ਪੰਜਾਬਪਟਿਆਲਾ

ਖ਼ਾਲਸਾ ਕਾਲਜ ਪਟਿਆਲਾ ਵਿਖੇ ‘ਇੰਡਸਟਰੀ ਅਕੈਡਮੀਆ ਇੰਟਰਫੇਸ’ ਵਿਸ਼ੇ ‘ਤੇ ਸੈਮੀਨਾਰ

ਪਟਿਆਲਾ 11 ਫਰਵਰੀ (ਰਮਨਦੀਪ ਕੌਰ /ਮਧੂਸਾਰ ਬਿਊਰੋ) ਖ਼ਾਲਸਾ ਕਾਲਜ ਪਟਿਆਲਾ ਵਿਖੇ ਸਕੂਲ ਆਫ਼ ਕਾਮਰਸ ਐਂਡ ਮੈਨੇਜਮੈਂਟ ਵੱਲੋਂ ਇੰਡਸਟਰੀ ਅਕੈਡਮੀਆ ਇੰਟਰਫੇਸ ‘ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਜਿਸ ਦੌਰਾਨ ਪ੍ਰਸਿੱਧ ਉਦਯੋਗਪਤੀ ਸ. ਰਣਜੋਧ ਸਿੰਘ, ਰਾਮ ਗੜ੍ਹੀਆ ਗਰਲਜ਼ ਕਾਲਜ ਲੁਧਿਆਣਾ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ।

ਰਣਜੋਧ ਸਿੰਘ ਨੇ ਸੰਬੋਧਿਤ ਹੁੰਦੇ ਹੋਏ ਵਿਦਿਆਰਥੀਆਂ ਨਾਲ ਆਪਣੇ ਜੀਵਨ ਦੇ ਤਜ਼ਰਬੇ ਸਾਂਝੇ ਕਰਦੇ ਹੋਏ ਦੱਸਿਆ ਕਿ ਜਿਸ ਤਰ੍ਹਾਂ ਉਨ੍ਹਾਂ ਅੰਤਰਰਾਸ਼ਟਰੀ ਪੱਧਰ ‘ਤੇ ਸਖ਼ਤ ਮਿਹਨਤ ਅਤੇ ਲਗਨ ਨਾਲ ਕਾਰੋਬਾਰ ਦੇ ਖੇਤਰ ਵਿੱਚ ਸਫ਼ਲਤਾ ਪ੍ਰਾਪਤ ਕੀਤੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਕਾਰਾਤਮਕ ਸੋਚ ਅਪਨਾਉਣ ਨਾਲ ਕੋਈ ਵੀ ਇਨਸਾਨ ਜ਼ਿੰਦਗੀ ਦਾ ਉਦੇਸ਼ ਪੂਰਾ ਕਰ ਸਕਦਾ ਹੈ। ਸ. ਰਣਜੋਧ ਸਿੰਘ ਨੇ ਵਿਦਿਅਕ ਖੇਤਰ ਵਿੱਚ ਨਵੀਆਂ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਉਦਯੋਗਾਂ ਨਾਲ ਸਬੰਧਤ ਵਿਵਹਾਰਿਕ ਗਿਆਨ ਦੇਣ ‘ਤੇ ਜ਼ੋਰ ਦਿੱਤਾ ਤਾਂ ਜੋ ਉਹ ਕਾਰੋਬਾਰ ਦੇ ਖੇਤਰਾਂ ਨਾਲ ਸਬੰਧਤ ਚਲੰਤ ਗਿਆਨ ਵੀ ਹਾਸਲ ਕਰ ਸਕਣ। ਸ. ਰਣਜੋਧ ਸਿੰਘ ਨੇ ਕਾਲਜ ਲਾਇਬ੍ਰੇਰੀ ਲਈ ਆਪਣੇ ਦੁਆਰਾ ਲਿਖੀਆਂ ਪੁਸਤਕਾਂ ਵੀ ਦਿੱਤੀਆਂ।
ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਸ. ਰਣਜੋਧ ਸਿੰਘ ਨੂੰ ਜੀ ਆਇਆਂ ਕਿਹਾ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਸਤਕ ਵੀ ਭੇਂਟ ਕੀਤੀ। ਡਾ. ਉੱਭਾ ਨੇ ਇਹ ਵੀ ਕਿਹਾ ਕਿ ਸ. ਰਣਜੋਧ ਸਿੰਘ ਨੇ ਵੱਖ-ਵੱਖ ਪੁਸਤਕਾਂ ਪ੍ਰਕਾਸ਼ਿਤ ਕਰਕੇ ਗਿਆਨ ਦਾ ਅਥਾਹ ਪ੍ਰਸਾਰ ਕੀਤਾ ਹੈ ਅਤੇ ਸਮਾਜਿਕ ਚੇਤੰਨਤਾ ਲਿਆਉਣ ਲਈ ਵੀ ਹਮੇਸ਼ਾਂ ਤਤਪਰ ਰਹਿੰਦੇ ਹਨ।
ਇਸ ਮੌਕੇ ਕਾਮਰਸ ਐਂਡ ਮੈਨੇਜਮੈਂਟ ਵਿਭਾਗ ਦੇ ਮੁਖੀ ਡਾ. ਜਸਲੀਨ ਕੌਰ ਨੇ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਵਿਸ਼ੇ ਵਿਦਿਆਰਥੀਆਂ ਨੂੰ ਹਮੇਸ਼ਾਂ ਜ਼ਿੰਦਗੀ ਵਿੱਚ ਕਾਮਯਾਬੀ ਹਾਸਲ ਕਰਨ ਲਈ ਪ੍ਰੇਰਿਤ ਕਰਦੇ ਰਹਿੰਦੇ ਹਨ। ਇਸ ਦੌਰਾਨ ਬਹੁ-ਗਿਣਤੀ ਵਿੱਚ ਵਿਦਿਆਰਥੀ ਅਤੇ ਅਧਿਆਪਕ ਸਾਹਿਬਾਨ ਹਾਜ਼ਰ

Leave a Reply

Your email address will not be published. Required fields are marked *