ਅੱਖ ਦਾਨ ਨਾਲ ਕਿਸੇ ਦੀ ਹਨੇਰੀ ਜਿੰਦਗੀ ਨੂੰ ਕੀਤਾ ਜਾ ਸਕਦਾ ਹੈ ਰੋਸ਼ਨ
ਅੱਖ ਦਾਨ ਨੂੰ ਲੋਕ ਲਹਿਰ ਬਣਾਉਣ ਦੀ ਲੋੜ: ਡਾ. ਮਲਹੋਤਰਾ
ਪਟਿਆਲਾ 3 ਸਤੰਬਰ (ਮਧੂਸਾਰ ਬਿਊਰੋ) 33 ਵੇਂ ਅੱਖਦਾਨ ਪੰਦਰਵਾੜੇ ਤਹਿਤ ਅੱਖਾਂ ਦੇ ਦਾਨ ਸਬੰਧੀ ਜਾਗਰੂਕਤਾ ਲਈ ਜਿਲਾ ਸਿਹਤ ਵਿਭਾਗ ਵੱਲੋ ਸਰਕਾਰੀ ਕਾਲਜ ਲੜਕੀਆਂ ਵਿਖੇ ਇੱਕ ਜਾਗਰੂਕਤਾ ਸੈਮੀਨਾਰ ਕੀਤਾ ਗਿਆ।
ਸੈਮੀਨਾਰ ਦੋਰਾਣ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ.ਹਰੀਸ਼ ਮਲਹੋਤਰਾ ਨੇਂ ਦੱਸਿਆ ਕਿ 25 ਅਗਸਤ ਤੋਂ 8 ਸਤੰਬਰ ਤੱਕ ਅੱਖਦਾਨ ਜਾਗਰੂਕਤਾ ਪੰਦਰਵਾੜਾ ਮਨਾ ਕੇ ਅੱਖ ਦਾਨ ਨੂੰ ਲੋਕ ਲਹਿਰ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਤਾਂ ਜੋ ਅੱਖਾਂ ਲੈਣ ਅਤੇ ਅੱਖਾਂ ਦਾਨ ਦੇਣ ਵਾਲਿਆਂ ਦੇ ਵਿਚਲੇ ਅੰਤਰ ਨੂੰ ਘਟਾਇਆ ਜਾ ਸਕੇ।
ਉਹਨਾਂ ਕਿਹਾ ਕਿ ਧਾਰਮਿਕ ਆਗੂਆ ਨੇ ਵੀ ਅੰਗਦਾਨ ਅਤੇ ਅੱਖਾਂ ਦੇ ਦਾਨ ਦੀ ਮਹੱਤਤਾ ਲਈ ਪ੍ਰੇਰਿਆ ਹੈ।ਉਹਨਾਂ ਇਹ ਵੀ ਕਿਹਾ ਕਿ ਅੱਖਾਂ ਜੋ ਕਿ ਮਰਨ ਉਪਰੰਤ ਜਲ ਕੇ ਰਾਖ ਹੋ ਜਾਂਦੀਆ ਹਨ, ਮੋਤ ਤੋਂ ਬਾਦ ਜਿਉਂਦੀਆਂ ਰਹਿ ਸਕਦੀਆਂ ਹਨ ਅਤੇ ਇੱਕ ਵਿਅਕਤੀ ਅੱਖਾਂ ਦਾਨ ਕਰਕੇ ਦੋ ਵਿਅਕਤੀਆਂ ਦੀ ਜਿੰਦਗੀ ਰੋਸ਼ਨ ਕਰ ਸਕਦਾ ਹੈ।ਸਹਾਇਕ ਸਿਵਲ ਸਰਜਨ ਡਾ. ਸ਼ੈਲੀ ਜੇਤਲੀ ਨੇ ਦੱਸਿਆ ਕਿ ਅੱਖ ਦਾਨ ਲਈ ਮੋਤ ਤੋਂ ਛੇ ਘੰਟਿਆ ਦੇ ਵਿਚ-ਵਿਚ ਅੱਖਾਂ ਕੱਢੀਆ ਜਾ ਸਕਦੀਆਂ ਹਨ ਅਤੇ ਜਿਹਨਾਂ ਮਰੀਜਾ ਨੂੰ ਐਚ. ਆਈ.ਵੀ./ ਏਡਜ, ਰੇਬੀਜ, ਦਿਮਾਗੀ ਬੁਖਾਰ ਅਤੇ ਕਾਲਾ ਪੀਲੀਆ ਹੈ ਉਹ ਅੱਖਾਂ ਦਾਨ ਨਹੀ ਕਰ ਸਕਦੇ।
ਉਹਨਾਂ ਕਿਹਾ ਕਿ ਅੱਖ ਦਾਨ ਕਰਨ ਲਈ ਨੇੜੇ ਦੇ ਅੱਖ ਦਾਨ ਕੇਂਦਰ ਜਾ 104 ਟੋਲ ਫ੍ਰੀ ਹੈਲਪਲਾਈਨ ਤੇ ਵੀ ਕਾਲ ਕਰਕੇ ਅੱਖਾ ਦਾਨ ਕੀਤੀਆ ਜਾ ਸਕਦੀਆਂ ਹਨ।ਅੱਖਾਂ ਦੇ ਮਾਹਰ ਡਾ. ਮੋਨਿਕਾ ਵੱਲੋ ਵਿਦਿਆਰਥੀਆਂ ਨੁੰੰ ਅੱਖਾਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਨੁਕੀਲੀਆ ਚੀਜਾਂ ਨੂੰ ਅੱਖਾਂ ਦੀ ਪੰਹੁਚ ਤੋਂ ਦੂਰ ਰੱਖਣਾ ਚਾਹੀਦਾ ਹੈ ਉਹਨਾਂ ਵਿਦਿਆਰਥੀਆਂ ਨੂੰ ਹੋਲੀ, ਦੀਵਾਲੀ ਵਰਗੇ ਤਿਓਹਾਰ ਮਨਾਉਣ ਸਮੇਂ ਅੱਖਾਂ ਦਾ ਵਿਸ਼ੇਸ ਧਿਆਨ ਰੱਖਣ ਲਈ ਕਿਹਾ।ਇਸ ਮੋਕੇ ਵਿਦਿਆਰਥੀਆਂ ਵੱਲੋ ਅੱਖਾਂ ਦੇ ਦਾਨ ਸਬੰਧੀ ਫਾਰਮ ਵੀ ਭਰੇ ਗਏ ਅਤੇ ਕਾਲਜ ਦੇ ਵਿਦਿਆਰਥੀਆਂ ਵੱਲੋ ਅੱਖ ਦਾਨ ਸਬੰਧੀ ਇੱਕ ਨੁੱਕੜ ਨਾਟਕ ਵੀ ਖੇਡਿਆ ਗਿਆ। ਕਾਲਜ ਪ੍ਰਿੰਸੀਪਲ ਚਿਰਨਜੀਵਕੋਰ
ਵੱਲੋ ਆਏ ਅਧਿਕਾਰੀਆਂ ਨੂੰ ਜੀ ਆਇਆਂ ਕਿਹਾ ਅਤੇ ਨਾਲ ਹੀ ਸਿਹਤ ਵਿਭਾਗ ਦੀ ਟੀਮ ਦਾ ਵਿਦਿਆਰਥੀਆਂ ਨੂੰ ਵੱਡ ਮੁੱਲੀ ਜਾਣਕਾਰੀ ਮੁਹਈਆਂ ਕਰਾਉਣ ਲਈ ਧੰਨਵਾਦ ਕੀਤਾ।ਇਸ ਮੋਕੇ ਕਾਲਜ ਦਾ ਫੈਕਲਟੀ ਸਟਾਫ ,ਸਹਾਇਕ ਸਿਵਲ ਸਰਜਨ ਡਾ. ਸ਼ੈਲ਼ੀ ਜੇਤਲੀ , ਜਿਲਾ ਪਰਿਵਾਰ ਭਲਾਈ ਅਫਸਰ ਡਾ. ਜਤਿੰਦਰ ਕਾਂਸਲ,ਅਪਥਾਲਮਿਕ ਅਫਸਰ ਪਰਮਜੀਤ ਕੋਰ , ਮਾਸ ਮੀਡੀਆ ਅਫਸਰ ਕ੍ਰਿਸ਼ਨ ਕੁਮਾਰ,ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ ਅਤੇ ਜਸਜੀਤ ਕੋਰ ਅਤੇ 180 ਦੇ ਕਰੀਬ ਵਿਦਿਆਰਥੀ ਹਾਜਰ ਸਨ।

