ਸੁਖਬੀਰ ਬਾਦਲ ਅਤੇ ਹਰਸਿਮਰਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
ਕੈਪਟਨ ਸਰਕਾਰ ਨੇ ਲੋਕਾਂ ਦਾ ਵਿਸ਼ਵਾਸ ਤੋੜਿਆ : ਸੁਖਬੀਰ ਬਾਦਲ
ਅੰਮਿ੍ਰਤਸਰ 30 ਅਗਸਤ (ਸੁਖਬੀਰ ਸਿੰਘ/ਮਧੂਸਾਰ ਬਿਊਰੋ) ਸ਼ੋ੍ਰਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ।
ਇਸ ਮੌਕੇ 500ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਪਾਰਟੀ ਪ੍ਰਧਾਨ ਨੇ ਜਾਣਕਾਰੀ ਹਾਸਲ ਕੀਤੀ ਅਤੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਸ਼ੋ੍ਰਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਜਾਨੋ ਸ਼ੌਕਤ ਨਾਲ ਮਨਾਵੇਗੀ। ਇਸ ਦੌਰਾਨ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਗੁਰੂ ਦੀ ਨਗਰ ਦੇ ਵਿਕਾਸ ਕਾਰਜਾਂ ਠੱਪ ਪਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਭਰੋਸਾ ਕਰਕੇ ਕਾਂਗਰਸ ਦੀ ਸਰਕਾਰ ਬਣਾਈ ਸੀ, ਪ੍ਰੰਤੂ ਅੱਜ ਸਰਕਾਰ ਜਿਥੇ ਹਰ ਫਰੰਟ ’ਤੇ ਫੇਲ੍ਹ ਸਾਬਤ ਹੋਈ ਹੈ, ਉਥੇ ਲੋਕਾਂ ਦਾ ਵਿਸ਼ਵਾਸ ਵੀ ਤੋੜਿਆ ਗਿਆ ਹੈ।

