ਪੰਜਾਬਲੇਖ

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਬ੍ਰਹਿਮੰਡੀ ਵਿਚਾਰਧਾਰਾ

ਭਾਈ ਗੋਬਿੰਦ ਸਿੰਘ ਲੌਂਗੋਵਾਲ
ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ।
ਸ੍ਰੀ ਗੁਰੂ ਨਾਨਕ ਦੇਵ ਜੀ ਸਮੁੱਚੇ ਸੰਸਾਰ ਦੇ ਸਰਬਸਾਂਝੇ ਰਹਿਬਰ ਹਨ। ਆਪ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਡੇ ਸਮਿਆਂ ਅੰਦਰ ਆਉਣਾ ਸਾਡੀ ਖ਼ੁਸ਼ਕਿਸਤਮੀ ਹੈ। ਇਸ ਇਤਿਹਾਸਕ ਮੌਕੇ ਮੈਂ ਸਮੁੱਚੇ ਸਿੱਖ ਜਗਤ ਅਤੇ ਵਿਸ਼ਵ ਭਰ ਵਿਚ ਵੱਸਣ ਵਾਲੇ ਗੁਰੂ ਨਾਨਕ ਨਾਮ ਲੇਵਾ ਨੂੰ ਹਾਰਦਿਕ ਮੁਬਾਰਕਬਾਦ ਦਿੰਦਾ ਹਾਂ।

ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਉਸ ਸਮੇਂ ਹੋਇਆਂ ਜਦੋਂ ਭਾਰਤ ਦੀ ਹਾਲਤ ਬਹੁਤ ਖਰਾਬ ਸੀ। ਭਾਰਤ ਦੇ ਸਮਾਜਿਕ, ਸਭਿਆਚਾਰਕ, ਆਰਥਿਕ ਤੇ ਰਾਜਨੀਤਕ ਢਾਂਚੇ ਵਿਚ ਉਥਲ-ਪੁੱਥਲ ਮੱਚੀ ਹੋਈ ਸੀ। ਹਰ ਪਾਸੇ ਕੂੜ ਦਾ ਬੋਲਬਾਲਾ ਸੀ। ਨਿਰਾਰਥਕ ਰਸਮਾਂ ਤੇ ਕੁਰੀਤੀਆਂ ਧਰਮ ਦਾ ਅੰਗ ਬਣ ਚੁੱਕੀਆਂ ਸਨ। ਹਾਕਮ ਲੋਕ ਆਮ ਲੋਕਾਂ ‘ਤੇ ਬਹੁਤ ਜ਼ੁਲਮ ਕਰ ਰਹੇ ਸਨ। ਇਸਤਰੀ ਸ਼੍ਰੇਣੀ ਦੀ ਦਸ਼ਾ ਤਰਸਯੋਗ ਸੀ। ਸਭ ਪਾਸੇ ਹਾਕਮਾਂ ਦੇ ਅੱਤਿਆਚਾਰ ਹੋ ਰਹੇ ਸਨ। ਜਨ ਸਧਾਰਨ ਲੋਕ ਸਾਹਸਹੀਣ, ਨਿਰਾਸ਼ਾਵਾਦੀ ਬਣ ਕੇ ਆਤਮ ਵਿਸ਼ਵਾਸ ਛੱਡ ਚੁੱਕੇ ਸਨ। ਜ਼ਬਰਦਸਤੀ ਧਰਮ ਪਰਿਵਰਤਨ ਕਰਵਾਏ ਜਾ ਰਹੇ ਸਨ। ਅਜਿਹੇ ਹਾਲਾਤ ਵਿਚ ਜਗਤ ਨੂੰ ਤਾਰਨ ਵਾਸਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਹੋਇਆ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਭਾਰਤ ਦਾ ਭਵਿੱਖ ਬਦਲ ਕੇ ਰੱਖ ਦਿੱਤਾ।
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਸੰਨ 1469 ਨੂੰ ਪਿੰਡ ਰਾਇ-ਭੋਇ ਦੀ ਤਲਵੰਡੀ (ਪਾਕਿਸਤਾਨ) ਵਿਚ ਹੋਇਆ। ਇਹ ਨਗਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮੁਬਾਰਕ ਆਗਮਨ ਕਾਰਨ ਨਨਕਾਣਾ ਸਾਹਿਬ ਦੇ ਨਾਮ ਨਾਲ ਪ੍ਰਸਿੱਧ ਹੋਇਆ। ਗੁਰੂ ਸਾਹਿਬ ਜੀ ਨੇ ਮਾਨਵਤਾ ਨੂੰ ਜੀਵਨ ਸੇਧਾਂ ਦੇਣ ਲਈ ਜੋ ਵਿਚਾਰਧਾਰਾ ਦਿੱਤੀ, ਉਹ ਬੇਹੱਦ ਨਿਰਾਲੀ, ਮੌਲਿਕ ਅਤੇ ਵਿਲੱਖਣ ਹੈ। ਆਪ ਜੀ ਦੀ ਦਾਰਸ਼ਨਿਕ ਵਿਚਾਰਧਾਰਾ ਦਾ ਮੂਲ ਅਧਾਰ ਅਧਿਆਤਮਿਕ, ਸਮਾਜਿਕ ਅਤੇ ਭਾਵਨਾਤਮਿਕ ਏਕਤਾ ਹੈ। ਇਹ ਅਧਿਆਤਮਵਾਦੀ ਹੋਣ ਦੇ ਬਾਵਜੂਦ ਸਮਾਜਿਕ ਜੀਵਨ ਤੋਂ ਉਪਰਾਮਤਾ ਨਹੀਂ ਸਿਖਾਉਂਦੀ, ਸਗੋਂ ਮਾਨਵੀ ਜੀਵਨ ਦੇ ਸਮਾਜਿਕ ਪੱਖਾਂ ਨੂੰ ਮੁੱਖ ਰੱਖਕੇ ਆਤਮਿਕ ਵਿਕਾਸ ਦਾ ਰਾਹ ਦੱਸਦੀ ਹੈ। ਆਪ ਜੀ ਨੇ ਆਪਣੀ ਬਾਣੀ ਅੰਦਰ ਜੀਵਨ ਦੇ ਹਰ ਪੱਖ ਨਾਲ ਸਬੰਧਤ ਭਾਰਤੀ ਦਰਸ਼ਨ ਵਿਚ ਪ੍ਰਚੱਲਿਤ ਕਦਰਾਂ-ਕੀਮਤਾਂ ਨੂੰ ਪੜਚੋਲਣ ਤੋਂ ਬਾਅਦ ਇਨ•ਾਂ ਨੂੰ ਨਵੇਂ ਸਿਰਿਉਂ ਸੰਗਠਿਤ ਕੀਤਾ। ਭਾਰਤੀ ਦਰਸ਼ਨ ਦੇ ਇਤਿਹਾਸ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਨਿਵੇਕਲਾ ਸਥਾਨ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਸਾਫ-ਸੁਥਰੇ ਢੰਗ ਨਾਲ ਧਰਮ ਨੂੰ ਕਰਮਕਾਂਡੀ ਸਦਾਚਾਰ ਤੋਂ ਵੱਖ ਕਰਕੇ ਸਮਾਜਿਕ ਖੇਤਰ ਵਿਚ ਧਰਮ ਦਾ ਸਹੀ ਸਥਾਨ ਨਿਸ਼ਚਿਤ ਕੀਤਾ ਅਤੇ ਧਰਮ ਤੇ ਸਮਾਜ ਦੀ ਇਕ ਦੂਜੇ ਤੇ ਪਰਸਪਰ ਨਿਰਭਰਤਾ ਨੂੰ ਸਪੱਸ਼ਟ ਕੀਤਾ। ਉਨ•ਾਂ ਭਾਰਤੀ ਸਮਾਜ ਅਤੇ ਸਿਧਾਂਤਿਕ ਸਮੱਸਿਆਵਾਂ ਦਾ ਵਿਸ਼ਲੇਸ਼ਣ ਕਰਕੇ ਉਨ•ਾਂ ਦੇ ਢੁਕਵੇਂ ਤੇ ਸਪੱਸ਼ਟ ਹੱਲ ਦੱਸੇ। ਭਾਰਤੀ ਦਰਸ਼ਨ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਪਹਿਲਾਂ ਅਜਿਹੇ ਯਤਨ ਕਿਸੇ ਨੇ ਕੀਤੇ ਹੋਣ ਇਸ ਦੀਆਂ ਉਦਹਾਰਣਾਂ ਨਾਮਾਤਰ ਹੀ ਮਿਲਦੀਆਂ ਹਨ। ਗੁਰੂ ਨਾਨਕ ਪਾਤਸ਼ਾਹ ਦੀ ਬਾਣੀ ਪੜਿ•ਆਂ ਪਤਾ ਲੱਗਦਾ ਹੈ ਕਿ ਉਨ•ਾਂ ਸਿਧਾਂਤਿਕ ਪੱਖ ਤੋਂ ਮਨੁੱਖੀ ਜੀਵਨ ਅਤੇ ਸਮਕਾਲੀ ਸਮਾਜਿਕ ਵਿਵਸਥਾ ਦੇ ਮੂਲ ਤੱਤਾਂ ਨੂੰ ਛੂਹ ਲਿਆ ਸੀ। ਇਸੇ ਕਰਕੇ ਉਨ•ਾਂ ਨੇ ਜਿਉਂਦੀ ਜਾਗਦੀ ਉਹ ਫਿਲਾਸਫੀ ਉਜਾਗਰ ਕਰਕੇ ਦਰਸਾਈ ਜੋ ਸੰਸਾਰਕ ਜੀਵਨ ਦੇ ਨਾਲੋ-ਨਾਲ ਹੋ ਕੇ ਚੱਲਦੀ ਹੋਵੇ।
ਗੁਰੂ ਸਾਹਿਬ ਤੋਂ ਪਹਿਲਾਂ ਭਾਰਤੀ ਦਰਸ਼ਨ ਵਿਚ ਦੂਸਰੇ ਦੀ ਵਿਚਾਰਧਾਰਾ ਨੂੰ ਰੱਦ ਕਰਕੇ ਆਪਣਾ ਮਤ ਸਥਾਪਿਤ ਕਰਨ ਦੀ ਪਿਰਤ ਸਮਾਜ ਲਈ ਬੜੀ ਘਾਤਕ ਸੀ, ਪਰ ਜਦੋਂ ਅਸੀਂ ਗੁਰੂ ਸਾਹਿਬ ਦੀ ਬਾਣੀ ਪੜ•ਦੇ ਹਾਂ ਤਾਂ ਸਾਨੂੰ ਪਤਾ ਚੱਲਦਾ ਹੈ ਕਿ ਗੁਰੂ ਸਾਹਿਬ ਨੇ ਸਿਰਫ ਦੂਸਰੇ ਦੀ ਵਿਚਾਰਧਾਰਾ ਨੂੰ ਰੱਦ ਕਰਨ ਉੱਪਰ ਹੀ ਜ਼ੋਰ ਨਹੀਂ ਦਿੱਤਾ ਸਗੋਂ ਆਪਣੇ ਢੰਗ ਨਾਲ ਉਸਦੀ ਵਿਆਖਿਆ ਕਰਕੇ ਉਸ ਨੂੰ ਸਹੀ ਦਿਸ਼ਾ ਪ੍ਰਦਾਨ ਕੀਤੀ ਹੈ। ਉਨ•ਾਂ ਯੋਗੀ ਸੰਨਿਆਸੀ, ਵੈਸ਼ਨਵ, ਸ਼ੈਵ, ਨਾਥ-ਪੰਥੀ, ਸਿੱਧ, ਪੀਰ ਆਦਿ ਸਭ ਵਿਚ ਜਿੱਥੇ ਕਿਤੇ ਕੋਈ ਕਮਜੋਰੀ ਦੇਖੀ ਉੱਥੇ ਉਸਦੀ ਅਲੋਚਨਾ ਦੇ ਨਾਲ ਸਹੀ ਮਾਰਗ ਦਰਸ਼ਨ ਵੀ ਕੀਤਾ। ਇਸ ਤਰ•ਾਂ ਗੁਰੂ ਸਾਹਿਬ ਇਕ ਸੰਤੁਲਿਤ ਦਾਰਸ਼ਨਿਕ ਦੇ ਰੂਪ ਵਿਚ ਪ੍ਰਗਟ ਹੋਏ ਜਿਸਦੀ ਭਾਰਤੀ ਦਰਸ਼ਨ ਵਿਚ ਕਾਫੀ ਘਾਟ ਸੀ।
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਵਿਚਾਰਦਿਆਂ ਸੱਜਰੀ ਰੌਸ਼ਨੀ ਦ੍ਰਿਸ਼ਟੀਗੋਚਰ ਹੁੰਦੀ ਹੈ। ਗੁਰੂ ਸਾਹਿਬ ਜੀ ਨੇ ਊਚ-ਨੀਚ ਅਤੇ ਜਾਤ-ਪਾਤ ਦੇ ਵੰਡ-ਵਿਤਕਰੇ ਦੀ ਨਿਖੇਧੀ ਕੀਤੀ। ਉਸ ਸਮੇਂ ਸਮਾਜ ਊਚ-ਨੀਚ ਤੇ ਜਾਤ-ਪਾਤ ਫਸਿਆ ਹੋਇਆ ਸੀ ਅਤੇ ਇਸ ਤੋਂ ਵੀ ਅਗਲੀ ਗੱਲ ਕਿ ਇਸ ਨੂੰ ਧਰਮ ਦੀਆਂ ਧਾਰਨਾਵਾਂ ਵਜੋਂ ਲੋਕਾਂ ‘ਤੇ ਠਸਿਆਂ ਜਾ ਰਿਹਾ ਸੀ। ਗੁਰੂ ਸਾਹਿਬ ਜੀ ਨੇ ਇਸ ਨੂੰ ਮੂਲੋਂ ਹੀ ਨਕਾਰਿਆ ਅਤੇ ਮਨੁੱਖੀ ਬਰਾਬਰਤਾ ਨੂੰ ਪ੍ਰਧਾਨਤਾ ਦਿੱਤੀ। ਗੁਰੂ ਸਾਹਿਬ ਜੀ ਨੇ ਕੇਵਲ ਸਮਾਜ ਦੇ ਲੋਕਾਂ ਨੂੰ ਹੀ ਕੇਵਲ ਉਪਦੇਸ਼ ਹੀ ਨਹੀਂ ਕੀਤਾ, ਸਗੋਂ ਇਸ ‘ਤੇ ਆਪ ਵੀ ਅਮਲੀ ਰੂਪ ਵਿਚ ਪਹਿਰਾ ਦਿੱਤਾ। ਆਪ ਫ਼ੁਰਮਾਉਂਦੇ ਹਨ:
ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ£
ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ£
(ਪੰਨਾ 15)
ਇਸੇ ਤਰ•ਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਇਸਤਰੀ ਦੇ ਹੱਕ ਵਿਚ ਵੀ ਅਵਾਜ਼ ਉਠਾਈ। ਅਸਲ ਵਿਚ ਉਸ ਸਮੇਂ ਹਿੰਦੁਸਤਾਨੀ ਸਮਾਜ ਵਿਚ ਇਸਤਰੀ ਦੀ ਦਸ਼ਾ ਬੜੀ ਮਾੜੀ ਸੀ। ਆਪ ਜੀ ਨੇ ਇਸਤਰੀ ਦੇ ਸਨਮਾਨ ਨੂੰ ਹਕੀਕੀ ਤੌਰ ‘ਤੇ ਬਹਾਲ ਕਰਦਿਆਂ ਆਪਣੇ ਪੰਥ ਵਿਚ ਮਰਦ ਦੇ ਬਰਾਬਰ ਖੜ•ਾ ਕੀਤਾ। ਇਸ ਸਬੰਧ ਵਿਚ ਗੁਰੂ ਸਾਹਿਬ ਨੇ ਆਪਣੀ ਬਾਣੀ ਵਿਚ ਇਸ ਤਰ•ਾਂ ਫੁਰਮਾਇਆ:
ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ£
ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ£
ਭੰਡੁ ਮੁਆ ਭੰਡੁ ਭਾਲੀਐ ਭੰਡਿ ਹੋਵੈ ਬੰਧਾਨੁ£
ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ£
(ਪੰਨਾ 473)
ਸ੍ਰੀ ਗੁਰੂ ਨਾਨਕ ਦੇਵ ਜੀ ਨੇ ਵਹਿਮਾਂ-ਭਰਮਾਂ ਦਾ ਖੰਡਨ ਕੀਤਾ, ਸੱਚੀ ਸੁੱਚੀ ਕਿਰਤ ਕਰਨ ਅਤੇ ਵੰਡ ਛਕਣ ਦਾ ਉਪਦੇਸ਼ ਦਿੱਤਾ। ਕਹਿਣ ਦਾ ਭਾਵ ਕਿ ਗੁਰੂ ਪਾਤਸ਼ਾਹ ਜੀ ਦੇ ਉਪਦੇਸ਼ਾਂ ਵਿੱਚੋਂ ‘ਸਰਬੱਤ ਦੇ ਭਲੇ’ ਦੀ ਭਾਵਨਾ ਉਜਾਗਰ ਹੁੰਦੀ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਕੇਵਲ ਸਿੱਖਾਂ ਦੇ ਹੀ ਨਹੀਂ, ਸਗੋਂ ਸਮੁੱਚੀ ਮਨੁੱਖਤਾ ਦੇ ਸੱਚੇ ਮਾਰਗ-ਦਰਸ਼ਕ ਸਨ, ਜਿਨ•ਾਂ ਨੇ ਭਰਮ-ਭੁਲੇਖਿਆਂ ਵਿਚ ਭਟਕ ਰਹੀ ਲੋਕਾਈ ਦਾ ਸਹੀ ਮਾਰਗ-ਦਰਸ਼ਨ ਕਰਕੇ, ਉਸ ਨੂੰ ਪਰਮਾਰਥ ਦੇ ਰਾਹ ਤੋਰਿਆ। ਉਨ•ਾਂ ਇਸ ਮੰਤਵ ਦੀ ਪੂਰਤੀ ਲਈ ਉਨ•ਾਂ ਧਰਮਸ਼ਾਲਾਵਾਂ ਬਣਵਾਈਆਂ, ਲੰਗਰ ਦੀ ਪ੍ਰਥਾ ਕਾਇਮ ਕੀਤੀ ਅਤੇ ਸੰਗਤ-ਪੰਗਤ ਤੇ ਸੇਵਾ-ਸਿਮਰਨ ਆਦਿ ਦੇ ਅਜਿਹੇ ਅਦੁੱਤੀ ਸਿਧਾਂਤ ਮਨੁੱਖਤਾ ਸਾਹਮਣੇ ਰੱਖੇ, ਜੋ ਸਦੀਵੀ ਸੇਧ ਦੇਣ ਵਾਲੇ ਹਨ।
ਇਹ ਕਹਿਣਾ ਬਿਲਕੁਲ ਵਾਜਬ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੀ ਬਾਣੀ ਅੰਦਰ ਮਨੁੱਖ ਦੀ ਨਵੀਂ ਘਾੜਤ ਘੜਦਿਆਂ ਧਰਮ-ਕਰਮ ਤੇ ਆਚਾਰ-ਵਿਹਾਰ ਨਾਲ ਸੰਬੰਧਿਤ ਭਾਰਤੀ ਦਰਸ਼ਨ ਵਿਚ ਪ੍ਰਚਲਿਤ ਕਦਰਾਂ-ਕੀਮਤਾਂ ਨੂੰ ਪੜਚੋਲਣ ਤੋਂ ਬਾਅਦ ਇਨ•ਾਂ ਨੂੰ ਨਵੇਂ ਸਿਰਿਉਂ ਸੰਗਠਿਤ ਕੀਤਾ। ਇਸ ਤਰ•ਾਂ ਕਰਦਿਆਂ ਕਈ ਕਦਰਾਂ-ਕੀਮਤਾਂ ਨੂੰ ਤਿਆਗਿਆ ਕਈਆਂ ਦੇ ਨਕਸ਼ ਤਰਾਸ਼ੇ ਅਤੇ ਕਈ ਨਵੇਂ ਰਾਹ ਵੀ ਦਿਖਾਏ। ਇਸ ਤਰ•ਾਂ ਗੁਰੂ ਨਾਨਕ ਸਾਹਿਬ ਦੀ ਸਮੁੱਚੀ ਦਾਰਸ਼ਨਿਕ ਵਿਚਾਰਧਾਰਾ ਭਾਰਤੀ ਦਰਸ਼ਨ ਦੇ ਸੰਦਰਭ ਵਿਚ ਨਿਵੇਕਲੀ ਤੇ ਵਧੇਰੇ ਕਾਰਗਰ ਸਿੱਧ ਹੁੰਦੀ ਹੈ। ਬਹੁਪੱਖੀ ਸ਼ਖ਼ਸੀਅਤ ਅਤੇ ਵਿਸ਼ਾਲ ਪ੍ਰਤਿਭਾ ਦੇ ਮਾਲਕ ਹੋਣ ਕਰਕੇ ਆਪ ਜੀ ਦਰਸ਼ਨ ਸ਼ਾਸਤਰ ਦੇ ਖੇਤਰ ਵਿਚ ਵੀ ਇਕ ਵਿਲੱਖਣ ਤੇ ਮਹਾਨ ਕ੍ਰਾਂਤੀ ਦੇ ਜਨਮਦਾਤਾ ਸਨ। ਇਸ ਕ੍ਰਾਂਤੀ ਨਾਲ ਨਕਾਰਾਤਮਕ ਕਦਰਾਂ-ਕੀਮਤਾਂ ਦਾ ਵਿਨਾਸ਼ ਹੋਇਆ ਅਤੇ ਉਸਾਰੂ ਜੀਵਨ ਜਾਚ ਨੂੰ ਲੋਕਾਂ ਨੇ ਕਬੂਲਿਆ। ਇਹ ਇੱਕ ਅਜਿਹੀ ਲਹਿਰ ਸੀ ਜੋ ਪ੍ਰਚੱਲਿਤ ਧਾਰਮਿਕ ਰਵਾਇਤਾਂ ਦੇ ਨਾਂਹਵਾਚੀ ਪ੍ਰਭਾਵ ਨੂੰ ਨਕਾਰ ਕੇ ਸਕਾਰਾਤਮਿਕ ਚਾਨਣ ਦਿਖਾਉਣ ਵਾਲੀ ਸੀ ਅਤੇ ਇਸੇ ਦਾ ਹੀ ਕਾਰਨ ਸੀ ਕਿ ਇਸ ਨੂੰ ਲੋਕਾਂ ਨੇ ਸਿਰ-ਮੱਥੇ ਪ੍ਰਵਾਨ ਕੀਤਾ। ਇਥੇ ਹੀ ਬਸ ਨਹੀਂ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨੂੰ ਅੱਜ ਵੀ ਸਿੱਖਾਂ ਤੋਂ ਇਲਾਵਾ ਦੁਨੀਆ ਭਰ ਦੇ ਹਰ ਧਰਮ, ਵਰਗ, ਫਿਰਕੇ ਨਾਲ ਸਬੰਧਤ ਲੋਕ ਸਤਿਕਾਰਦੇ ਤੇ ਜੀਵਨ ਸੇਧਾਂ ਨਿਰਧਾਰਤ ਕਰਦੇ ਹਨ।

Leave a Reply

Your email address will not be published. Required fields are marked *