ਪੰਜਾਬਪਟਿਆਲਾ

71ਵੇਂ ਗਣਤੰਤਰ ਦਿਵਸ ਦੇ ਪੋਲੋ ਗਰਾਊਂਡ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਦਾ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਜਾਇਜ਼ਾ

ਲੋਕ ਨਿਰਮਾਣ ਤੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਲਹਿਰਾਉਣਗੇ ਤਿਰੰਗਾ ਝੰਡਾ-ਕੁਮਾਰ ਅਮਿਤ
ਪਟਿਆਲਾ 21 ਜਨਵਰੀ (ਮਧੂਸਾਰ ਬਿਊਰੋ) ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਪੋਲੋ ਗਰਾਊਂਡ ਵਿਖੇ 26 ਜਨਵਰੀ ਨੂੰ ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਇਸ ਕੌਮੀ ਦਿਹਾੜੇ ਮੌਕੇ ਪੰਜਾਬ ਦੇ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੇਸ਼ ਦਾ ਕੌਮੀ ਝੰਡਾ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਨਿਵਾਸੀਆਂ ਦੇ ਨਾਮ ਸੰਦੇਸ਼ ਵੀ ਦਿੱਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਵੱਖ-ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਆਦੇਸ਼ ਦਿੱਤੇ ਕਿ ਕੌਮੀ ਮਹੱਤਤਾ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਸਮਾਂ ਰਹਿੰਦੇ ਨੇਪਰੇ ਚੜ੍ਹਾਇਆ ਜਾਵੇ ਅਤੇ ਕੋਈ ਅਣਗਹਿਲੀ ਨਾ ਵਰਤੀ ਜਾਵੇ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਅਤੇ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਸੁਰੱਖਿਆ ਸਮੇਤ ਝਾਕੀਆਂ, ਸੱਭਿਆਚਾਰਕ ਪ੍ਰੋਗਰਾਮ ਅਤੇ ਪੁਲਿਸ, ਆਈ.ਟੀ.ਬੀ.ਪੀ., ਹੋਮ ਗਾਰਡਜ, ਐਨ.ਸੀ.ਸੀ., ਰੈਡ ਕਰਾਸ, ਸਕਾਊਟ ਗਾਈਡ ਦੀਆਂ ਟੁਕੜੀਆਂ ਵੱਲੋਂ ਕੀਤੀ ਜਾਣ ਵਾਲੀ ਪਰੇਡ ਦੀ ਰਿਹਰਸਲ ਬਾਰੇ ਵੀ ਜਾਣਕਾਰੀ ਹਾਸਲ ਕੀਤੀ।
ਸ੍ਰੀ ਕੁਮਾਰ ਅਮਿਤ ਨੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਮਾਗਮ ਵਾਲੇ ਦਿਨ ਪੋਲੋ ਗਰਾਊਂਡ ਵਿਖੇ ਹਾਜ਼ਰ ਹੋਣ ਦੇ ਨਿਰਦੇਸ਼ ਦਿੱਤੇ ਅਤੇ ਨਾਲ ਹੀ ਜ਼ਿਲ੍ਹਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੇ ਇਸ ਸਮਾਗਮ ‘ਚ ਵਧ ਚੜ੍ਹਕੇ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।
ਮੀਟਿੰਗ ਦੌਰਾਨ ਐਸ.ਡੀ.ਐਮ. ਸ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਡਾ. ਇਸਮਤ ਵਿਜੇ ਸਿੰਘ, ਐਸ.ਪੀ. ਸਥਾਨਕ ਸ. ਨਵਨੀਤ ਸਿੰਘ ਬੈਂਸ, ਐਸ.ਪੀ. ਟ੍ਰੈਫਿਕ ਤੇ ਸੁਰੱਖਿਆ ਸ. ਪਲਵਿੰਦਰ ਸਿੰਘ ਚੀਮਾ ਸਮੇਤ ਲੋਕ ਨਿਰਮਾਣ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਹਾਜ਼ਰ ਸਨ।

Leave a Reply

Your email address will not be published. Required fields are marked *