ਪੰਜਾਬਪਟਿਆਲਾ

ਕੇਂਦਰ ਦੇ ਖਿਲਾਫ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਪੰਜਾਬ ਕਾਂਗਰਸ ਆਪਣੀ ਪੀੜ੍ਹੀ ਥੱਲੇ ਸੋਟਾ ਫੇਰੇ:ਪ੍ਰੋ. ਚੰਦੂਮਾਜਰਾ

-ਪਿਛਲੇ ਢਾਈ ਸਾਲਾ ਵਿਚ ਪੰਜਾਬ ਨੂੰ ਬਰਬਾਦ ਕਰਨ ਲਈ ਆਖਰ ਜਿੰਮੇਵਾਰ ਕੋਣ
ਪਟਿਆਲਾ, 15 ਨਵੰਬਰ (ਰਮਨਦੀਪ ਕੌਰ/ਮਧੂਸਾਰ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਕਾਂਗਰਸ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ ਸ਼ੁਰੂ ਕੀਤੇ ਜਾ ਰਹੇ ਰੋਸ਼ ਪ੍ਰਦਰਸ਼ਨ ਦੀ ਸਖਤ ਨਿਖੇਧੀ ਕਰਦਿਆਂ ਪੰਜਾਬ ਦੀ ਕਾਂਗਰਸ ਨੂੰ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ ਰਾਏ ਦਿੱਤੀ ਹੈ।

ਉਹਨਾਂ ਕਿਹ ਕਿ ਪੰਜਾਬ ਕਾਂਗਰਸ ਨੂੰ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਸਵਾਲ ਪੁਛਣਾ ਚਾਹੀਦਾ ਹੈ ਕਿ ਪਿਛਲੇ ਢਾਈ ਸਾਲਾਂ ਤੋਂ ਜਿਹੜੇ ਕਿਸਾਨਾ ਦੀਆਂ ਜਮੀਨਾ ਐਕਵਾਇਰ ਕੀਤੀਆਂ ਗਈਆਂ ਸਨ, ਉਹਨਾ ਦਾ ਅਰਬਾਂ ਰੁਪਏ ਮੁਆਵਜ਼ਾ ਸਾਜਿਸ਼ ਤਹਿਤ ਕਿਉਂ ਰੋਕ ਕੇ ਬੈਠੀ ਹੈ। ਕਾਂਗਰਸ ਕੈਪਟਨ ਤੋਂ ਸਵਾਲ ਪੁਛੇ ਕਿ ਪੰਜਾਬ ਦੇ ਥਰਮਲ ਪਲਾਂਟ ਬੰਦ ਕਰਕੇ, ਪਿੰਡਾਂ ਦੇ ਸੁਵਿਧਾ ਕੇਂਦਰ ਬੰਦ ਕਰਕੇ ਹਜ਼ਾਰਾ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ, ਹਜ਼ਾਰਾਂ ਲੋਕਾਂ ਬੇਰੁਜਗਾਰ ਕਰਨ ਅਤੇ ਲੋਕਾਂ ਮਿਲ ਰਹੀ ਵਾਧੂ ਮਿਲ ਰਹੀ ਬਿਜਲੀ ਤੋਂ ਵਾਂਝੇ ਦੇ ਲਈ ਕੌਣ ਜਿੰਮੇਵਾਰ ਹੈ। ਘਰ ਘਰ ਨੌਕਰੀ, ਨੋਜਵਾਨਾ ਨੂੰ ਸਮਾਰਟ ਫੋਨ, ਪੰਜਾਬ ਦੇ ਉਦਯੋਗ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਆਖਰ ਕਦੋਂ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਪੰਜਾਬ ਦੀ ਇੰਡਸਟਰੀ ਤਰਾਹ ਤਰਾਹ ਕਰ ਰਹੀ ਹੈ ਅਤੇ ਪੰਜਾਬ ਦੇ ਹਲਾਤਾਂ ਨੂੰ ਦੇਖਦੇ ਹੋਏ ਇਥੇ ਕੋਈ ਵੀ ਨਿਵੇਸ਼ ਕਰਨ ਲਈ ਤਿਆਰ ਨਹੀਂ ਹੈ। ਅਜਿਹੇ ਹਾਲਾਤ ਕਿਉਂ ਪੈਦਾ ਹੋਏ ਪੰਜਾਬ ਦੀ ਕਾਂਗਰਸ ਨੂੰ ਇਸ ਸਵਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪੁਛਣਾ ਚਾਹੀਦਾ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਵਿਚ ਪ੍ਰਧਾਨ ਮੰਤਰੀ ਆਯੁਸ਼ਮਾਨ ਯੋਜਨਾ ਇੱਕ ਸਾਲ ਤੱਕ ਲਾਗੂ ਨਾ ਕਰਨ ਲਈ ਕੌਣ ਜਿੰਮੇਵਾਰ ਹੈ। ਕਿਉਂ ਰਾਜਨੀਤੀ ਕਰਨ ਦੇ ਲਈ ਪੰਜਾਬ ਦੇ ਲੋਕਾਂ ਨੂੰ ਇਸ ਯੋਜਨਾ ਤੋਂ ਦੂਰ ਰੱਖਿਆ ਗਿਆ। ਉਹਨਾਂ ਕਿਹਾ ਕਿ ਪ੍ਰਧਾਨੀ ਮੰਤਰੀ ਵੱਲੋਂ ਕਿਸਾਨਾ ਨੂੰ ਜਿਹੜੀ ਪੈਨਸ਼ਨ ਸਕੀਮ ਸ਼ੁਰੂ ਕੀਤੀ ਗਈ ਹੈ ਉਹ ਵਿਚ ਬੇਲੋੜੀਆਂ ਰੁਕਾਵਟਾਂ ਪਾਉਣ ਲਈ ਕੌਣ ਜਿੰਮੇਵਾਰ ਹੈ।
ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਨੂੰ ਕੈਪਟਨ ਅਮਰਿੰਦਰ ਸਿੰਘ ਤੋਂ ਸਵਾਲ ਪੁਛਣਾ ਚਾਹੀਦਾ ਹੈ ਕਿ ਪੰਜਾਬ ਵਿਚ ਨਸ਼ਿਆਂ ਦੀ ਤਸਕਰੀ, ਨਾਜਾਇਜ ਮਾਈਨਿੰਗ, ਸ਼ਰਾਬ ਦੀ ਤਸਕਰੀ ਅਤੇ ਵਿਗੜ ਰਹੀ ਅਮਨ ਅਤੇ ਕਾਨੂੰਨ ਦੀ ਵਿਵਸਥਾ ਦੇ ਲਈ ਕੌਣ ਜਿੰਮੇਵਾਰ ਹੈ। ਉਹਨਾਂ ਕਿਹਾ ਕਿ ਐਨ.ਜੀ.ਟੀ. ਵੱਲੋਂ ਦਿੱਤੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਵੀ ਸਰਕਾਰ ਨੇ ਨਾਜਾਇਜ਼ ਮਾਈਨਿੰਗ ਬੰਦ ਨਹੀਂ ਕੀਤੀ ਅਤੇ ਕਾਂਗਰਸੀ ਆਗੂ ਆਪਣੀਆਂ ਜੇਬਾਂ ਭਰਨ ਲੱਗੇ ਹੋਏ ਹਨ। ਅੱਜ ਨਾਜਾਇਜ਼ ਮਾਈਨਿੰਗ ਨਾਲ ਸਾਰਾ ਪੰਜਾਬ ਪੱਟ ਕੇ ਰੱਖ Îਦਿੱਤਾ ਗਿਆ ਹੈ। ਪਰ ਕਿਸੇ ਕਾਂਗਰਸੀ ਨੇ ਕੋਈ ਸਵਾਲ ਨਹੀਂ ਪੁਛਿਆ। ਉਹਨਾਂ ਕਿਹਾਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ 4 ਹਫਤਿਆਂ ਵਿਚ ਨਸ਼ਾ ਖਤਮ ਕਰਨ ਲਈ ਕਿਹਾ ਸੀ, ਪਰ ਨਸ਼ਾ ਤਾਂ ਕੀ ਖਤਮ ਹੋਣਾ ਸੀ, ਸਗੋਂ ਕਾਂਗਰਸੀਆਂ ਵੱਲੋਂ ਸ਼ਰੇਆਮ ਨਸ਼ਾ ਤਸਕਰਾਂ ਦਾ ਪੁਸ਼ਤ ਪਨਾਹੀ ਕੀਤੀ ਜਾ ਰਹੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਦਾ ਕੰਮ ਹੀ ਝੂਠ ਬੋਲ ਕੇ ਗੁੰਮਰਾਹ ਕਰਨਾ ਹੈ। ਕਾਂਗਰਸ ਪਹਿਲਾਂ ਰਾਫੇਲ ਦੇ ਮੁੱਦੇ ‘ਤੇ ਰੌਲਾ ਪਾਉਂਦੀ ਰਹੀ ਪਰ ਹੁਣ ਕਾਂਗਰਸ ਦਾ ਝੂਠ ਸ਼ਰੇਆਮ ਫੜਿਆ ਗਿਆ ਅਤੇ ਹੁਣ ਕਾਂਗਰਸ ਨੂੰ ਚੁੱਪ ਕਰਕੇ ਬੈਠ ਜਾਣਾ ਚਾਹੀਦਾ ਹੈ। ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਪ੍ਰੋ. ਚੰਦੁਮਾਜਰਾ ਦੇ ਸਿਆਸੀ ਸਕੱਤਰ ਜਗਜੀਤ ਸਿੰਘ ਕੋਹਲੀ, ਸ਼੍ਰੋਮਣੀ ਕਮੇਟੀ ਐਗਜੈਕਟਿਵ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਸੇਖੂਪੁਰ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਸੁਖਬੀਰ ਸਿੰਘ ਅਬਲੋਵਾਲ, ਜਸਵੀਰ ਸਿੰਘ ਬਘੋਰਾ, ਜਸਵਿੰਦਰਪਾਲ ਸਿੰਘ ਚੱਢਾ, ਸ਼ੇਰ ਸਿੰਘ ਪੰਜੇਟਾ ਅਦਿ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

Leave a Reply

Your email address will not be published. Required fields are marked *