਫਤਹਿ ਸਿੰਘ ਸੀਨੀਅਰ ਸੈਕੰਡਰੀ ਸਕੂਲ ਨੇ ਫੱੁਟਬਾਲ ਟੂਰਨਾਮੈਂਟ ਵਿੱਚ 1-0 ਨਾਲ ਜਿੱਤ ਦਰਜ ਕੀਤੀ।ਅੰਤਰ ਵਿਭਾਗ ਫੱੁਟਬਾਲ ਟੂਰਨਾਮੈਂਟ ਸਰੀਰਕ ਸਿੱਖਿਆ ਅਤੇ ਖੇਡ ਟੈੱਕਨਾਲੋਜੀ ਵਿਭਾਗ ਨੇ 2-0 ਦੇ ਫਰਕ ਨਾਲ ਜਿੱਤ ਹਾਸਿਲ ਕੀਤੀ।ਅੰਤਰ ਵਿਭਾਗ ਬਾਸਕਟ ਬਾਲ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿੱਚ ਸਰੀਰਕ ਸਿੱਖਿਆ ਅਤੇ ਖੇਡ ਟੈੱਕਨਾਲੋਜੀ ਵਿਭਾਗ ਨੂੰ ਜ਼ਬਰਦਸਤ ਟੱਕਰ ਦੇਣ ਦੇ ਬਾਵਜੂਦ ਦੂਜੇ ਸਥਾਨ ਤੇ ਸਬਰ ਕਰਨਾ ਪਿਆ। ਇਸ ਪ੍ਰੋਗਰਾਮ ਦੇ ਇਨਾਮ ਵੰਡ ਸਮਾਰੋਹ ਦੌਰਾਨ ਡਾ. ਪਰਿਤ ਪਾਲ ਸਿੰਘ ਨੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵਿੱਚ ਰੁਚੀ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਬਹੁਤ ਸਾਰੇ ਨੌਜਵਾਨ ਨਸ਼ਿਆ ਦੀ ਦਲ-ਦਲ ਵਿਚ ਧਸਦੇ ਜਾ ਰਹੇ ਹਨ, ਉਨ੍ਹਾਂ ਨੂੰ ਇਸ ਵਿਚੋਂ ਕੱਢਣ ਲਈ ਖੇਡਾਂ ਬਹੁਤ ਜਰੂਰੀ ਹਨ। ਸਮੇਂ-ਸਮੇਂ ਸਿਰ ਇਹੋ ਜਿਹੇ ਖੇਡ ਮੁਕਬਾਲੇ ਕਰਵਾਉਣੇ ਚਾਹੀਦੇ ਹਨ ਤਾਂ ਜੋ ਨੌਜਵਾਨਾਂ ਨੂੰ ਚੰਗੀ ਸਿਹਤ ਦੇ ਨਾਲ ਆਕਰਸ਼ਿਕ ਸਖਸ਼ੀਅਤ ਉਸਾਰੀ ਲਈ ਮੌਕੇ ਪ੍ਰਦਾਨ ਕੀਤੇ ਜਾ ਸਕਣ।ਪ੍ਰੋਗਰਾਮ ਦੇ ਅਖੀਰ ਵਿੱਚ ਸਰੀਰਕ ਸਿੱਖਿਆ ਅਤੇ ਖੇਡ ਟੈੱਕਨਾਲੋਜੀ ਵਿਭਾਗ ਦੇ ਮੁਖੀ ਡਾ. ਭੁਪਿੰਦਰ ਸਿੰਘ ਘੁੰਮਣ ਨੇ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਹੋਂਸਲਾ ਅਫ਼ਜਾਈ ਕਰਦੇ ਹੋਏ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਆਪਣੇ ਵਿਭਾਗ ਦੇ ਵਿਦਿਆਰਥੀਆਂ, ਫੈਕਲਟੀ ਅਤੇ ਸਟਾਫ ਮੈਂਬਰਾਂ ਨੂੰ ਕੌਮੀ ਖੇਡ ਦਿਵਸ ਮੌਕੇ ਸ਼ਾਨਦਾਰ ਖੇਡ ਮੁਕਾਬਲਿਆਂ ਦੇ ਸਫ਼ਲ ਆਯੋਜਨ ਲਈ ਮੁਬਾਰਕਬਾਦ ਦਿੰਦੇ ਹੋਏ ਧੰਨਵਾਦ ਕੀਤਾ।

Leave a Reply

Your email address will not be published. Required fields are marked *