ਕਿਹਨੂੰ-ਕਿਹਨੂੰ ਮਿਲਿਆ ਵੀਜ਼ਾ…!
ਸ਼੍ਰੋਮਣੀ ਕਮੇਟੀ ਦਾ ਜਥਾ 5 ਨਵੰਬਰ ਨੂੰ ਜਾਵੇਗਾ
ਸ਼ਰਧਾਲੂਆਂ ਨੇ ਸ਼੍ਰੋਮਣੀ ਦਫਤਰ ਤੋਂ ਪ੍ਰਾਪਤ ਕੀਤੇ ਪਾਸਪੋਰਟ
ਅੰਮ੍ਰਿਤਸਰ 4 ਨਵੰਬਰ (ਸੋਨੂੰ ਨਰੂਲਾ) 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1303 ਸਿੱਖ ਸ਼ਰਧਾਲੂਆਂ ਦਾ ਜਥਾ ਭਲਕੇ 5 ਨਵੰਬਰ ਨੂੰ ਪਾਕਿਸਤਾਨ ਜਾ ਰਿਹਾ ਐ…
ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕੀ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਇਸੇ ਦੌਰਾਨ ਪਾਕਿਸਤਾਨ ਜਾਣ ਲਈ ਸਿੱਖ ਸ਼ਰਧਾਲੂਆਂ ਨੇ ਅੱਜ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਤੋਂ ਦਫ਼ਤਰ ਤੋਂ ਪ੍ਰਾਪਤ ਕੀਤੇ ਅਤੇ ਪਹਿਲੇ ਪਾਤਸ਼ਾਹ ਜੀ ਦੇ ਪਾਵਨ ਪ੍ਰਕਾਸ਼ ਅਸਥਾਨ ‘ਤੇ ਨਤਮਸਤਕ ਹੋਣ ਜਾਣ ਲਈ ਆਪਣੇ ਆਪ ਨੂੰ ਵਡਭਾਗਾ ਦੱਸਿਆ। ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1645 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲਈ ਭੇਜੇ ਗਏ ਸਨ। ਇਨ੍ਹਾਂ ਵਿੱਚੋਂ 1303 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਐ…

