ਪੰਜਾਬਪਟਿਆਲਾ

ਖਾਲਸਾ ਕਾਲਜ ਵੂਮੈਨ ਦੀ ਸਾਲਾਨਾ ਕਾਨਵੋਕੇਸ਼ਨ ਦੌਰਾਨ 969 ਡਿਗਰੀਆਂ ਵੰਡੀਆਂ

ਲੜਕੀਆਂ ਦੇ ਹਰੇਕ ਖ਼ੇਤਰ ‘ਚ ਅਗਾਂਹ ਵੱਧਣ ਨਾਲ ਅਜੋਕੇ ਸਮੇਂ ‘ਚ ਕ੍ਰਾਂਤੀਕਾਰੀ ਬਦਲਾਅ ਆ ਰਿਹਾ : ਮਜੀਠੀਆ
ਮਜੀਠੀਆ ਤੇ ਛੀਨਾ ਨੇ ਵਿਦਿਆਰਥਣਾਂ ਨੂੰ ਪ੍ਰੋਫੈਸ਼ਨਲ ਵਿੱਦਿਆ ਅਪਨਾਉਣ ‘ਤੇ ਦਿੱਤਾ ਜ਼ੋਰ
ਅੰਮ੍ਰਿਤਸਰ, 4 ਮਾਰਚ (ਸੋਨੂੰ ਨਰੂਲਹ/ਮਧੂ ਰਾਜਪਤੂ) ਖਾਲਸਾ ਕਾਲਜ ਫਾਰ ਵੂਮੈਨ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਮੌਕੇ 969 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਨੇ ਆਪਣੇ ਭਾਸ਼ਣ ਦੌਰਾਨ ਔਰਤਾਂ ਦੀ ਸਿੱਖਿਆ ‘ਤੇ ਜ਼ੋਰ ਦਿੰਦਿਆ ਕਿਹਾ ਕਿ ਔਰਤ ਦਾ ਸਿੱਖਿਅਤ ਹੋਣਾ ਹੀ ਉਨ•ਾਂ ਦਾ ਸ਼ਸ਼ਕਤੀਕਰਨ ਹੈ। ਉਨ•ਾਂ ਕਿਹਾ ਕਿ ਰਵਾਇਤੀ ਸਿੱਖਿਆ ਤੋਂ ਇਲਾਵਾ ਹੱਥੀਂ ਕੰਮ ਕਰਨ ਤੇ ਹੁਨਰ ਨੂੰ ਉਜਾਗਰ ਕਰਨਾ ਵਿੱਦਿਆ ਦਾ ਮੁੱਖ ਮੰਤਵ ਹੋਣਾ ਚਾਹੀਦਾ ਹੈ।

ਸ: ਮਜੀਠੀਆ ਨੇ ਡਿਗਰੀ ਵੰਡ ਸਮਾਰੋਹ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਜੋਕੇ ਸਮੇਂ ‘ਚ ਇਕ ਕ੍ਰਾਂਤੀਕਾਰੀ ਬਦਲਾਅ ਆ ਰਿਹਾ ਹੈ। ਲੜਕੀਆਂ ਹਰੇਕ ਖ਼ੇਤਰ ‘ਚ ਅਗਾਂਹ ਵੱਧ ਰਹੀਆਂ ਹਨ ਅਤੇ ਸਮਾਜ ‘ਚ ਇਕ ਚੰਗੇਰੀ ਭੂਮਿਕਾ ਨਿਭਾਅ ਰਹੀਆਂ ਹਨ। ਉਨ•ਾਂ ਕਿਹਾ ਕਿ ਸਾਨੂੰ ਜ਼ਿੰਦਗੀ ਨੂੰ ਜਿਉਂਦਿਆਂ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਉਸ ਦਾ ਸ਼ੁੱਕਰਗੁਜਾਰ ਹੋਣਾ ਚਾਹੀਦਾ ਹੈ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥਣਾਂ ਨੂੰ ਉਚ ਸਿੱਖਿਆ ਹਾਸਲ ਕਰਕੇ ਦੇਸ਼ ਸੇਵਾ ਲਈ ਅਰਪਿਤ ਹੋਣ ਲਈ ਉਤਸ਼ਾਹਿਤ ਕੀਤਾ। ਉਨ•ਾਂ ਨੇ ਵਿਦਿਆਰਥਣਾਂ ਨੂੰ ਪ੍ਰੋਫੈਸ਼ਨਲ ਵਿੱਦਿਆ ਅਪਨਾ ਕੇ ਜੀਵਨ ‘ਚ ਆਪਣੀ ਪਛਾਣ ਨੂੰ ਉਜਾਗਰ ਕਰਨ ‘ਤੇ ਵੀ ਜ਼ੋਰ ਦਿੱਤਾ।
ਸ: ਮਜੀਠੀਆ ਨੇ ਇਤਿਹਾਸਕ ਅਤੇ ਸਮਾਜਿਕ ਪੱਖੋਂ ਔਰਤਾਂ ਦੇ ਸਮਾਜ ‘ਚ ਵੱਧਦੇ ਅਤੇ ਪਸਰਦੇ ਸਥਾਨ ‘ਤੇ ਗਹਿਰੀ ਝਾਤ ਪਾਉਂਦਿਆਂ ਕਿਹਾ ਕਿ ਭਾਵੇਂ ਅੱਜ ਔਰਤ ਉਚ ਸਥਾਨਾਂ ‘ਤੇ ਬਿਰਾਜਮਾਨ ਹੈ ਪਰ ਫ਼ਿਰ ਵੀ ਉਸਨੂੰ ਆਪਣੇ ਹੱਕਾਂ ਲਈ ਸੈਂਕੜੇ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ•ਾਂ ਵਿਦਿਆਰਥਣਾਂ ਨੂੰ ਉਚ ਸਿੱਖਿਆ ਪ੍ਰਾਪਤ ਕਰਕੇ ਨਿਮਰਤਾ ਅਤੇ ਸਾਦਗੀ ਭਰਿਆ ਸੁਭਾਅ ਧਾਰਨ ਕਰਨ ‘ਤੇ ਪ੍ਰੇਰਿਤ ਕਰਦਿਆਂ ‘ਹਊਮੈ’ ਦਾ ਹਮੇਸ਼ਾਂ ਤਿਆਗ ਕਰਨ ਲਈ ਕਿਹਾ।
ਕਾਨਵੋਕੇਸ਼ਨ ਦੌਰਾਨ ਅੰਡਰ ਗ੍ਰੈਜ਼ੂਏਟ ਅਤੇ ਪੋਸਟ ਗ੍ਰੈਜ਼ੂਏਟ ਦੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਤਕਸੀਮ ਕੀਤੀਆਂ ਗਈਆਂ। ਸ: ਛੀਨਾ ਨੇ ਕਿਹਾ ਕਿ ਜੇਕਰ ਲੜਕੇ ਨੂੰ ਪੜ•ਾਇਆ ਜਾਂਦਾ ਹੈ ਤਾਂ ਉਹ ਆਪ ਵਿੱਦਿਆ ਹਾਸਲ ਕਰਦਾ ਹੈ, ਪਰ ਜੇਕਰ ਲੜਕੀ ਨੂੰ ਪੜ•ਾਇਆ ਜਾਂਦਾ ਹੈ ਤਾਂ ਪੂਰਾ ਪਰਿਵਾਰ ਹੀ ਨਹੀਂ, ਸਗੋਂ ਸਮਾਜ ਵੀ ਸਿੱਖਿਅਤ ਹੁੰਦਾ ਹੈ।
ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ•ਾਂ ਨੂੰ ਫ਼ੁੱਲਾਂ ਦੇ ਗੁਲਦਸਤੇ ਭੇਟ ਕੀਤੇ। ਸਮਾਗਮ ਦੀ ਸ਼ੁਰੂਆਤ ਵਿਦਿਆਰਥਣਾਂ ਦੁਆਰਾ ਸ਼ਬਦ ਗਾਇਨ ਕਰਕੇ ਕੀਤੀ ਗਈ। ਇਸ ਤੋਂ ਪਹਿਲਾਂ ਡਾ. ਮਨਪ੍ਰੀਤ ਕੌਰ ਨੇ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਸੰਸਥਾ ਵੱਲੋਂ ਵੱਖ–ਵੱਖ ਖੇਤਰਾਂ ‘ਚ ਹਾਸਲ ਕੀਤੀਆਂ ਉਪਲਬੱਧੀਆਂ ਤੇ ਸਰਗਰਮੀਆਂ ਦਾ ਵਿਸਥਾਰ ਪੂਰਵਕ ਜ਼ਿਕਰ ਕੀਤਾ। ਇਸ ਮੌਕੇ ਸ: ਮਜੀਠੀਆ ਨੇ ਸ: ਛੀਨਾ, ਪ੍ਰਿੰ: ਡਾ. ਮਨਪ੍ਰੀਤ ਕੌਰ ਨਾਲ ਮਿਲ ਕੇ ‘ਵੀਸਟਾ ਕੇ. ਸੀ. ਡਬਲਯੂ. ਰਿਸਰਚਰਸ ਵਿਊ ਪੁਆਇੰਟ’ ਨਾਮਕ ਪੁਸਤਕ ਵੀ ਰਿਲੀਜ਼ ਕੀਤੀ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਸਰਦੂਲ ਸਿੰਘ ਮੰਨਣ, ਪ੍ਰਿੰਸੀਪਲ ਜਗਦੀਸ਼ ਸਿੰਘ, ਹਰਮਿੰਦਰ ਸਿੰਘ ਫ੍ਰੀਡੰਮ, ਮੈਂਬਰ ਸੁਖਦੇਵ ਸਿੰਘ ਅਬਦਾਲ, ਪਰਮਜੀਤ ਸਿੰਘ ਬੱਲ, ਸੰਤੋਖ ਸਿੰਘ ਸੇਠੀ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਆਫ਼ ਫ਼ਿਜ਼ੀਕਲ ਐਜ਼ੂਕੇਸ਼ਨ, ਹੇਰ ਪ੍ਰਿੰਸੀਪਲ ਕੰਵਲਜੀਤ ਸਿੰਘ, ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਤੋਂ ਇਲਾਵਾ ਸਮੂੰਹ ਸਟਾਫ਼ ਅਤੇ ਵਿਦਿਆਰਥਣਾਂ ਹਾਜ਼ਰ ਸਨ।

Leave a Reply

Your email address will not be published. Required fields are marked *