ਦੇਸ਼-ਵਿਦੇਸ਼ਪੰਜਾਬ

ਕੈਟ ਦੇ ਫੈਸਲੇ ‘ਤੇ ਲਗਾਈ ਰੋਕ, ਡੀਜੀਪੀ ਦਿਨਕਰ ਗੁਪਤਾ ਨੂੰ ਰਾਹਤ

ਚੰਡੀਗੜ੍ਹ 21 ਜਨਵਰੀ (ਜਤਿੰਦਰ ਮਧੂਸਾਰ ਬਿਊਰੋ) ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਹਾਈ ਕੋਰਟ ਨੇ ਕੇਂਦਰੀ ਪ੍ਰਸ਼ਾਸਕੀ ਟ੍ਰਿਬਿਊਨਲ (31”) ਦੇ ਫ਼ੈਸਲੇ ‘ਤੇ ਰੋਕ ਲਗਾ ਦਿੱਤੀ ਹੈ। ਡੀਜੀਪੀ ਦਿਨਕਰ ਗੁਪਤਾ ਅਤੇ ਪੰਜਾਬ ਸਰਕਾਰ ਨੇ ਕੈਟ ਵੱਲੋਂ ਉਨ੍ਹਾਂ ਦੀ ਨਿਯੁਕਤੀ ਰੱਦ ਕਰਨ ਦੇ ਫੈਸਲੇ ਨੂੰ ਹਾਈ ਕੋਰਟ ‘ਚ ਚੁਣੌਤੀ ਦਿੱਤੀ ਸੀ।

ਇਸ ਮਾਮਲੇ ‘ਚ ਅੱਜ ਸੁਣਵਾਈ ਕਰਦਿਆਂ ਜਸਟਿਸ ਜਸਵੰਤ ਸਿੰਘ ਅਤੇ ਸੰਤ ਪ੍ਰਕਾਸ਼ ਦੀ ਬੈਂਚ ਨੇ ਇਸ ਫੈਸਲੇ ਦੇ ਫਿਲਹਾਲ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਸਰਹੱਦੀ ਸੂਬਾ ਹੋਣ ਕਾਰਨ ਜੇ ਕੋਈ ਮੁਖੀ ਨਾ ਹੋਇਆ ਤਾਂ ਸੂਬੇ ਦੀ ਸ਼ਾਂਤੀ ਅਤੇ ਸੁਰੱਖਿਆ ਖ਼ਤਰੇ ‘ਚ ਪੈ ਸਕਦੀ ਹੈ। ਸਰਕਾਰ ਦਾ ਤਰਕ ਸੀ ਕਿ ਇਸ ਨਾਲ ਅਮਨ-ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਪ੍ਰਭਾਵ ਪਵੇਗਾ। ਅਦਾਲਤ ਨੇ ਪੰਜਾਬ ਸਰਕਾਰ ਅਤੇ ਯੂ.ਪੀ.ਐਸ.ਸੀ. ਨੂੰ 26 ਫਰਵਰੀ ਤੱਕ ਐਫੀਡੇਵਿਟ ਦਾਖਲ ਕਰਕੇ ਡੀਜੀਪੀ ਦੀ ਨਿਯੁਕਤੀ ਦੀ ਸਾਰੀ ਪ੍ਰਕਿਰਿਆ ਦੀ ਜਾਣਕਾਰੀ ਦੇਣ ਦੇ ਹੁਕਮ ਦਿੱਤੇ ਹਨ ਅਤੇ ਉਸ ਸਮੇਂ ਤੱਕ ਕੈਟ ਦੇ ਹੁਕਮਾਂ ‘ਤੇ ਸਟੇਅ ਰਹੇਗਾ।

Leave a Reply

Your email address will not be published. Required fields are marked *