ਪੰਜਾਬਪਟਿਆਲਾ

ਫਾਂਸੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ, ਕੇਂਦਰ ਦਾ ਫੈਸਲਾ ਦਰੁਸਤ : ਤ੍ਰਿਪਤ ਰਾਜਿੰਦਰ ਬਾਜਵਾ

ਪਟਿਆਲਾ 4 ਅਕਤੂਬਰ (ਮਧੂਸਾਰ ਬਿਊਰੋ) ਕੇਂਦਰੀ ਜੇਲ੍ਹ ਪਟਿਆਲਾ ‘ਚ ਸਜ਼ਾਜ਼ਾਫਤਾ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਨੂੰ ਉਮਰ ਕੈਦ ‘ਚ ਤਬਦੀਲ ਕੀਤੇ ਜਾਣ ‘ਤੇ ਪੰਚਾਇਤ ਮੰਤਰੀ ਰਾਜਿੰਦਰ ਬਾਜਵਾ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਆਪਣੀ ਰਾਏ ਹੈ ਕਿ ਫਾਂਸੀ ਅਤੇ ਸਜ਼ਾ ਦੋਵੇਂ ਇਕੱਠਿਆਂ ਨਹੀਂ ਚੱਲ ਸਕਦੀਆਂ, ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵੀ ਹੈ।

ਬਾਜਵਾ ਅੱਜ ਫਿਜ਼ੀਕਲ ਕਾਲਜ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਖੁਸ਼ੀ ਦੇ ਮੌਕਿਆਂ ‘ਤੇ ਜਦੋਂ ਸਰਕਾਰਾਂ ਜੇਲ੍ਹਾਂ ‘ਚ ਸਜ਼ਾ ਪੂਰੀਆਂ ਕਰ ਚੁੱਕੇ ਬੰਦੀਆਂ ਦੀ ਰਿਹਾਈ ਕਰਦੀ ਹੈ ਤਾਂ ਚੰਗੀ ਗੱਲ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਦੇਸ਼ ਦੀ ਜੇਲ੍ਹਾਂ ‘ਚ ਬੰਦ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ‘ਤੇ ਜੋ ਫੈਸਲਾ ਸੁਣਾਇਆ ਉਹ ਬਿਲਕੁਲ ਦਰੁਸਤ ਹੈ। ਉਨ੍ਹਾਂ ਕਿਹਾ ਕਿ ਅੰਤਰ ਰਾਸ਼ਟਰ ਪੱਧਰ ‘ਤੇ ਫਾਂਸੀ ਨੂੰ ਅਯੋਗ ਕਰਾਰ ਦਿੱਤਾ ਗਿਆ, ਜਦਕਿ 25 ਸਾਲਾਂ ਤੋਂ ਜੇਲ੍ਹ ‘ਚ ਬੰਦ ਸਜ਼ਾ ਪੂਰੀ ਕਰ ਚੁੱਕੇ ਬੰਦੀ ਰਿਹਾਅ ਤਾਂ ਹੋਣੇ ਚਾਹੀਦੇ ਹਨ।
ਇਕ ਸਵਾਲ ਦੇ ਜਵਾਬ ‘ਚ ਸ. ਬਾਜਵਾ ਨੇ ਕਿਹਾ ਕਿ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ‘ਤੇ ਮਨਾਉਣ ਲਈ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ,ਜਦਕਿ ਸ਼੍ਰੋਮਣੀ ਕਮੇਟੀ ਦੇ ਸ਼੍ਰੋਮਣੀ ਅਕਾਲੀ ਦਲ ਦੇ ਹੱਥਾਂ ‘ਚ ਖੇਡ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਤੌਰ ‘ਤੇ ਸੱਦਾ ਦੇਵੇ ਤਾਂ ਪ੍ਰਵਾਨ, ਪ੍ਰੰਤੂ ਸ਼੍ਰੋਮਣੀ ਕਮੇਟੀ ਦੀ ਆੜ ‘ਚ ਬਾਦਲਾਂ ਦਾ ਸੱਦਾ ਸਰਕਾਰ ਪ੍ਰਵਾਨ ਨਹੀਂ ਕਰਦੀ।

Leave a Reply

Your email address will not be published. Required fields are marked *