ਪਟਿਆਲਾ

ਮਹਾਤਮਾ ਗਾਂਧੀ ਜੀ ਦੇ ਜੀਵਨ ਅਤੇ ਫਲਸਫੇ ਨਾਲ ਸੰਬੰਧਤ ਪ੍ਰਦਰਸ਼ਨੀ

ਪਟਿਆਲਾ 21 ਜਨਵਰੀ (ਮਧੂਸਾਰ ਬਿਊਰੋ) ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਸ੍ਰ. ਸੋਭਾ ਸਿੰਘ ਫਾਈਨ ਆਰਟਸ ਵਿਭਾਗ ਅਤੇ ਮਿਊਜ਼ੀਅਮ ਐਂਡ ਆਰਟ ਗੈਲਰੀ ਵੱਲੋਂ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਜੀਵਨ ਅਤੇ ਫਲਸਫੇ ਨਾਲ ਸੰਬੰਧਤ ਇਕ ਪ੍ਰਦਰਸ਼ਨੀ ਲਗਾਈ ਗਈ।

ਇਸ ਪ੍ਰਦਰਸ਼ਨੀ ਵਿਚ ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਵਿਭਾਗ ਦੇ ਸਾਬਕਾ ਪ੍ਰੋਫੈਸਰ ਡਾ. ਸ਼ਿਵ ਕੁਮਾਰ ਗੁਪਤਾ ਵੱਲੋਂ ਇਕੱਤਰ ਕੀਤੀਆਂ ਗਈਆਂ ਗਾਂਧੀ ਜੀ ਦੇ ਜੀਵਨ ਨਾਲ ਸੰਬੰਧਤ ਨਿਊਜ਼ ਕਲਿੰਪਿੰਗਜ਼ ਭਾਵ ਅਖਬਾਰੀ ਕਾਤਰਾਂ ਨੂੰ ਤਰਤੀਬਬੱਧ ਤਰੀਕੇ ਨਾਲ ਪ੍ਰਦਰਸ਼ਿਤ ਕੀਤਾ ਗਿਆ ਹੈ। ਇਸ ਪ੍ਰਦਰਸ਼ਨੀ ਦਾ ਉਦਘਾਟਨ ਕਰਨ ਪਹੁੰਚੇ ਵਾਈਸ ਚਾਂਸਲਰ ਡਾ. ਬੀ. ਐੱਸ. ਘੁੰਮਣ ਕਿਹਾ ਕਿ ਇਹ ਇਕ ਸ਼ਲਾਘਾਯੋਗ ਕਦਮ ਹੈ ਜਿਸ ਨਾਲ ਗਾਂਧੀ ਜੀ ਦੇ ਸਮੁੱਚੇ ਜੀਵਨ ਅਤੇ ਦਰਸ਼ਨ ਬਾਰੇ ਸੰਖੇਪ ਅਤੇ ਸਪਸ਼ਟ ਰੂਪ ਵਿਚ ਜਾਣਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਲਾ ਖੇਤਰ ਦੇ ਵਿਦਿਆਰਥੀਆਂ ਨੂੰ ਇਸ ਮਾਧਿਅਮ ਰਾਹੀਂ ਉਨ੍ਹਾਂ ਦੇ ਜੀਵਨ ਨੂੰ ਸਮਝਣ ਵਿਚ ਵਧੇਰੇ ਸੌਖ ਹੋਵੇਗੀ। ਉਨ੍ਹਾਂ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੀ ਜ਼ਿੰਦਗੀ ਅਤੇ ਦਰਸ਼ਨ ਦੀਆਂ ਬਹੁਤ ਸਾਰੀਆਂ ਪਰਤਾਂ ਹਨ ਜਿਨ੍ਹਾਂ ਨੂੰ ਹਰ ਖੇਤਰ ਦੇ ਵਿਦਿਆਰਥੀ ਆਪੋ ਆਪਣੇ ਤਰੀਕੇ ਨਾਲ ਸਮਝ ਸਕਦੇ ਹਨ। ਅਰਥ ਸ਼ਾਸਤਰ ਦੇ ਹਵਾਲੇ ਨਾਲ ਗੱਲ ਕਰਦਿਆਂ ਡਾ. ਘੁੰਮਣ ਨੇ ਕਿਹਾ ਕਿ ਗਾਂਧੀ ਜੀ ਦਾ ਆਰਥਿਕਤਾ ਸੰਬੰਧੀ ਮਾਡਲ ਉਨ੍ਹਾਂ ਨੂੰ ਹਮੇਸ਼ਾ ਹੀ ਪ੍ਰਭਾਵਿਤ ਕਰਦਾ ਰਿਹਾ ਹੈ।
ਵਿਭਾਗ ਮੁਖੀ ਡਾ. ਅੰਬਾਲਿਕਾ ਸੂਦ ਜੈਕੋਬ ਵੱਲੋਂ ਧੰਨਵਾਦੀ ਸ਼ਬਦਾਂ ਦੌਰਾਨ ਦੱਸਿਆ ਕਿ ਇਹ ਸਾਰੀਆਂ ਇਕ ਸੌ ਅਖਬਾਰੀ ਕਾਤਰਾਂ ਹਨ ਜਿਨ੍ਹਾਂ ਨੂੰ ਡਾ. ਸ਼ਿਵ ਕੁਮਾਰ ਗੁਪਤਾ ਵੱਲੋਂ ਬੜੀ ਸ਼ਿੱਦਤ ਨਾਲ ਅੰਗਰੇਜ਼ੀ ਅਖਬਾਰ ‘ਦ ਟ੍ਰਿਬਿਊਨ’ ਵਿਚੋਂ ਵਖ-ਵਖ ਸਮੇਂ ਲੱਭਿਆ ਗਿਆ ਹੈ। ਇਕ ਪ੍ਰਦਰਸ਼ਨੀ 21 ਜਨਵਰੀ 2020 ਤਕ ਜਾਰੀ ਰਹੇਗੀ।

Leave a Reply

Your email address will not be published. Required fields are marked *