ਪੰਜਾਬਪਟਿਆਲਾ

ਬਾਬਾ ਬਲਬੀਰ ਸਿੰਘ ਅਤੇ ਦਲਜੀਤ ਸਿੰਘ ਬੇਦੀ ਨੇ ਜਥੇਦਾਰ ਮੱਕੜ ਦੇ ਦੇਹਾਂਤ ‘ਤੇ ਪ੍ਰਗਟਾਇਆ ਦੁੱਖ

ਜਥੇਦਾਰ ਅਵਤਾਰ ਸਿੰਘ ਨੇ ਬਤੌਰ ਪ੍ਰਧਾਨ ਕੀਤੇ ਇਤਿਹਾਸਕ ਕਾਰਜ
ਅੰਮ੍ਰਿਤਸਰ 20 ਦਸੰਬਰ (ਮਧੂਸਾਰ ਬਿਊਰੋ) ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਦੇ ਅਚਨਚੇਤ ਅਕਾਲ ਚਲਾਣੇ ‘ਤੇ ਬੁੱਢਾ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਤੇ ਸਕੱਤਰ ਸ. ਦਲਜੀਤ ਸਿੰਘ ਬੇਦੀ ਨੇ ਗਹਿਰਾ ਦੁੱਖ ਪ੍ਰਗਟਾਇਆ ਹੈ। ਜਥੇਦਾਰ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਜਥੇਦਾਰ ਮੱਕੜ ਨੇ ਸ਼੍ਰੋਮਣੀ ਕਮੇਟੀ ਦਾ ਲੰਮਾ ਸਮਾਂ ਪ੍ਰਧਾਨ ਰਹਿੰਦਿਆਂ ਇਤਿਹਾਸਕ ਕਾਰਜ ਕੀਤੇ।

ਉਨ੍ਹਾਂ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਨੇ ਧਰਮ ਦੇ ਪ੍ਰਚਾਰ ਤੇ ਪਸਾਰ ਦੇ ਖੇਤਰ ‘ਚ ਨਵੇਂ ਅਧਿਆਏ ਲਿਖਣ ਦੇ ਨਾਲ-ਨਾਲ ਕਮੇਟੀ ਦੇ ਅਕਾਦਮਿਕ ਖੇਤਰ ‘ਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ, ਜਿਨਾਂ ਨੂੰ ਰਹਿੰਦੇ ਸਮੇਂ ਤੱਕ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਸਕੱਤਰ ਦਲਜੀਤ ਸਿੰਘ ਬੇਦੀ ਨੇ ਕਿਹਾ ਕਿ ਜਥੇਦਾਰ ਅਵਤਾਰ ਸਿੰਘ ਮੱਕੜ ਵੱਲੋਂ 11 ਸਾਲ ਸ਼੍ਰੋਮਣੀ ਕਮੇਟੀ ਦਾ ਬਤੌਰ ਪ੍ਰਧਾਨ ਹੁੰਦਿਆਂ ਇਤਿਹਾਸਕ ਕਾਰਜ ਕੀਤੇ, ਜਿਨਾਂ ਦੇ ਵਿਛੋੜੇ ਨਾਲ ਨਿੱਜੀ ਤੌਰ ‘ਤੇ ਵੱਡਾ ਘਾਟਾ ਪਿਆ ਹੈ। ਸ. ਬੇਦੀ ਨੇ ਵਿਛੜੀ ਰੂਹ ਦੀ ਆਤਮਾ ਲਈ ਅਰਦਾਸ ਕੀਤੀ ਕਿ ਪ੍ਰਮਾਤਮਾ ਜਥੇਦਾਰ ਅਵਤਾਰ ਸਿੰਘ ਮੱਕੜ ਨੂੰ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Leave a Reply

Your email address will not be published. Required fields are marked *