ਪੰਜਾਬਪਟਿਆਲਾ

ਪੰਚਮੀ ਦੇ ਦਿਹਾੜੇ ਮੌਕੇ ਸੰਗਤਾਂ ਨੇ ਲਿਆ ‘ਸ਼ਬਦ-ਗੁਰੂ’ ਦਾ ਆਸਰਾ

ਹਜ਼ੂਰੀ ਰਾਗੀਆਂ, ਢਾਡੀ ਅਤੇ ਕਵੀਸਰੀ ਜਥਿਆਂ ਨੇ ਵਧਾਈ ਗੁਰੂ ਘਰ ਦੀ ਰੌਣਕ
ਸੰਗਤਾ ਨੇ ਪੰਗਤ-ਸੰਗਤ ਕਰਦਿਆਂ ਕੀਤਾ ਪਵਿੱਤਰ ਸਰੋਵਰ ‘ਚ ਇਸ਼ਨਾਨ
ਮਨੁੱਖ ਸਰਬੱਤ ਦੇ ਕਲਿਆਣਮਈ ਕਾਰਜਾਂ ‘ਚ ਹੋਵੇ ਯਤਨਸ਼ੀਲ : ਪ੍ਰੋ. ਬਡੂੰਗਰ
ਪਟਿਆਲਾ 3 ਸਤੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਮੁੱਖਵਾਕ ਲਿਆ ਅਤੇ ਖਾਲਸਾ ਪੰਥ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ।

ਗੁਰਦੁਆਰਾ ਸਾਹਿਬ ਦੇ ਸ੍ਰੀ ਦਰਬਾਰ ਸਾਹਿਬ ‘ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਵੱਡੀ ਗਿਣਤੀ ‘ਚ ਸੰਗਤਾਂ ਨੇ ਮੱਥਾ ਟੇਕਿਆ ਅਤੇ ਹਜ਼ੂਰੀ ਕੀਰਤਨੀ ਰਾਗੀ ਜੱਥਿਆਂ ਪਾਸੋਂ ਗੁਰਬਾਣੀ ਸਰਵਣ ਕੀਤੀ। ਸੰਗਤਾਂ ਨੇ ਪੰਗਤ-ਸੰਗਤ ਕਰਨ ਦੇ ਨਾਲ-ਨਾਲ ਪਵਿੱਤਰ ਸਰੋਵਰ ‘ਚ ਇਸ਼ਨਾਨ ਕੀਤਾ ਅਤੇ ਵਾਹਿਗੁਰੂ ਦਾ ਸਿਮਰਨ ਕਰਦਿਆਂ ਗੁਰੂ ਘਰ ਦੀਆਂ ਖੁਸ਼ੀਆਂ ਹਾਸਲ ਕੀਤੀਆਂ।
ਇਸ ਮੌਕੇ ਦੀਵਾਨ ਹਾਲ ‘ਚ ਸੰਗਤਾਂ ਨੇ ਸ਼ਬਦ ਗੁਰੂ ਦਾ ਆਸਰਾ ਪ੍ਰਾਪਤ ਕੀਤਾ ਅਤੇ ਢਾਡੀ-ਕਵੀਸ਼ਰੀ ਜਥਿਆਂਗੁਰੂਪਿਆਰ ਸਿੰਘ ਜੌਹਰ ਢਾਡੀ ਜੱਥਾ, ਭਾਈ ਕੁਲਵੰਤ ਸਿੰਘ ਕਵੀਸ਼ਰ (ਭਗੜਾਣਾ), ਬੀਬੀ ਰਾਜਵਿੰਦਰ ਕੌਰ ਖਾਲਸਾ ਢਾਡੀ ਜੱਥਾ ਸ੍ਰੀ ਆਨੰਦਪੁਰ ਸਾਹਿਬ, ਭਾਈ ਹਰਪ੍ਰੀਤ ਸਿੰਘ ਮਸਤਾਨਾ, ਪਾਈ ਸੁਖਵਿੰਦਰ ਸਿੰਘ ਪਾਰਸ ਪਾਸੋਂ ਇਤਿਹਾਸਕ ਵਾਰਾਂ ਸੁਣੀਆਂ। ਕੀਰਤਨੀ ਜੱਿਥਆਂ ‘ਚ ਸਾਹਿਬ ਸੰਗੀਤ ਅਕੈਡਮੀ ਦੇ ਵਿਦਿਆਰਥੀਆਂ ਨੇ ਵੀ ਸ਼ਬਦ ਸਰਵਣ ਕੀਤੇ।
ਦੀਵਾਨ ਹਾਲ ‘ਚ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ‘ਚ ਦਰਜ ਬਾਣੀ ਦੀ ਰੌਸ਼ਨੀ ‘ਚ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਗੁਰੂ ਸਾਹਿਬ ਦੀ ਰਚਨਾ ਦਾ ਮੰਤਵ ਮਨੁੱਖ ਨੁੰ ਅਸਲ ਮਨੁੱਖ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਪ੍ਰੇਰਨਾ ਦਿੰਦੀ ਹੈ ਕਿ ਮਨੁੱਖ ਨੂੰ ਧਰਮ, ਜਾਤ, ਨਸਲ ਅਤੇ ਕੌਮ ਤੋਂ ਉਪਰ ਉਠ ਕੇ ਸਰਬੱਤ ਦੇ ਕਲਿਆਣਕਾਰੀ ਕਾਰਜਾਂ ‘ਚ ਯਤਨਸ਼ੀਲ ਹੋਵੇ। ਪ੍ਰੋ. ਬਡੂੰਗਰ ਨੇ ਕਿਹਾ ਕਿ ਐਸੇ ਗੁਰੂ ਤੋਂ ਬਲਿਹਾਰ ਜਾਣ ਦੀ ਲੋੜ ਹੈ, ਜੋ ਹਮੇਸ਼ਾ ਸਾਡੇ ਅੰਗ-ਸੰਗ ਸਹਾਈ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਮਨੁੱਖ ਨੂੰ ਆਪਣਾ ਮਨ-ਮਸਤਕ ਪਰਉਪਕਾਰੀ ਅੱਗੇ ਸਮਰਪਿਤ ਕਰ ਦੇਣਾ ਚਾਹੀਦਾ ਹੈ ਅਤੇ ਬਾਣੀ ਦੇ ਅਰਥਾਂ ਨੂੰ ਸਮਝਕੇ ਹੀ ਮਨੁੱਖ ਸਚਿਆਰ ਹੋ ਸਕਦਾ ਹੈ।
ਇਸ ਮੌਕੇ ਪ੍ਰਚਾਰਕ ਪਰਵਿੰਦਰ ਸਿੰਘ ਅਤੇ ਭਾਈ ਹਰਪ੍ਰੀਤ ਨੇ ਵਿਚਾਰਾਂ ਦੀ ਸਾਂਝ ਪਾਈ ਅਤੇ ਸ਼ਬਦ ਗੁਰੂ ਦੀ ਰੌਸ਼ਨੀ ‘ਚ ਸੰਗਤ ਨੂੰ ਪ੍ਰੇਰਨਾ ਦਿੱਤੀ ਕਿ ਸਮਾਜਕ ਅਲਾਮਤਾਂ ਦਾ ਅੰਤ ਸਿਰਫ ਗੁਰੂ ਸਾਹਿਬ ਦੇ ਲੜ ਲੱਗਕੇ ਕੀਤਾ ਜਾ ਸਕਦਾ ਹੈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੈਂਬਰ ਸ਼ਵਿੰਦਰ ਸਿੰਘ ਸੱਭਰਵਾਲ, ਮੈਂਬਰ ਜਸਮੇਲ ਸਿੰਘ ਲਾਛੜੂ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਅਕਾਊਂਟੈਟ ਅਮਰਪਾਲ ਸਿੰਘ, ਰੁਪਿੰਦਰ ਸਿੰਘ, ਮਨਜੀਤ ਸਿੰਘ, ਆਤਮ ਪ੍ਰਕਾਸ਼ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸਟਾਫ ਮੈਂਬਰ ਹਾਜ਼ਰ ਸਨ।

Leave a Reply

Your email address will not be published. Required fields are marked *