ਪੰਜਾਬਪਟਿਆਲਾ

ਕੋਰੋਨਾ ਵਾਇਰਸ ਪ੍ਰਭਾਵ ਦੇ ਚੱਲਦਿਆਂ ਗੁਰਦੁਆਰਾ ਪ੍ਰਬੰਧਕਾਂ ਨਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀ ਇਕੱਤਰਤਾ

ਸੰਗਤਾਂ ਲਈ ਸੈਨੇਟਾਈਜਰ, ਸਾਬਣ, ਤੋਲੀਏ ਦੀ ਕੀਤੀ ਵਿਵਸਥਾ : ਗੁਰਦੁਆਰਾ ਪ੍ਰਬੰਧਕ
ਪਟਿਆਲਾ (ਮਧੂਸਾਰ ਅਪਡੇਟ) ਇਤਿਹਾਸਕ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਸੰਗਤਾਂ ਨੂੰ ਸੁਰੱਖਿਅਤ ਰੱਖਣ ਲਈ ਗੁਰਦੁਆਰਾ ਪ੍ਰਬੰਧਕਾਂ ਨਾਲ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਅਤੇ ਐਸਐਸਪੀ ਪਟਿਆਲਾ ਮਨਦੀਪ ਸਿੰਘ ਸਿੱਧੂ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਇਕੱਤਰਤਾ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਪਟਿਆਲਾ ਕੁਮਾਰ ਅਮਿਤ ਅਤੇ ਐਸਐਸਪੀ ਪਟਿਆਲਾ ਨੇ ਗੁਰਦੁਆਰਾ ਪ੍ਰਬੰਧਕਾਂ ਨੂੰ ਦੱਸਿਆ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਤਹਿਤ ਸੰਗਤਾਂ ਦੇ ਹਿੱਤ ਨੂੰ ਵੇਖਦੇ ਹੋਏ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਸੰਗਤਾਂ ਨੂੰ ਪ੍ਰਭਾਵ ਤੋਂ ਬਚਾਉਣ ਲਈ ਸੁਚਾਰੂ ਤੇ ਯੋਗ ਪ੍ਰਬੰਧ ਕੀਤੇ ਜਾਣ ਸਕਣ। ਗੁਰਦੁਆਰਾ ਪ੍ਰਬੰਧਕਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਰਮਿਆਨ ਸਕਰਾਤਮਕ ਮਾਹੌਲ ਹੋਈ ਮੀਟਿੰਗ ਤੋਂ ਬਾਅਦ ਅਪੀਲ ਕੀਤੀ ਗਈ ਕਿ ਸੰਗਤਾਂ ਆਪਣਾ-ਆਲਾ ਦੁਆਲਾ ਸਾਫ ਰੱਖਣ ਅਤੇ ਸਵੱਛਤਾ ਵਾਲਾ ਵਾਤਾਵਰਣ ਬਣਾਉਣ ਅਤੇ ਭੀੜ ‘ਚ ਜਾਣ ਤੋਂ ਵੀ ਗੁਰੇਜ਼ ਕਰਨ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਕੀਤੀ ਮੰਗ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਜਲਦ ਹੀ ਡਾਕਟਰਾਂ ਦੀ ਮੈਡੀਕਲ ਟੀਮ ਤਾਇਨਾਤ ਕਰਨ ਦਾ ਫੈਸਲਾ ਵੀ ਕੀਤਾ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਆਦੇਸ਼ਾਂ ‘ਤੇ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਸੰਗਤਾਂ ਨੂੰ ਬਚਾਉਣ ਲਈ ਸੰਗਤਾਂ ਲਈ ਸੈਨੇਟਾਈਜਰ, ਸਾਬਣ, ਤੋਲੀਏ ਆਦਿ ਦੀ ਵਿਵਸਥਾ ਕਰ ਦਿੱਤੀ ਗਈ। ਮੈਨੇਜਰ ਕਰਨੈਲ ਸਿੰਘ ਨਾਭਾ ਨੇ ਅਪੀਲ ਕੀਤੀ ਹੈ ਕਿ ਵਾਇਰਸ ਦੇ ਪ੍ਰਭਾਵ ਤੋਂ ਬਚਾਉਣ ਲਈ ਸੰਗਤਾਂ ਪ੍ਰਬੰਧਕਾਂ ਨੂੰ ਆਪਣਾ ਸਹਿਯੋਗ ਦੇਣ ਦੇ ਨਾਲ-ਨਾਲ ਸੁਚੇਤ ਵੀ ਰਹਿਣ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਡੀਐਸਪੀ ਸਿਟੀ-2 ਸੌਰਵ ਜਿੰਦਲ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *