ਪੰਜਾਬਪਟਿਆਲਾ

ਚਾਰੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਗੁਰਮਤਿ ਸਮਾਗਮ

ਧਰਮ, ਅਣਖ ਅਤੇ ਗੌਰਵ ਲਈ ਸਾਹਿਬਜ਼ਾਦਿਆਂ ਨੇ ਦਿੱਤੀ ਅਦੁੱਤੀ ਸ਼ਹਾਦਤ : ਭਾਈ ਪ੍ਰਨਾਮ ਸਿੰਘ
ਪਟਿਆਲਾ 22 ਦਸੰਬਰ (ਮਧੂਸਾਰ ਬਿਊਰੋ) ਦਸਮੇਸ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਕੀਰਤਨੀ ਜਥਿਆਂ ਨੇ ਗੁਰਬਾਣੀ ਸਰਵਣ ਕੀਤੀ ਅਤੇ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ।

ਇਸ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨੇ ਜਪੁਜੀ ਸਾਹਿਬ ਦੇ ਪਾਠ ਸੰਗਤੀ ਰੂਪ ‘ਚ ਕਰਕੇ ਚਾਰੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਅਕੀਦਤ ਭੇਂਟ ਕੀਤੀ। ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਦਿਆਂ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਚਾਰੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਘੋਰ ਜ਼ੁਲਮ ਅਤੇ ਪਾਪ ਦੇ ਖਿਲਾਫ਼ ਅਜਿਹਾ ਸਾਕਾ ਹੈ, ਜੋ ਸਾਰਿਆਂ ਨੂੰ ਧਰਮ ‘ਚ ਦ੍ਰਿੜ, ਅਡੋਲ ਰਹਿਣ ਦੀ ਮਿਸਾਲ ਪੇਸ਼ ਕਰਦਾ ਹੈ।
ਭਾਈ ਪ੍ਰਨਾਮ ਸਿੰਘ ਨੇ ਕਿਹਾ ਦਸਮ ਪਾਤਸ਼ਾਹ ਦੇ ਸਾਹਿਬਜ਼ਾਦਿਆਂ ਨੇ ਹੱਕ ਅਤੇ ਸੱਚ ਲਈ ਆਪਣਾ ਆਪ ਕੁਰਬਾਨ ਕਰਕੇ ਧਰਮ ਦੀ ਰਾਹ ‘ਤੇ ਚੱਲਣ ਦਾ ਮਾਰਗ ਦਿਖਾਇਆ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਨੇ ਆਪਣੀ ਸ਼ਹਾਦਤ ਦੇ ਕੇ ਧਰਮ, ਅਣਖ, ਗੌਰਵ ਅਤੇ ਸੱਭਿਆਚਾਰ ਨੂੰ ਬਚਾਉਣ ਦੇ ਨਾਲ-ਨਾਲ ਇਹ ਪ੍ਰੇਰਨਾ ਵੀ ਦਿੰਦੀ ਹੈ ਕਿ ਸਮਾਜਕ ਕੁਰੀਤੀਆਂ ਖਿਲਾਫ਼ ਲਾਮਬੰਦ ਹੋਈ ਅਤੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਾਸਤ ਨੂੰ ਵੀ ਸਾਂਭੀਏ। ਭਾਈ ਪ੍ਰਨਾਮ ਸਿੰਘ ਨੇ ਕਿਹਾ ਕਿ ਸਾਹਿਬਜ਼ਾਦਿਆਂਦੀ ਲਾਸਾਨੀ ਸ਼ਹੀਦੀ ਤੋਂ ਪ੍ਰੇਰਣਾ ਲੈਂਦੇ ਹੋਏ ਆਪਣੇ ਮਹਾਨ ਇਤਿਹਾਸ ਅਤੇ ਵਿਰਸੇ ਨੂੰ ਸਾਂਭਣ ਦਾ ਯਤਨ ਕਰਨਾ ਚਾਹੀਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਸ਼੍ਰੋਮਣੀ ਕਮੇਟੀ ਮੈਂਬਰ ਸ਼ਵਿੰਦਰ ਸਿੰਘ ਸੱਭਰਵਾਲ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਅਮਰਪਾਲ ਸਿੰਘ, ਬੀਬੀ ਕਮਲੇਸ਼ ਕੌਰ, ਖਾਲਸਾ ਸ਼ਤਾਬਦੀ ਕਮੇਟੀ ਦੇ ਅਹੁਦੇਦਾਰ ਅਤੇ ਮੈਂਬਰ ਰਮਿੰਦਰਪਾਲ ਸਿੰਘ ਵਿੰਟੀ ਅਤੇ ਸਮੁੱਚਾ ਸਟਾਫ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *