ਪੰਜਾਬਪਟਿਆਲਾ

ਪ੍ਰੋ. ਬਡੂੰਗਰ ਨੇ ਜਥੇਦਾਰ ਮੱਕੜ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ ਪ੍ਰਗਟ

ਪਟਿਆਲਾ 20 ਦਸੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਅਚਨਚੇਤ ਅਕਾਲ ਚਲਾਣੇ ‘ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਜਥੇਦਾਰ ਮੱਕੜ ਦੇ ਤੁਰ ਜਾਣ ਨਾਲ ਜਿਥੇ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਉਥੇ ਪੰਥਕ ਹਲਕੇ ‘ਚ ਉਨ੍ਹਾਂ ਦੀ ਘਾਟ ਸਦਾ ਮਹਿਸੂਸ ਕੀਤੀ ਜਾਂਦੀ ਰਹੇਗੀ। ਉਨ੍ਹਾਂ ਕਿਹਾ ਕਿ ਜਥੇਦਾਰ ਮੱਕੜ ਨੇ 11 ਸਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਈਆਂ, ਜਿਨਾਂ ਨੂੰ ਕਦੇ ਵੀ ਅਣਡਿੱਠ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਜਥੇਦਾਰ ਅਵਤਾਰ ਸਿੰਘ ਮੱਕੜ ਦਾ ਵਿਛੋੜਾ ਅਸਹਿ ਅਤੇ ਅਕਹਿ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Leave a Reply

Your email address will not be published. Required fields are marked *