ਪੰਜਾਬਪਟਿਆਲਾ

ਭਾਈ ਨਿਰਮਲ ਸਿੰਘ ਖਾਲਸਾ ਦੇ ਨਾਂ ਤੇ ਬਣੇਗੀ ਲੋਹੀਆਂ ਆਈ. ਟੀ. ਆਈ. : ਮੁੱਖ ਮੰਤਰੀ

ਚੰਡੀਗੜ੍ਹ 19 ਅਪ੍ਰੈਲ (ਮਧੂਸਾਰ ਬਿਊਰੋ) ਲੋਹੀਆਂ (ਸ਼ਾਹਕੋਟ) ਵਿਖੇ ਨਵੀਂ ਬਣਾਈ ਜਾ ਰਹੀ ਉਦਯੋਗਿਕ ਸਿਖਲਾਈ ਸੰਸਥਾ (ਆਈ. ਟੀ. ਆਈ.) ਦਾ ਨਾਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਅਤੇ ਪਦਮਸ੍ਰੀ ਮਰਹੂਮ ਭਾਈ ਨਿਰਮਲ ਸਿੰਘ ਖਾਲਸਾ ਦੇ ਨਾਂ ‘ਤੇ ਰੱਖਿਆ ਜਾਵੇਗਾ।

ਇਸ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੀ ਗਿਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਦਰ ਦੇ ਅਨਿਨ ਸੇਵਕ, ਬਚਪਨ ਤੋਂ ਹੀ ਗੁਰਮਤਿ ਸੰਗੀਤ ਨੂੰ ਪ੍ਰਣਾਏ ਅਤੇ ਗੁਰਮਤਿ ਦੇ ਸਾਰੇ ਰਾਗਾਂ ਵਿਚ ਪ੍ਰਪੱਕ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਬੇਵਕਤੀ ਅਕਾਲ ਚਲਾਣੇ ‘ਤੇ ਉਨ੍ਹਾਂ ਨੂੰ ਡੂੰਘਾ ਦੁੱਖ ਹੈ। ਭਾਈ ਨਿਰਮਲ ਸਿੰਘ ਖਾਲਸਾ ਦੀ ਯਾਦ ਨੂੰ ਸਦੀਵੀ ਬਣਾਈ ਰੱਖਣ ਲਈ ਪੰਜਾਬ ਸਰਕਾਰ ਵਲੋਂ ਲੋਹੀਆਂ (ਸ਼ਾਹਕੋਟ) ਵਿਖੇ ਨਵੀਂ ਬਣਾਈ ਜਾ ਰਹੀ ਉਦਯੋਗਿਕ ਸਿਖਲਾਈ ਸੰਸਥਾ (ਆਈ. ਟੀ. ਆਈ.) ਉਨ੍ਹਾਂ ਦੇ ਨਾਂ ‘ਤੇ ਸਮਰਪਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।

Leave a Reply

Your email address will not be published. Required fields are marked *