ਕੋਮ਼ਾਤ੍ਰੀਦੇਸ਼-ਵਿਦੇਸ਼ਪੰਜਾਬਪਟਿਆਲਾ

ਅੰਤਰ ਬਹੁਤਕਨੀਕੀ ਯੁਵਕ ਮੇਲੇ ਵਿੱਚ ਦੂਸਰੇ ਦਿਨ ਗਿੱਧਿਆਂ ਦੀ ਪੇਸ਼ਕਾਰੀ

ਪਟਿਆਲਾ, 22 ਅਕਤੂਬਰ (ਮਧੂਸਾਰ ਬਿਊਰੋ)
ਸਥਾਨਕ ਹਰਪਾਲ ਟਿਵਾਣਾ ਆਡੀਟੋਰੀਅਮ ਵਿਖੇ ਚਲ ਰਹੇ ਤਿੰਨ ਦਿਨਾਂ ਅੰਤਰ ਬਹੁਤਕਨੀਕੀ ਕਾਲਜ ਯੁਵਕ ਮੇਲੇ ਦੇ ਅੱਜ ਦੂਸਰੇ ਦਿਨ ਗਿੱਧਿਆਂ ਦੀ ਪੇਸ਼ਕਾਰੀਆਂ ਨੇ ਲੋਕਾਂ ਦਾ ਮਨ ਮੋਹ ਲਿਆ। ਪੰਜਾਬ ਬਹੁਤਕਨੀਕੀ ਕਾਲਜ ਲੜਕੀਆਂ, ਪਟਿਆਲਾ ਦੀ ਮੇਜ਼ਬਾਨੀ ਵਿੱਚ ਯੁਵਕ ਮੇਲੇ ਦੌਰਾਨ ਸ਼ਬਦ ਗਾਇਨ, ਰੰਗੋਲੀ, ਲੋਕ ਗੀਤ, ਗਿੱਧਾ, ਪੋਸਟਰ ਮੇਕਿੰਗ, ਲੇਖ ਰਚਨਾ ਦੇ ਮੁਕਾਬਲੇ ਕਰਵਾਏ ਗਏ।

ਪ੍ਰਿੰਸੀਪਲ ਸਰਕਾਰੀ ਬਹੁਤਕਨੀਕੀ ਕਾਲਜ ਬਠਿੰਡਾ ਪ੍ਰੋ ਯਾਦਵਿੰਦਰ ਸਿੰਘ ਅਤੇ ਪ੍ਰਿੰਸੀਪਲ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਡਾ. ਸਰਬਮੋਹਣ ਸਿੰਘ ਪ੍ਰਿੰਸੀਪਲ ਦੀ ਅਗਵਾਈ ਵਿੱਚ ਸਮੁੱਚੇ ਪੰਜਾਬ ਤੋਂ ਲਗਭਗ 600 ਤੋਂ ਵਧੇਰੇ ਯੁਵਕ ਯੁਵਤੀਆਂ ਭਾਗ ਲੈ ਰਹੀਆਂ ਹਨ। ਮੀਡੀਆ ਇੰਚਾਰਜ ਪ੍ਰੋ. ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਸ਼੍ਰੀ ਨਰਿੰਦਰ ਸਿੰਘ ਢੀਡਸਾ ਨੇ ਦੱਸਿਆ ਕਿ ਸ਼ਬਦ ਗਾਇਨ ਦਾ ਮੁਕਾਬਲਾ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ, ਪਟਿਆਲਾ ਨੇ ਪਹਿਲਾ ਸਤਿਗੁਰੂ ਰਾਮ ਸਿੰਘ ਬਹੁਤਕਨੀਕੀ ਕਾਲਜ ਲੁਧਿਆਣਾ ਨੇ ਦੂਜਾ ਅਤੇ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ, ਅੰਮ੍ਰਿਤਸਰ ਨੇ ਤੀਜਾ ਸਥਾਨ ਹਾਸਲ ਕੀਤਾ।
ਪ੍ਰੋ. ਅੰਟਾਲ ਨੇ ਦੱਸਿਆ ਕਿ ਗਿੱਧੇ ਵਿੱਚ ਸਤਿਗੁਰੂ ਰਾਮ ਸਿੰਘ ਬਹੁਤਕਨੀਕੀ ਕਾਲਜ ਲੁਧਿਆਣਾ ਨੇ ਪਹਿਲਾ, ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ, ਪਟਿਆਲਾ ਨੇ ਦੂਜਾ ਸਥਾਨ ਹਾਸਲ ਕੀਤਾ ਅਤੇ ਰੰਗੋਲੀ ਵਿੱਚ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ, ਪਟਿਆਲਾ ਅਤੇ ਸਰਕਾਰੀ ਬਹੁਤਕਨੀਕੀ ਕਾਲਜ ਬਠਿੰਡਾ ਨੂੰ ਪਹਿਲੇ ਸਥਾਨ ਤੇ ਸਾਂਝਾ ਜੇਤੂ ਐਲਾਨਿਆ ਗਿਆ ਦੂਜਾ ਸਥਾਨ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਅਤੇ ਸਰਕਾਰੀ ਬਹੁਤਕਨੀਕੀ ਕਾਲਜ ਅੰਮ੍ਰਿਤਸਰ ਦੇ ਹਿੱਸੇ ਆਇਆ।
ਪ੍ਰੋ. ਅੰਟਾਲ ਨੇ ਦੱਸਿਆ ਕਿ ਲੇਖ ਰਚਨਾ ਵਿੱਚ ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਨੇ ਪਹਿਲਾ, ਸਰਕਾਰੀ ਬਹੁਤਕਨੀਕੀ ਕਾਲਜ ਅੰਮ੍ਰਿਤਸਰ ਨੇ ਦੂਜਾ ਅਤੇ ਸਤਿਗੁਰੂ ਰਾਮ ਸਿੰਘ ਬਹੁਤਕਨੀਕੀ ਕਾਲਜ ਲੜਕੀਆਂ ਲੁਧਿਆਣਾ ਨੇ ਤੀਜਾ ਸਥਾਨ ਹਾਸਲ ਕੀਤਾ।

Leave a Reply

Your email address will not be published. Required fields are marked *