ਗੁਰੂ ਸਾਹਿਬ ਦਾ ਫਲਸਫਾ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ ਅਤੇ ਕਦਰਾਂ ਕੀਮਤਾਂ ਲਈ ਸਾਰਥਿਕ : ਭਾਈ ਲੌਂਗੋਵਾਲ
550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਤਮਰਸ ਗੁਰਮਤਿ ਸਮਾਗਮ ਸੰਪੰਨ
ਗੁਰ ਸ਼ਬਦ ਪ੍ਰਚਾਰ ਸਭਾ ਨੇ ਭਾਈ ਲੌਂਗੋਵਾਲ ਨੂੰ ਕੀਤਾ ਸਨਮਾਨਤ
ਪਟਿਆਲਾ 17 ਨਵੰਬਰ (ਰਮਨਦੀਪ ਕੌਰ/ਮਧੂਸਾਰ ਬਿਊਰੋ) 550ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਸ਼ਬਦ ਪ੍ਰਚਾਰ ਸਭਾ ਵੱਲੋਂ ਦੋ ਰੋਜ਼ਾ ਆਤਮਰਸ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਸੰਪੰਨ ਹੋਇਆ।
ਗੁਰਮਤਿ ਸਮਾਗਮ ਦੇ ਆਖਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ਿਰਕਤ ਕੀਤੀ ਅਤੇ ਸੰਗਤਾਂ ਨੂੰ ਪ੍ਰੇਰਦਿਆਂ ਕਿਹਾ ਕਿ ਗੁਰੂ ਸਾਹਿਬ ਨੇ ਜਗਤ ਦੇ ਉਧਾਰ ਵਾਸਤੇ ਵਿਸ਼ਵਵਿਆਪੀ ਤੇ ਕ੍ਰਾਂਤੀਕਾਰੀ ਵਿਚਾਰਧਾਰਾ ਦਿੱਤੀ, ਜਿਸ ਨੂੰ ਹੋਰ ਵੀ ਅੱਗੇ ਲਿਜਾਣ ਦੀ ਲੋੜ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਿਧਾਂਤ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦੇ ਆਧਾਰਤ ਰਿਹਾ, ਜੋ ਕਿਸੇ ਖ਼ਾਸ ਖਿੱਤੇ ਦੇ ਲੋਕਾਂ ਲਈ ਨਹੀਂ ਬਲਕਿ ਸਮੁੱਚੀ ਮਨੁੱਖਤਾ ਨੂੰ ਸਮਰਪਿਤ ਹੈ।
ਭਾਈ ਲੌਂਗੋਵਾਲ ਨੇ ਕਿਹਾ ਕਿ ਪ੍ਰਮਾਤਮਾ ਦੀ ਪ੍ਰਾਪਤੀ ਲਈ ਗੁਰੂ ਸਾਹਿਬ ਨੇ ਪਹਿਲੀ ਵਾਰ ਸ਼ਬਦ ਗੁਰੂ ਦਾ ਸਿਧਾਂਤ ਦਿੱਤਾ, ਜਿਸ ਨੂੰ ਆਪਣੇ ਜੀਵਨ ‘ਚ ਧਾਰਨ ਕਰਕੇ ਪ੍ਰਮਾਤਮਾ ਨੂੰ ਪਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਫਲਸਫਾ, ਸਿੱਖਿਆਵਾਂ ਅਤੇ ਉਪਦੇਸ਼ ਵਿਸ਼ਵ ਸ਼ਾਂਤੀ, ਭਾਈਚਾਰਕ ਸਾਂਝ, ਮਨੁੱਖੀ ਕਦਰਾਂ ਕੀਮਤਾਂ ਤੇ ਧਰਮ ਨਿਰਪੱਖਤਾ ਲਈ ਸਾਰਥਿਕ ਹਨ, ਜੋ ਰਹਿੰਦੀ ਦੁਨੀਆ ਤੱਕ ਮਨੁੱਖ ਦਾ ਮਾਰਗ ਦਰਸ਼ਨ ਕਰਦੀਆਂ ਰਹਿਣੀਆਂ। ਭਾਈ ਲੌਂਗੋਵਾਲ ਨੇ ਕਿਹਾ ਕਿ ਗੁਰੂ ਜੀ ਨੇ ਪੂਰਨ ਸੱਚ ਦਾ ਗਿਆਨ ਸੰਸਾਰ ਨੂੰ ਦਿੱਤਾ ਹੈ ਅਤੇ ਅਜਿਹੇ ਗਿਆਨ ਨਾਲ ਹੀ ਮਨੁੱਖਤਾ ਦਾ ਭਲਾ ਅਤੇ ਸਰਬੱਤ ਦਾ ਕਲਿਆਣ ਕੀਤਾ ਜਾ ਸਕਦਾ ਹੈ।
ਇਸ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਅਰਦਾਸ ਅਤੇ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਭਾਈ ਸਾਹਿਬ ਗੁਰਇਕਾਲ ਸਿੰਘ ਜੀ, ਸੰਤ ਬਾਬਾ ਰਾਮ ਸਿੰਘ ਜੀ, ਕੀਰਤਨੀ ਭਾਈ ਦਵਿੰਦਰ ਸਿੰਘ ਜੀ ਸੱਚਖੰਡ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਜੀ, ਹੈਡ ਗੰ੍ਰਥੀ ਭਾਈ ਪ੍ਰਨਾਮ ਸਿੰਘ ਜੀ, ਭਾਈ ਦਵਿਦਰ ਸਿੰਘ , ਭਾਈ ਗਗਨਦੀਪ ਸਿੰਘ, ਭਾਈ ਅਮਰਜੀਤ ਸਿੰਘ ਆਦਿ ਨੇ ਸੰਗਤਾਂ ਨੂੰ ਸ਼ਬਦ ਗੁਰੂ ਨਾਲ ਜੋੜਿਆ।
ਇਸ ਉਪਰੰਤ ਗੁਰੂਸ਼ਬਦ ਪ੍ਰਚਾਰ ਸਭਾ ਦੇ ਮੈਂਬਰਾਂ ਤੇ ਅਹੁਦੇਦਾਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਸਨਮਾਨ ਚਿੰਨ ਅਤੇ ਸਿਰੋਪਾਓ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਮੈਂਬਰ ਸ਼ਵਿੰਦਰ ਸਿੰਘ ਸੱਭਰਵਾਲ, ਨਿੱਜੀ ਸਹਾਇਕ ਦਰਸ਼ਨ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਭਗਵੰਤ ਸਿੰਘ, ਜੀਤ ਸਿੰਘ, ਹਰਵਿੰਦਰ ਸਿੰਘ, ਹਰਪਾਲ ਸਿੰਘ, ਜੋਗਿੰਦਰ ਸਿੰਘ ਗੁਲਾਟੀ, ਬੀਬੀ ਕਮਲ਼ੇਸ਼ ਕੌਰ, ਮਹਿੰਦਰਪਾਲ ਸਿੰਘ ਚੱਢਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਅਮਰਪਾਲ ਸਿੰਘ, ਰੁਪਿੰਦਰ ਸਿੰਘ, ਗੁਰਤੇਜ ਸਿੰਘ, ਮਨਪ੍ਰੀਤ ਸਿੰਘ ਮਨੀ ਭੰਗੂ ਆਦਿ ਹਾਜ਼ਰ ਸਨ।

